iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦਾ ਗੋਲੀਆਂ ਮਾਰ ਕੇ ਕਤਲ, ਇਕ ਹੋਰ ਮੁਲਾਜ਼ਮ...

ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦਾ ਗੋਲੀਆਂ ਮਾਰ ਕੇ ਕਤਲ, ਇਕ ਹੋਰ ਮੁਲਾਜ਼ਮ ਗੰਭੀਰ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland Kesari/ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਕੋਟ ਮਹੁੰਮਦ ਖਾਂ ਵਿਖੇ ਦੋ ਧਿਰਾਂ ਵਿਚਕਾਰ ਹੋ ਰਹੇ ਝਗੜੇ ਨੂੰ ਰੋਕਣ ਗਈ ਪੁਲਸ ਪਾਰਟੀ ‘ਤੇ ਝਗੜ ਰਹੇ ਲੋਕਾਂ ਵੱਲੋਂ ਗੋਲੀ ਚਲਾਉਣ ਕਾਰਨ ਸਬ ਇੰਸਪੈਕਟਰ ਚਰਨਜੀਤ ਸਿੰਘ ਨੂੰ ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੋਤ ਹੋ ਗਈ ਹੈ। ਜਦੋਂ ਕਿ ਇੱਕ ਹੋਰ ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਕੋਟ ਮੁਹੰਮਦ ਖਾਂ ਵਿਖੇ ਬੀਤੇ ਕੁਝ ਦਿਨ ਤੋਂ ਦੋ ਧਿਰਾਂ ਵਿਚ ਝਗੜਾ ਚੱਲ ਰਿਹਾ ਸੀ। ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੇ ਜਾਣ ਤੋਂ ਬਾਅਦ ਦੋਵਾਂ ਪਾਰਟੀਆਂ ਨੂੰ ਪੁਲਸ ਵੱਲੋਂ ਸਮਾਂ ਦੇ ਦਿੱਤਾ ਗਿਆ। ਬੁੱਧਵਾਰ ਦੇਰ ਰਾਤ ਜਦੋਂ ਦੋਵਾਂ ਪਾਰਟੀਆਂ ਵਿਚ ਫਿਰ ਤੋਂ ਤਕਰਾਰ ਹੋਇਆ ਤਾਂ ਪੁਲਸ ਪਾਰਟੀ ਨੂੰ ਆਨਲਾਈਨ ਸ਼ਿਕਾਇਤ ਦਰਜ ਕਰਵਾਈ ਗਈ।

ਇਸ ਦੌਰਾਨ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਕੋਟ ਮੁਹੰਮਦ ਖਾਂ ਵਿਖੇ ਪੁੱਜੇ। ਦੋਵਾਂ ਧਿਰਾਂ ਵਿਚ ਚੱਲ ਰਹੇ ਝਗੜੇ ਨੂੰ ਸ਼ਾਂਤ ਕਰਵਾਉਣ ਦੌਰਾਨ ਕੁਝ ਵਿਅਕਤੀਆਂ ਵੱਲੋਂ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ।
ਇਸ ਦੌਰਾਨ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਗੋਲੀ ਲੱਗਣ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।

ਪੁਲਸ ਪਾਰਟੀ ਵੱਲੋਂ ਹਮਲਾਵਰਾਂ ਨੂੰ ਜਦੋਂ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕੁਝ ਪੁਲਸ ਮੁਲਾਜ਼ਮਾਂ ਉੱਪਰ ਵੀ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਉਹ ਜ਼ਖ਼ਮੀ ਹੋ ਗਏ। ਗੰਭੀਰ ਰੂਪ ਵਿਚ ਜ਼ਖ਼ਮੀ ਸਬ-ਇੰਸਪੈਕਟਰ ਚਰਨਜੀਤ ਸਿੰਘ ਨੂੰ ਜਦੋਂ ਹਸਪਤਾਲ ਇਲਾਜ ਲਈ ਤੁਰੰਤ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਦੇਰ ਰਾਤ ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਹਰਮਨ ਬੀਰ ਸਿੰਘ ਗਿੱਲ ਸਮੇਤ ਐੱਸ.ਐੱਸ.ਪੀ. ਅਭਿਮਨਿਊ ਰਾਣਾ, ਡੀ. ਐੱਸ. ਪੀ. ਅਤੁਲ ਸੋਨੀ ਮੌਕੇ ‘ਤੇ ਪੁੱਜੇ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਾਰਦਾਤ ਦੌਰਾਨ ਗੋਲੀ ਚਲਾਉਣ ਸਮੇਂ ਪੁਲਸ ਮੁਲਾਜ਼ਮ ਦੀ ਰਿਵਾਲਵਰ ਦੀ ਵਰਤੋਂ ਕੀਤੇ ਜਾਣ ਦਾ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਪਰ ਇਸ ਸਬੰਧੀ ਪੁਲਸ ਅਧਿਕਾਰੀਆਂ ਵੱਲੋਂ ਕੋਈ ਵੀ ਪੁਸ਼ਟੀ ਨਹੀਂ ਕੀਤੀ ਗਈ!

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पब्लिक टॉयलेट में मिला व्यक्ति का शव:मृतक की पहचान नहीं हुई; पुलिस ने डेडबॉडी मोर्चरी में रखवाया

Buland kesari/जालंधर के न्यू बलदेव नगर इलाके में रोड किनारे स्थित एक सरकारी बाथरूम (सार्वजनिक शौचालय) से अज्ञात व्यक्ति का शव मिलने से क्षेत्र...

You cannot copy content of this page