Bulamd kesari;-ਲੁਧਿਆਣਾ ,ਪੱਖੋਵਾਲ ਰੋਡ ‘ਤੇ ਸਥਿਤ ਪੰਜਾਬ ਮਾਤਾ ਨਗਰ ‘ਚ ਇਕ ਪ੍ਰਾਪਰਟੀ ਡੀਲਰ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਦੁੱਗਰੀ ਦੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ।
ਪੁਲੀਸ ਨੇ ਮ੍ਰਿਤਕ ਦੀ ਪਛਾਣ ਸ਼ਰਨਜੀਤ ਸਿੰਘ (50) ਵਜੋਂ ਕੀਤੀ ਹੈ। ਮ੍ਰਿਤਕ ਦੇ ਪਿਤਾ ਜ਼ੋਰਾ ਸਿੰਘ ਦੇ ਬਿਆਨਾਂ ’ਤੇ ਪੁਲੀਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉਸਦੇ ਪਰਿਵਾਰਕ ਮੈਂਬਰਾਂ ਅਨੁਸਾਰ ਸ਼ਰਨਜੀਤ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਸੀ ਪਰ ਕੰਮ ਘੱਟ ਹੋਣ ਕਾਰਨ ਉਹ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ। ਇਸ ਕਾਰਨ ਉਹ ਬਿਮਾਰ ਰਹਿਣ ਲੱਗ ਪਿਆ। ਬੁੱਧਵਾਰ ਦੇਰ ਰਾਤ ਉਸ ਨੇ ਕੋਈ ਗਲਤ ਦਵਾਈ ਨਿਗਲ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.