Buland kesari ;- ਪੰਜਾਬ ਵਿਚ ਬੁੱਧਵਾਰ ਪਏ ਮੀਂਹ ਕਾਰਨ ਪਾਰਾ ਡਿੱਗਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫ਼ਾਨ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ‘ਚ ਸ਼ਨੀਵਾਰ ਨੂੰ ਵੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਹਨ੍ਹੇਰੀ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਅਤੇ ਨਵਾਂ ਸ਼ਹਿਰ ਵਿੱਚ ਮੀਂਹ ਅਤੇ ਤੂਫ਼ਾਨ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਮੀਂਹ ਅਤੇ ਹਨੇਰੀ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਵਿੱਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਮੌਸਮ ਦੇ ਤਾਜ਼ਾ ਅੰਕੜਿਆਂ ਅਨੁਸਾਰ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਸਭ ਤੋਂ ਵੱਧ ਪਾਰਾ ਬਠਿੰਡਾ ਵਿੱਚ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.4 ਡਿਗਰੀ ਵੱਧ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.






