iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਬਦਲਿਆ ਮੌਸਮ ਦਾ ਮਿਜਾਜ਼, ਪੰਜਾਬ ‘ਚ ਛਾਏ ਕਾਲੇ ਬੱਦਲ, ਹਨੇਰੀ ਨਾਲ ਮੀਂਹ...

ਬਦਲਿਆ ਮੌਸਮ ਦਾ ਮਿਜਾਜ਼, ਪੰਜਾਬ ‘ਚ ਛਾਏ ਕਾਲੇ ਬੱਦਲ, ਹਨੇਰੀ ਨਾਲ ਮੀਂਹ ਪੈਣ ਦਾ ਅਲਰਟ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਪੰਜਾਬ ‘ਚ ਵਧ ਰਹੀ ਗਰਮੀ ਵਿਚਾਲੇ ਮੌਸਮ ਨੇ ਕਰਵਟ ਲਈ ਹੈ। ਵੀਰਵਾਰ ਨੂੰ ਕਈ ਜ਼ਿਲ੍ਹਿਆਂ ਵਿਚ ਤੇਜ਼ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਪਟਿਆਲਾ ਜ਼ਿਲ੍ਹੇ ਵਿੱਚ ਬੀਤੇ ਦਿਨ ਗੜੇ ਪਏ ਜਿਸ ਤੋਂ ਬਾਅਦ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਪਾਰਾ ਡਿੱਗਿਆ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਅੱਜ ਵੀ ਬੱਦਲ ਛਾਏ ਹੋਏ ਹਨ ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਨਾਲ ਮੌਸਮ ਵਿਚ ਤਬਦੀਲੀ ਵੇਖਣ ਨੂੰ ਮਿਲੀ ਹੈ।

ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੌਸਮ ਬਦਲ ਰਿਹਾ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼ ‘ਚ ਕਈ ਥਾਵਾਂ ‘ਤੇ ਬਰਫਬਾਰੀ ਹੋਈ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਪਵੇਗਾ। ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਮੁਕਤਸਰ ਸਾਹਿਬ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਟਿਆਲਾ ‘ਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਫਾਜ਼ਿਲਕਾ ਅਤੇ ਸੰਗਰੂਰ ‘ਚ ਮੀਂਹ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।Set featured image

ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਜਗਰਾਓਂ ਦੇ ਖੇਤਰਾਂ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।

ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋਂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਪਾਇਲ ਅਤੇ ਲੁਧਿਆਣਾ ਦੇ ਖੇਤਰਾਂ ਵਿੱਚ ਵੀ ਖਰਾਬ ਮੌਸਮ ਅਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

सैलून में हंगामा:पार्टनरशिप के लेकर विवाद, महिला ने लगाए उत्पीड़न करने और जबरन कब्जे के आरोप

Buland kesari/पंजाब के लुधियाना में सराभा नगर स्थित हेयर मास्टर सैलून में हंगामा हो गया। सैलून में काम कर रही एक महिला ने अपने...

You cannot copy content of this page