iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜਾਬ ਬਰਨਾਲਾ ਪੁਲਿਸ ‘ਤੇ ਗੱਡੀ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ, ਜਵਾਬੀ ਕਾਰਵਾਈ ‘ਚ...

ਪੰਜਾਬ ਬਰਨਾਲਾ ਪੁਲਿਸ ‘ਤੇ ਗੱਡੀ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ, ਜਵਾਬੀ ਕਾਰਵਾਈ ‘ਚ ਇੱਕ ਜ਼ਖਮੀ

Date:

National News

Buland kesari ;- ਬਰਨਾਲਾ ‘ਚ ਪੁਲਿਸ ਟੀਮ ‘ਤੇ ਹਮਲਾ ਹੋਇਆ ਹੈ। ਬਰਨਾਲਾ ਦੇ ਮਾਨਸਾ ਰੋਡ ’ਤੇ ਸਥਿਤ ਟਰਾਈਡੈਂਟ ਫੈਕਟਰੀ ਨੇੜੇ ਨਾਕਾਬੰਦੀ ਦੌਰਾਨ ਪੁਲfਸ ’ਤੇ ਗੋਲੀਬਾਰੀ ਹੋਈ। ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ਵਿੱਚ ਕਾਰ ਵਿੱਚ ਸਵਾਰ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗ ਗਈ। ਗੋਲੀਬਾਰੀ ਵਿੱਚ ਪੁਲਿਸ ਦੀ ਗੱਡੀ ਵੀ ਨੁਕਸਾਨੀ ਗਈ। ਨਾਕਾਬੰਦੀ ਦੌਰਾਨ ਵਾਹਨ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਇਹ ਘਟਨਾ ਵਾਪਰੀ।ਬਰਨਾਲਾ

ਜਾਣਕਾਰੀ ਦਿੰਦਿਆਂ ਐਸ.ਐਸ.ਪੀ ਬਰਨਾਲਾ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਪ੍ਰਸ਼ਾਸਨ ਵੱਲੋਂ ਬਰਨਾਲਾ ਸ਼ਹਿਰ ਦੇ ਬਾਹਰੀ ਇਲਾਕਿਆਂ ਵਿੱਚ ਲਗਾਤਾਰ ਨਾਕਾਬੰਦੀ ਕੀਤੀ ਜਾ ਰਹੀ ਹੈ। ਸ਼ੁੱਕਰਵਾਰ ਸਵੇਰੇ ਟਰਾਈਡੈਂਟ ਫੈਕਟਰੀ ਨੇੜੇ ਨਾਕਾਬੰਦੀ ਦੌਰਾਨ ਬਰਨਾਲਾ ਮਾਨਸਾ ਰੋਡ ’ਤੇ ਇੱਕ ਤੇਜ਼ ਰਫ਼ਤਾਰ ਕਾਲੇ ਰੰਗ ਦੀ ਵਰਨਾ ਗੱਡੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ। ਕਾਰ ‘ਚ ਸਵਾਰ ਨੌਜਵਾਨਾਂ ਨੇ ਪੁਲਿਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਗੋਲੀਬਾਰੀ ਵਿਚ ਪੁਲਿਸ ਨੇ ਕਾਰ ਨੂੰ ਕਾਬੂ ਕਰ ਲਿਆ ਅਤੇ ਉਸ ਵਿਚ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ। ਬਦਮਾਸ਼ਾਂ ਵਿੱਚੋਂ ਇੱਕ ਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੋਸ਼ੀਆਂ ਕੋਲੋਂ ਪਿਸਤੌਲ, ਨਸ਼ੀਲੇ ਪਦਾਰਥ ਤੇ ਕਾਰ ਬਰਾਮਦ ਹੋਈ ਹੈ।

ਕਾਰ ਵਿੱਚ ਸਵਾਰ ਬਦਮਾਸ਼ਾਂ ਵੱਲੋਂ ਫਾਇਰਿੰਗ ਦੌਰਾਨ ਪੁਲਿਸ ਦੀ ਗੱਡੀ ਨੂੰ ਗੋਲੀਆਂ ਲੱਗੀਆਂ। ਇੱਕ ਗੋਲੀ ਨਾਕਾਬੰਦੀ ਲਈ ਲਾਏ ਬੈਰੀਕੇਡਾਂ ਵਿੱਚ ਵੀ ਵੱਜੀ। ਦੋਸ਼ੀਆਂ ਦੀ ਕਾਰ ਵਿੱਚੋਂ ਭਾਰੀ ਮਾਤਰਾ ਵਿੱਚ ਮੈਡੀਕਲ ਨਸ਼ੀਲੀਆਂ ਦਵਾਈਆਂ ਅਤੇ ਦੋ ਰਿਵਾਲਵਰ ਅਤੇ ਕੁਝ ਕਾਰਤੂਸ ਵੀ ਬਰਾਮਦ ਹੋਏ ਹਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पेपर देने आए छात्र से मारपीट:पार्किंग को लेकर युवकों से हुई कहासुनी, मामला शांत होने के बाद फिर लौटे हमलावर

Buland kesari/लुधियाना के हांबड़ा रोड स्थित एक निजी स्कूल के बाहर एक छात्र से मारपीट का मामला सामने आया है। घटना के बाद घायल...

You cannot copy content of this page