ਫਿਰੋਜ਼ਪੁਰ

Buland kesari/Gunshots fired in Ferozepur; ਫਿਰੋਜ਼ਪੁਰ ਵਿੱਚ ਇੱਕ ਵਾਰ ਫਿਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ ਹੋਈ ਜਿਸ ਵਿੱਚ ਇੱਕ ਧਿਰ ਵੱਲੋਂ ਸਿੱਧੀਆਂ ਹੀ ਗੋਲੀਆਂ ਚਲਾ ਦਿੱਤੀਆਂ ਗਈਆਂ ਜਿਸ ਵਿੱਚ ਇੱਕ ਨੌਜਵਾਨ ਜੋ ਵਿੱਚ ਲੜਾਈ ਨੂੰ ਛੁੜਾਉਣਾ ਆਇਆ ਸੀ ਉਸਦੇ ਗੋਲੀ ਵੱਜੀ ਹੈ, ਜਿਸ ਨੂੰ ਜਖਮੀ ਗੰਭੀਰ ਹਾਲਤ ਵਿੱਚ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦੋ ਧਿਰਾਂ ਦੀ ਆਪਸੀ ਪੁਰਾਣੀ ਰੰਜਿਸ਼ ਤੇ ਉੱਥੇ ਇੱਕ ਦੂਜੇ ਉੱਪਰ ਇੱਟਾਂ ਰੋੜਿਆਂ ਨਾਲ ਹਮਲਾ ਕੀਤਾ ਗਿਆ। ਜਦੋਂ ਲੜਾਈ ਨੂੰ ਛੁਡਾਉਣ ਵਾਸਤੇ ਦਲਜੀਤ ਸਿੰਘ ਗਿਆ ਤਾਂ ਦੂਸਰੀ ਧਿਰ ਵੱਲੋਂ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਇੱਕ ਗੋਲੀ ਉਸਦੇ ਪੱਟ ਵਿੱਚ ਲੱਗੀ ਹੈ ਜਿਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

iTree Network Solutions +91-8699235413

ਇਸ ਘਟਨਾ ਦੇ ਮੌਕੇ ‘ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕੀ ਆਪਸੀ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝਗੜਾ ਹੋਇਆ ਹੈ। ਜਿਸ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਇਸ ਮਾਮਲੇ ‘ਚ ਦੋਸ਼ੀ ਪਾਇਆ ਜਾਏਗਾ ਉਸ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

iTree Network Solutions +91-8699235413
iTree Network Solutions +91-8699235413