Buland kesari;-ਅਬੋਹਰ ਦੇ ਏਅਰਫੋਰਸ ਸਟੇਸ਼ਨ ’ਤੇ ਤਾਇਨਾਤ ਏਅਰਫੋਰਸ ਦੇ ਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਸ਼ੱਕੀ ਹਾਲਾਤਾਂ ‘ਚ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਫੌਜੀ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾ ਦਿੱਤਾ ਹੈ ਅਤੇ ਬਿਹਾਰ ‘ਚ ਰਹਿੰਦੇ ਉਸ ਦੇ ਪਰਿਵਾਰਕ ਮੈਂਬਰ ਉਸ ਦੇ ਆਉਣ ਦੀ ਉਡੀਕ ਕਰ ਰਹੇ ਹਨ। ਮ੍ਰਿਤਕ ਦੀ ਪਛਾਣ ਏਅਰਫੋਰਸ ਸਾਰਜੈਂਟ ਸੰਜੀਤ ਕੁਮਾਰ ਵਾਸੀ ਬਿਹਾਰ ਵਜੋਂ ਹੋਈ ਹੈ, ਜੋ ਅਬੋਹਰ ਦੇ ਪ੍ਰਿਆ ਐਨਕਲੇਵ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ ਪਰ ਹੁਣ ਉਸ ਦਾ ਪਰਿਵਾਰ ਬਿਹਾਰ ਵਿੱਚ ਆਪਣੇ ਪਿੰਡ ਚਲਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 2 ਵਜੇ air force ਸਟੇਸ਼ਨ ਤੋਂ ਫੋਨ ਆਇਆ ਕਿ ਡਿਊਟੀ ਦੌਰਾਨ ਸਾਰਜੈਂਟ ਸੰਜੀਤ ਕੁਮਾਰ ਦੀ ਸਰਵਿਸ ਰਾਈਫਲ ਨਿਕਲ ਗਈ ਅਤੇ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ‘ਤੇ ਪੁਲਸ ਨੇ ਮ੍ਰਿਤਕ ਫੌਜੀ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.