Buland kesari/Tarn Taran Law College Firing; ਤਰਨ ਤਾਰਨ ਜ਼ਿਲ੍ਹੇ ਦੇ ਉਸਮਾ ਪਿੰਡ ਵਿੱਚ ਸਥਿਤ ਇੱਕ ਲਾਅ ਕਾਲਜ ਵਿੱਚ ਅੱਜ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਇੱਕ ਨੌਜਵਾਨ ਨੇ ਲਾਅ ਕੋਰਸ ਕਰ ਰਹੀ ਵਿਦਿਆਰਥਣ ਸੰਦੀਪ ਕੌਰ ਦੇ ਸਿਰ ਵਿੱਚ ਗੋਲੀ ਮਾਰ ਕੇ ਉਸਦੀ ਮੌਕੇ ‘ਤੇ ਹੀ ਹੱਤਿਆ ਕਰ ਦਿੱਤੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਨੌਜਵਾਨ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ।

iTree Network Solutions +91-8699235413

ਕਲਾਸਰੂਮ ਵਿੱਚ ਪਈ ਰਹੀ ਲਾਸ਼, ਵਿਦਿਆਰਥੀਆਂ ‘ਚ ਦਹਿਸ਼ਤ

iTree Network Solutions +91-8699235413

ਘਟਨਾ ਤੋਂ ਬਾਅਦ ਸੰਦੀਪ ਕੌਰ ਦੀ ਮ੍ਰਿਤਕ ਦੇਹ ਕਾਲਜ ਦੀ ਕਲਾਸਰੂਮ ਵਿੱਚ ਹੀ ਪਈ ਰਹੀ, ਜਿਸ ਕਾਰਨ ਪੂਰੇ ਕਾਲਜ ਕੈਂਪਸ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਵਿਦਿਆਰਥੀ ਅਤੇ ਸਟਾਫ਼ ਡਰ ਦੇ ਮਾਰੇ ਬਾਹਰ ਨਿਕਲ ਆਏ।

ਪੁਲਿਸ ਮੌਕੇ ‘ਤੇ, ਜਾਂਚ ਜਾਰੀ

ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਪੁਲਿਸ ਨੇ ਇਲਾਕੇ ਨੂੰ ਘੇਰ ਕੇ ਸਬੂਤ ਇਕੱਠੇ ਕਰਨ ਸ਼ੁਰੂ ਕਰ ਦਿੱਤੇ ਹਨ। ਮਾਮਲੇ ਦੀ ਹਰ ਪੱਖੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ

iTree Network Solutions +91-8699235413

ਦੂਜੇ ਪਾਸੇ, ਮ੍ਰਿਤਕ ਵਿਦਿਆਰਥਣ ਸੰਦੀਪ ਕੌਰ ਦੇ ਪਰਿਵਾਰ ਨੇ ਇਨਸਾਫ਼ ਦੀ ਗੁਹਾਰ ਲਗਾਈ ਹੈ। ਪਰਿਵਾਰ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਕਾਲਜ ਪ੍ਰਸ਼ਾਸਨ ਗਾਇਬ, ਕਈ ਸਵਾਲ ਖੜੇ

ਹੈਰਾਨੀ ਦੀ ਗੱਲ ਇਹ ਹੈ ਕਿ ਘਟਨਾ ਤੋਂ ਬਾਅਦ ਕਾਲਜ ਪ੍ਰਸ਼ਾਸਨ ਫਿਲਹਾਲ ਗਾਇਬ ਦਿਖਾਈ ਦੇ ਰਿਹਾ ਹੈ, ਜਿਸ ਨਾਲ ਸੁਰੱਖਿਆ ਪ੍ਰਬੰਧਾਂ ਅਤੇ ਪ੍ਰਸ਼ਾਸਨ ਦੀ ਭੂਮਿਕਾ ‘ਤੇ ਗੰਭੀਰ ਸਵਾਲ ਖੜੇ ਹੋ ਰਹੇ ਹਨ।

ਪੁਲਿਸ ਦਾ ਬਿਆਨ

ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਮਾਮਲੇ ਦੇ ਹਰ ਪੱਖ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸੱਚ ਸਾਹਮਣੇ ਲਿਆਂਦਾ ਜਾਵੇਗਾ।

iTree Network Solutions +91-8699235413