Buland kesari: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ। ਬੂਥ ਕੈਪਚਰਿੰਗ ਸਬੰਧੀ ਟਿੱਪਣੀ ਮਾਮਲੇ ਵਿੱਚ ਦਾਇਰ ਜਨਹਿੱਤ ਪਟੀਸ਼ਨ ਨੂੰ ਹਾਈ ਕੋਰਟ ਨੇ ਵਾਪਸ ਲੈਣ ਦੀ ਇਜਾਜ਼ਤ ਤਾਂ ਦੇ ਦਿੱਤੀ, ਪਰ 25 ਹਜ਼ਾਰ ਰੁਪਏ ਜੁਰਮਾਨਾ ਲਗਾਉਂਦਿਆਂ ਪਟੀਸ਼ਨ ਖਾਰਜ ਕਰ ਦਿੱਤੀ।

iTree Network Solutions +91-8699235413

ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੰਜੀਵ ਬੇਰੀ ਦੀ ਖੰਡਪੀਠ ਅੱਗੇ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਦਲੀਲ ਦਿੱਤੀ ਕਿ ਬਾਜਵਾ ਨੇ ਆਪਣੇ ਖ਼ਿਲਾਫ਼ ਦਰਜ ਲੰਬਿਤ ਐੱਫਆਈਆਰ ਦੀ ਜਾਣਕਾਰੀ ਪਟੀਸ਼ਨ ਵਿੱਚ ਨਹੀਂ ਦਿੱਤੀ। ਅਦਾਲਤ ਨੇ ਇਸ ਨੂੰ ਗੰਭੀਰ ਮੰਨਦਿਆਂ ਕਿਹਾ ਕਿ ਪੀਆਈਐੱਲ ਵਿੱਚ ਸਾਰੇ ਤੱਥਾਂ ਦਾ ਖੁਲਾਸਾ ਕਰਨਾ ਲਾਜ਼ਮੀ ਹੈ ਅਤੇ ਕੋਈ ਪਟੀਸ਼ਨਕਰਤਾ ਇਹ ਤੈਅ ਨਹੀਂ ਕਰ ਸਕਦਾ ਕਿ ਕਿਹੜਾ ਤੱਥ ਅਦਾਲਤ ਅੱਗੇ ਰੱਖਣਾ ਹੈ ਜਾਂ ਨਹੀਂ।
ਬਾਜਵਾ ਨੇ ਪਟੀਸ਼ਨ ਵਿੱਚ ਸੱਤਾਧਾਰੀ ਧਿਰ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੇ ਕਥਿਤ ਬੂਥ ਕੈਪਚਰਿੰਗ ਬਿਆਨ ’ਤੇ ਕਾਰਵਾਈ ਅਤੇ ਨਗਰ ਨਿਗਮ ਚੋਣਾਂ ਦੌਰਾਨ ਸੰਵੇਦਨਸ਼ੀਲ ਬੂਥਾਂ ’ਤੇ ਵਾਧੂ ਸੁਰੱਖਿਆ ਦੇ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਸੀ।

iTree Network Solutions +91-8699235413
iTree Network Solutions +91-8699235413

ਬਾਜਵਾ ਦੇ ਵਕੀਲ ਨੇ ਦਲੀਲ ਦਿੱਤੀ ਕਿ ਐੱਫਆਈਆਰ ਦਾ ਇਸ ਮਾਮਲੇ ਨਾਲ ਸਿੱਧਾ ਸਬੰਧ ਨਹੀਂ ਸੀ, ਪਰ ਅਦਾਲਤ ਇਸ ਨਾਲ ਸਹਿਮਤ ਨਹੀਂ ਹੋਈ। ਸਖ਼ਤ ਟਿੱਪਣੀਆਂ ਤੋਂ ਬਾਅਦ ਬਾਜਵਾ ਨੇ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਮੰਗੀ, ਜਿਸ ਤੋਂ ਬਾਅਦ ਹਾਈ ਕੋਰਟ ਨੇ 25 ਹਜ਼ਾਰ ਰੁਪਏ ਜੁਰਮਾਨੇ ਨਾਲ ਪਟੀਸ਼ਨ ਖਾਰਜ ਕਰ ਦਿੱਤੀ।

iTree Network Solutions +91-8699235413