Buland kesari/ਫਗਵਾੜਾ ਦੇ ਹੁਸ਼ਿਆਰਪੁਰ ਰੋਡ ’ਤੇ ਸਥਿਤ ਮਸ਼ਹੂਰ ਮਠਿਆਈ ਦੀ ਦੁਕਾਨ ਸੁਧੀਰ ਸਵੀਟਸ ਦੇ ਬਾਹਰ ਅੱਜ ਸਵੇਰੇ ਕਰੀਬ 6:45 ਵਜੇ ਅਣਪਛਾਤੇ ਨੌਜਵਾਨਾਂ ਵੱਲੋਂ ਤਾੜ-ਤਾੜ ਗੋਲੀਆਂ ਚਲਾਉਣ ਦੀ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਅਚਾਨਕ ਹੋਈ ਫਾਇਰਿੰਗ ਨਾਲ ਦੁਕਾਨ ਦੇ ਸ਼ੀਸ਼ੇ ਪੂਰੀ ਤਰ੍ਹਾਂ ਚਕਨਾ-ਚੂਰ ਹੋ ਗਏ, ਜਦਕਿ ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਵਿੱਚ ਅਫ਼ਰਾ-ਤਫ਼ਰੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ। ਲੋਕ ਘਰਾਂ ਅਤੇ ਦੁਕਾਨਾਂ ਦੇ ਸ਼ਟਰ ਡਾਊਨ ਕਰਕੇ ਅੰਦਰ ਵੜ ਗਏ।

iTree Network Solutions +91-8699235413

ਪੁਲਿਸ ਅਨੁਸਾਰ ਦੁਕਾਨ ਮਾਲਕ ਨੇ ਸਵੇਰੇ 6:30 ਵਜੇ ਦੁਕਾਨ ਖੋਲੀ ਸੀ। ਇਸ ਤੋਂ ਲਗਭਗ 15 ਮਿੰਟ ਬਾਅਦ ਹੀ ਦੋ ਤੋਂ ਤਿੰਨ ਅਣਪਛਾਤੇ ਨੌਜਵਾਨ ਮੌਕੇ ’ਤੇ ਪਹੁੰਚੇ ਅਤੇ ਬਿਨਾਂ ਕਿਸੇ ਚੇਤਾਵਨੀ ਦੇ ਗੋਲੀਆਂ ਚਲਾਉਣ ਲੱਗ ਪਏ। ਫਾਇਰਿੰਗ ਕਰਕੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਖੁਸ਼ਕਿਸਮਤੀ ਨਾਲ ਇਸ ਘਟਨਾ ਦੌਰਾਨ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਲਾਕੇ ਦੇ ਵਸਨੀਕ ਸਹਮੇ ਹੋਏ ਨਜ਼ਰ ਆਏ।

iTree Network Solutions +91-8699235413

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਦੇ ਨਾਲ ਮੌਕੇ ’ਤੇ ਪਹੁੰਚੇ। ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕੀਤੀ ਗਈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਨੂੰ ਹਰ ਪੱਖੋਂ ਜਾਂਚਿਆ ਜਾ ਰਿਹਾ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਉੱਧਰ, ਘਟਨਾ ਤੋਂ ਬਾਅਦ ਪੀੜਤ ਪਰਿਵਾਰ ਨਾਲ ਗੱਲਬਾਤ ਕਰਨ ਲਈ ਸਾਬਕਾ ਕੇਂਦਰੀ ਰਾਜ ਮੰਤਰੀ ਅਤੇ ਭਾਜਪਾ ਦੇ ਉੱਗੇ ਨੇਤਾ ਸੋਮ ਪ੍ਰਕਾਸ਼ ਵੀ ਮੌਕੇ ’ਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਲਗਾਤਾਰ ਖ਼ਰਾਬ ਹੋ ਰਹੀ ਹੈ ਅਤੇ ਅਪਰਾਧੀਆਂ ਦੇ ਹੌਂਸਲੇ ਬੁਲੰਦ ਹਨ।

iTree Network Solutions +91-8699235413

ਸੋਮ ਪ੍ਰਕਾਸ਼ ਨੇ ਆਪਣੇ ਬਿਆਨ ਵਿੱਚ ਕਿਹਾ,

“ਅੱਜ ਫਗਵਾੜਾ ਵਰਗੇ ਵਪਾਰਕ ਸ਼ਹਿਰ ਵਿੱਚ ਸਵੇਰੇ ਸਵੇਰੇ ਫਾਇਰਿੰਗ ਹੋਣਾ ਬਹੁਤ ਗੰਭੀਰ ਮਸਲਾ ਹੈ। ਇਹ ਘਟਨਾ ਸਾਫ਼ ਦਰਸਾਉਂਦੀ ਹੈ ਕਿ ਪੰਜਾਬ ਵਿੱਚ ਆਮ ਲੋਕ ਅਤੇ ਵਪਾਰੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਸਰਕਾਰ ਨੂੰ ਤੁਰੰਤ ਕਠੋਰ ਕਦਮ ਚੁੱਕਣੇ ਚਾਹੀਦੇ ਹਨ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਲੋਕਾਂ ਵਿੱਚ ਭਰੋਸਾ ਬਹਾਲ ਹੋ ਸਕੇ।”

ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਜਲਦੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਸਥਾਨਕ ਲੋਕਾਂ ਵਿੱਚ ਹਾਲੇ ਵੀ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

iTree Network Solutions +91-8699235413