iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਮੁਲਤਵੀ ਹੋਣ ’ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਮੁਲਤਵੀ ਹੋਣ ’ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

Date:

National News

Buland kesari ;- ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਮੁਲਤਵੀ ਹੋਣ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ।  ਉਨ੍ਹਾਂ ਕਿਹਾ ਕਿ ਹੋ ਸਕਦਾ ਸੀ ਕਿ ਇਸ ਮੀਟਿੰਗ ਅਣਕਿਆਸੇ ਫ਼ੈਸਲੇ ਹੋਣ ਸੀ। ਪਰ ਮੀਟਿੰਗ ਮੁਲਤਵੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਹੀ ਮੁਲਤਵੀ ਨਹੀਂ ਹੋਈ ਮੇਰੇ ਖ਼ਿਲਾਫ਼ ਤਿੰਨ ਮੈਂਬਰੀ ਕਮੇਟੀ ਬਣੀ ਹੈ ਦੀ ਅਗਵਾਈ ਮਸੈਂਜਰ ਆਫ਼ ਬਾਦਲ ਕਰ ਰਹੇ ਹਨ। ਇਸ ਦੀ ਸ੍ਰਪ੍ਰਸਤੀ ਅਕਾਲ ਤਖ਼ਤ ਦੇ ਕੱਢੇ ਹੋਏ ਲੀਡਰ ਵਲੋਂ ਕੀਤੀ ਜਾ ਰਹੀ ਹੈ। ਉਸ ਵਲੋਂ ਆਪਣੀ ਗੱਡੀ ’ਚ ਬਠਾ ਕੇ ਗਵਾਹ ਵੀ ਭੁਗਤਾਏ ਜਾ ਰਹੇ ਹਨ। ਉਨ੍ਹਾਂ ਕਿਹਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ’ਤੇ ਵੀ ਇਸ ਕਮੇਟੀ ਨੇ ਜਾ ਕੇ ਮੇਰੇ ਬਾਰੇ ਪੁਛ ਪੜਤਾਲ ਕੀਤੀ।ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਮੁਲਤਵੀ ਹੋਣ ’ਤੇ ਬੋਲੇ ਗਿਆਨੀ ਹਰਪ੍ਰੀਤ ਸਿੰਘ

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ‘‘ਮੈਨੂੰ ਜਾਣਕਾਰੀ ਮਿਲੀ ਹੈ ਕਿ ਮੇਰੇ ਵਿਰੁਧ ਗਵਾਹਾਂ ਨੂੰ ਖੜਾ ਕੀਤਾ ਗਿਆ ਕਿ ਉਹ ਲਿਖ ਕੇ ਦੇਣ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੰਜ ਪਿਆਰਿਆ ਦੇ ਸਾਹਮਣੇ ਪੇਸ਼ ਹੋ ਕੇ ਮਰਿਆਦਾ ਦੀ ਉਲੰਘਣਾ ਕੀਤੀ ਹੈ। ਪਰ ਮੈਨੂੰ ਖੁਸ਼ੀ ਹੈ ਕਿ ਕਿਸੇ ਨੇ ਲਿਖ ਕੇ ਨਹੀਂ ਦਿੱਤਾ ਅਤੇ ਹੁਣ ਬਹੁਤ ਤੇਜ਼ੀ ਨਾਲ ਇਸ ਪੜਤਾਲ ਨੂੰ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਵਲੋਂ SGPC ਦੀ ਐਗਜ਼ੈਟਿਵ ਕਮੇਟੀ ਦੀ ਮੀਟਿੰਗ ਸੱਦ ਕੇ ਮੇਰੀਆਂ ਸੇਵਾਵਾਂ ਕੀਤੀਆਂ ਜਾਣਗੀਆਂ। ਉਸ ਤੋਂ ਬਾਅਦ ਫ਼ਿਰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ।’’

ਉਨ੍ਹਾਂ ਅੱਗੇ ਕਿਹਾ, ‘‘ਇਹ ਇਤਿਹਾਸ ਹੈ ਕਿ ਜਿਹੜੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਈਨ ਮੰਨ ਲੈਂਦੇ ਹਨ ਉਹ ਭਾਵੇਂ ਕੋਰੜਾਂ ਦਾ ਕਾਰੋਬਾਰ ਖੜਾ ਕਰ ਲੈਣ ਉਨ੍ਹਾਂ ਨੂੰ ਕੁਝ ਨਹੀਂ ਕਿਹਾ ਜਾਂਦਾ ਹੈ। 8-8 ਸਾਲ ਦੀ ਸੇਵਾਮੁਕਤ ਹੋਣ ਬਾਅਦ ਵੀ ਉਨ੍ਹਾਂ ਦੀਆਂ ਸਹੂਲਤਾਂ ਵੀ ਜਾਰੀ ਰਹਿੰਦੀਆਂ ਹਨ। ਪਰ ਜਦੋਂ ਕੋਈ ਜਥੇਦਾਰ ਈਨ ਮੰਨਣ ਲਈ ਤਿਆਰ ਨਹੀਂ ਹੁੰਦਾ ਤਾਂ ਉਸ ਦੀਆਂ ਬੁਰਕੀਆਂ ਤੱਕ ਗਿਣੀਆਂ ਜਾਂਦੀਆਂ ਹਨ। ਮੈਨੂੰ ਖੁਸ਼ੀ ਹੈ ਕਿ 8 ਸਾਲ ਦੀ ਜਥੇਦਾਰੀ ਦੌਰਾਨ ਮੇਰੀਆਂ ਬੁਰਕੀਆਂ ਤੱਕ ਦਾ ਹਿਸਾਬ ਕੀਤਾ ਜਾ ਰਿਹਾ ਹੈ। ਮੈਂ ਇਹੀ ਕਹਿਣਾ ਚਾਹੁੰਦਾ ਹਾਂ ਕਿ ਜਲ਼ਦ ਕਾਰਵਾਈ ਕਰੋ। ਮੈਨੂੰ ਸੇਵਾਮੁਕਤ ਕਰੋ। ਫੇਰ ਉਸ ਤੋਂ ਬਾਅਦ ਮੈਂ ਆਪਣੇ ਪੰਥ, ਕੌਮ ਦੇ ਸਹਿਯੋਗ ਦੇ ਨਾਲ ਜਵਾਬ ਦੇਣ ਦਾ ਯਤਨ ਜ਼ਰੂਰ ਕਰਾਂਗਾ।’’

ਦੱਸ ਦੇਈਏ ਕਿ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਅਕਾਲੀ ਦਲ ਦੇ ਖਿਲਾਫ਼ ਲਗਾਤਾਰ ਮਿਲ ਰਹੀਆਂ ਸ਼ਿਕਾਇਤਾਂ ਦੇ ਚਲਦਿਆਂ ਪੰਜਾਂ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਦੀ ਮੀਟਿੰਗ 28 ਜਨਵਰੀ ਨੂੰ ਸਵੇਰੇ 11 ਵਜੇ ਅਕਾਲ ਤਖਤ ਸਾਹਿਬ ਦੇ ਸਕੱਤਰੇਤ ’ਚ ਰੱਖੀ ਗਈ ਸੀ। ਹੁਣ ਇਸ ਮੀਟਿੰਗ ਨੂੰ ਅਚਾਨਕ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਹਵਾਲਾ ਦਿੱਤਾ ਗਿਆ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਕੁਝ ਨਿੱਜੀ ਰੁਝੇਵੇ ਹਨ, ਜਿਸ ਦੇ ਕਰ ਕੇ ਇਸ ਮੀਟਿੰਗ ਨੂੰ ਫ਼ਿਲਹਾਲ ਮੁਲਤਵੀ ਕਰ ਦਿੱਤਾ  ਗਿਆ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਿੱਖ ਕਾਰੋਬਾਰੀ ਦੀ ਗੋਲ਼ੀ ਲੱਗਣ ਨਾਲ ਮੌਤ!

ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ...

21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ, ਜਾਣੋ ਕਿਸਨੇ ਕੀਤਾ ਬੰਦ ਦਾ ਐਲਾਨ!

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ...

LEAVE A REPLY

Please enter your comment!
Please enter your name here

Related News

ਪੰਜਾਬ ਸਰਕਾਰ ਨੇ ਮਾਰਕੀਟ ਕਮੇਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਚੇਅਰਮੈਨ ਬਦਲੇ, ਪੜ੍ਹੋ ਪੂਰੀ ਲਿਸਟ

ਪੰਜਾਬ ਸਰਕਾਰ ਨੇ ਚੋਣਾਂ ਤੋਂ ਕੁਝ ਮਹੀਨਾ ਪਹਿਲਾਂ ਆਪਣੇ ਕਈ ਨਗਰ ਕਮੇਟੀਆਂ, ਯੋਜਨਾ ਬੋਰਡਾਂ, ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦਾ ਐਲਾਨ ਕੀਤਾ ਹੈ। ਆਪਣੇ...

You cannot copy content of this page