iTree Network Solutions +91-8699235413
iTree Network Solutions +91-8699235413
iTree Network Solutions +91-8699235413
HomeJalandharਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

Date:

National News

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ।

iTree Network Solutions +91-8699235413

ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ! ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ

iTree Network Solutions +91-8699235413

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ ਸੀ।

iTree Network Solutions +91-8699235413

ਸ਼ਿਕਾਇਤਕਰਤਾ ਵੱਲੋਂ ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ ਲਗਭਗ 15 ਸਾਲਾਂ ਤੋਂ ਚੱਲ ਰਿਹਾ ਹੈ, ਦੋਸ਼ੀ ਅਧਿਕਾਰੀ ਉਸਨੂੰ ਧਮਕੀਆਂ ਦਿੰਦਾ ਰਿਹਾ ਅਤੇ ਰਿਸ਼ਵਤ ਦੀ ਮੰਗ ਕਰਦਾ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਨੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ ਸੀ।

iTree Network Solutions +91-8699235413

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਦੋਸ਼ੀ ਉਨ੍ਹਾਂ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈਂਦਾ ਸੀ ਜੋ ਆਪਣਾ ਕੰਮ ਕਰਵਾਉਣਾ ਚਾਹੁੰਦੇ ਸਨ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ASI ਇਕਬਾਲ ਸਿੰਘ ਕਤਲ ਮਾਮਲੇ ’ਚ ਨਵਾਂ ਮੋੜ, ਪੁੱਤਰ ਕੋਮਲ ਦੇ ਕਥਿਤ ਆਡੀਓ ਨੇ ਖੜ੍ਹੇ ਕੀਤੇ ਸਵਾਲ

Buland Kesari/ **ਤਰਨਤਾਰਨ/ਨੌਸ਼ਹਿਰਾ ਪੰਨੂਆਂ:** ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ...

CBI जांच के खिलाफ सुप्रीम कोर्ट पहुंची मान सरकार

Buland Kesari: पंजाब एवं हरियाणा हाईकोर्ट की खंडपीठ ने...

ਜਲੰਧਰ ਤੋਂ ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ

ਪਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਜਲੰਧਰ...

LEAVE A REPLY

Please enter your comment!
Please enter your name here

Related News

*ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਅਤੇ ਮਹੀਨਾਵਾਰ ਗੁਰਮਤਿ ਸਮਾਗਮ*

*ਸਮੂਹ ਸੰਗਤਾਂ ਨੂੰ ਅਪੀਲ ਕਿ ਹਰ ਮਹੀਨੇ ਦੀ 10 ਤਰੀਕ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹੀਨਾਵਾਰ ਸਮਾਗਮ ਕਰਵਾਏ ਜਾਂਦੇ ਹਨ।*  Buland Kesari/ ਹਰ...

You cannot copy content of this page