Buland kesari ;- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 149ਵੇਂ ਵੀ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 381 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 80 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 149 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 23,726 ਹੋ ਗਈ ਹੈ।
ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 255 ਗ੍ਰਾਮ ਹੈਰੋਇਨ, 1218 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 10,760 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 83 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 180 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 427 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 41 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








