Buland kesari ;- ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ ਹੁਣ ਜਾਨਲੇਵਾ ਸਾਬਤ ਹੋ ਰਹੀ ਹੈ। ਗਰਮੀ ਕਾਰਣ ਪੰਜਾਬ ਵਿਚ ਇਕ ਹੋਰ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਫੋਕਲ ਪੁਆਇੰਟ ਪੁਲਸ ਚੌਕੀ ਦੇ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਇਕ ਅਣਪਛਾਤੇ ਵਿਅਕਤੀ ਦੀ ਲਾਸ਼, ਜਿਸ ਦੀ ਉਮਰ ਲਗਭਗ 45 ਸਾਲ ਜਾਪਦੀ ਹੈ।
ਕੋਟਕਪੂਰਾ ਬਾਈਪਾਸ, ਕੋਠਾ ਪੱਤੀ ਮੁਹੱਬਤ ਨੇੜੇ ਪਈ ਹੈ, ਜਿਸ ’ਤੇ ਉਹ ਪੁਲਸ ਪਾਰਟੀ ਨਾਲ ਉੱਥੇ ਪਹੁੰਚੇ ਅਤੇ ਲਾਸ਼ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਅਤੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਪਰ ਜਦੋਂ ਕੋਈ ਪਛਾਣ ਨਹੀਂ ਮਿਲੀ ਤਾਂ ਅਸੀਂ ਸਮਾਜ ਸੇਵਾ ਸੁਸਾਇਟੀ ਰਾਹੀਂ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਮੋਗਾ ਵਿਚ ਰੱਖਿਆ, ਤਾਂ ਜੋ ਇਸਦੀ ਪਛਾਣ ਹੋ ਸਕੇ।
ਚੌਕੀ ਇੰਚਾਰਜ ਮੋਹਕਮ ਸਿੰਘ ਨੇ ਦੱਸਿਆ ਕਿ ਸ਼ੱਕ ਕੀਤਾ ਜਾ ਰਿਹਾ ਹੈ ਕਿ ਉਕਤ ਵਿਅਕਤੀ ਦੀ ਮੌਤ ਪੈ ਰਹੀ ਅੱਤ ਦੀ ਗਰਮੀ ਕਾਰਣ ਹੋਈ ਹੈ। ਪੋਸਟਮਾਰਟਮ ਦੇ ਬਾਅਦ ਹੀ ਮੌਤ ਦੇ ਅਸਲੀ ਕਾਰਨਾ ਦਾ ਪਤਾ ਲੱਗ ਸਕੇਗਾ।
ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
ਪੰਜਾਬ ਵਿਚ ਜਿੱਥੇ ਗਰਮੀ ਲਗਾਤਾਰ ਪ੍ਰਕੋਪ ਦਿਖਾ ਰਹੀ ਹੈ, ਉਥੇ ਹੀ ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ਵਿਚ ਆਖਿਆ ਗਿਆ ਹੈ ਕਿ ਦੁਪਹਿਰ ਦੇ 12 ਤੋਂ 4 ਵਜੇ ਤੱਕ ਗਰਮੀ ਤੋਂ ਬਚਣ ਲਈ ਘਰ ਦੇ ਅੰਦਰ ਰਹੋ। ਗਰਮੀਆਂ ਦੇ ਮੌਸਮ ਵਿਚ ਨਵਜੰਮੇ ਬੱਚਿਆਂ, ਬਜ਼ੁਰਗਾਂ, ਗਰਭਵਤੀ ਔਰਤਾਂ, ਮਾਨਸਿਕ ਬੀਮਾਰੀਆਂ ਤੋਂ ਪੀੜਤ ਮਰੀਜ਼ਾਂ ਅਤੇ ਦਿਲ ਦੇ ਮਰੀਜ਼ਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿਉਂਕਿ ਉਹ ਜ਼ਿਆਦਾ ਗਰਮੀ ਬਰਦਾਸ਼ਤ ਨਹੀਂ ਕਰ ਸਕਦੇ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








