Buland kesari: ਬਟਾਲਾ ਦੇ ਨੇੜਲੇ ਪਿੰਡ ਅਲੋਵਾਲ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿੱਥੇ ਗੈਸ ਸਿਲੰਡਰ ਫਟਣ ਕਾਰਨ ਪੰਜ ਲੋਕ ਗੰਭੀਰ ਰੂਪ ਵਿੱਚ ਜਖਮੀ ਹੋ ਗਏ। ਜਖਮੀਆਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਂਬਰ—ਪਤੀ, ਪਤਨੀ ਅਤੇ ਉਨ੍ਹਾਂ ਦਾ ਬੱਚਾ—ਅਤੇ ਦੋ ਸਕੇ ਭਰਾ ਸ਼ਾਮਲ ਹਨ। ਸਾਰੇ ਜਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਬਟਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਪੀੜਤਾਂ ਨੇ ਦੱਸਿਆ ਕਿ ਉਹ ਦਿਹਾੜੀਦਾਰ ਮਜ਼ਦੂਰ ਹਨ ਅਤੇ ਸਵੇਰੇ ਕੰਮ ’ਤੇ ਜਾਣ ਤੋਂ ਪਹਿਲਾਂ ਖਾਣਾ ਤਿਆਰ ਕਰ ਰਹੇ ਸਨ। ਇਸ ਦੌਰਾਨ ਅਚਾਨਕ ਗੈਸ ਲੀਕ ਹੋਣ ਲੱਗੀ, ਜਿਸ ਕਾਰਨ ਸਿਲੰਡਰ ਨੂੰ ਅੱਗ ਲੱਗ ਗਈ। ਖ਼ਤਰੇ ਨੂੰ ਦੇਖਦੇ ਹੋਏ ਉਹ ਸਿਲੰਡਰ ਨੂੰ ਚੁੱਕ ਕੇ ਘਰ ਤੋਂ ਬਾਹਰ ਖੁੱਲੀ ਜਗ੍ਹਾ ਵਿੱਚ ਸੁੱਟਣ ਦੀ ਕੋਸ਼ਿਸ਼ ਕਰ ਰਹੇ ਸਨ, ਪਰ ਥੋੜ੍ਹੀ ਦੇਰ ਵਿੱਚ ਹੀ ਸਿਲੰਡਰ ਫਟ ਗਿਆ।
ਸਿਲੰਡਰ ਧਮਾਕੇ ਨਾਲ ਪੰਜੇ ਹੀ ਲੋਕ ਅੱਗ ਦੀ ਚਪੇਟ ਵਿੱਚ ਆ ਗਏ ਅਤੇ ਗੰਭੀਰ ਤੌਰ ’ਤੇ ਝੁਲਸ ਗਏ। ਸਥਾਨਕ ਲੋਕਾਂ ਦੀ ਮਦਦ ਨਾਲ ਜਖਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਬਟਾਲਾ ਲਿਆਂਦਾ ਗਿਆ।
ਇਸ ਮੌਕੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਹਸਪਤਾਲ ਵਿੱਚ ਕੁੱਲ ਪੰਜ ਜਖਮੀ ਲਿਆਂਦੇ ਗਏ ਹਨ। ਉਨ੍ਹਾਂ ਵਿੱਚੋਂ ਕੁਝ ਦੀ ਹਾਲਤ ਗੰਭੀਰ ਹੈ, ਜਿਸਨੂੰ ਦੇਖਦਿਆਂ ਉਨ੍ਹਾਂ ਨੂੰ ਵਧੇਰੇ ਇਲਾਜ ਲਈ ਅੰਮ੍ਰਿਤਸਰ ਰੈਫਰ ਕੀਤਾ ਜਾ ਰਿਹਾ ਹੈ।
ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








