Buland kesari ;- ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਵਿੱਚ 30 ਜੂਨ ਤੋਂ 2 ਜੁਲਾਈ ਅਤੇ 5 ਅਤੇ 6 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ।
ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਜਾਣਕਾਰੀ ਅਨੁਸਾਰ, ਅਗਲੇ 7 ਦਿਨਾਂ ਵਿੱਚ, ਉੱਤਰ-ਪੱਛਮੀ ਭਾਰਤ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦੋਂ ਕਿ ਕੁਝ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਚਮਕ ਅਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ।
ਇਸ ਦੇ ਨਾਲ ਹੀ, ਅੱਜ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਵਿਗਿਆਨ ਕੇਂਦਰ ਦੇ ਅੰਕੜਿਆਂ ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਸਥਿਤੀ ਏਸੇ ਤਰਾਂ ਦੀ ਰਹਿ ਸਕਦੀ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 6 ਜੁਲਾਈ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।
ਸੋਮਵਾਰ ਸ਼ਾਮ ਤੱਕ, ਪਟਿਆਲਾ ਵਿੱਚ 6 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 1 ਮਿਲੀਮੀਟਰ ਅਤੇ ਰੂਪਨਗਰ ਵਿੱਚ 2.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।
ਜਿਸ ਕਾਰਨ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 0.5 ਡਿਗਰੀ ਸੈਲਸੀਅਸ ਡਿੱਗ ਗਿਆ ਹੈ। ਹਾਲਾਂਕਿ, ਇਹ ਆਮ ਨਾਲੋਂ 3.8 ਡਿਗਰੀ ਸੈਲਸੀਅਸ ਘੱਟ ਹੈ। ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 38.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








