Buland kesari/Varinder Ghuman announced to contest Punjab Assembly Elections 2027: ਦੇਸ਼ ਦੇ ਸਭ ਤੋਂ ਵੱਡੇ ਅੰਤਰਰਾਸ਼ਟਰੀ ਸ਼ਾਕਾਹਾਰੀ ਬਾਡੀ ਬਿਲਡਰ ਤੇ ਬਾਲੀਵੁੱਡ ਐਕਟਰ ਵਰਿੰਦਰ ਸਿੰਘ ਘੁੰਮਣ ਨੇ 2027 ‘ਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਜਲੰਧਰ ਦੇ ਰਹਿਣ ਵਾਲੇ ਹਨ। ਘੁੰਮਣ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਅਕਾਊਂਟ ‘ਤੇ ਦਿੱਤੀ ਹੈ।
ਘੁੰਮਣ ਨੇ ਆਪਣੇ ਫੈਨਸ ਨੂੰ ਪੁੱਛਿਆ ਕੀ ਉਨ੍ਹਾਂ ਨੂੰ 2027 ਵਿੱਚ ਕਿਸੇ ਪਾਰਟੀ ਵੱਲੋਂਚੋਣਾਂ ਲੜਨੀਆਂ ਚਾਹੀਦੀਆਂ ਹਨ ਜਾਂ ਆਜ਼ਾਦ ਉਮੀਦਵਾਰ ਵਜੋਂ। ਇਸ ਦੇ ਨਾਲ ਹੀ ਘੁੰਮਣ ਨੇ ਕਿਹਾ ਕਿ ਚੋਣ ਜਿੱਤ ਕੇ ਉਹ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਗੇ। ਜਿਸ ਕਾਰਨ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਵੀ ਮਿਲੇਗਾ। ਖੇਡਾਂ ਵਿੱਚ ਨੌਜਵਾਨਾਂ ਦੀ ਵੱਧਦੀ ਦਿਲਚਸਪੀ ਨਸ਼ੇ ਦੀ ਆਦਤ ਨੂੰ ਖ਼ਤਮ ਕਰ ਸਕਦੀ ਹੈ।
ਵਰਿੰਦਰ ਸਿੰਘ ਘੁੰਮਣ ਜਲੰਧਰ ਨਾਲ ਸਬੰਧਿਤ ਹੈ, ਪੇਸ਼ੇਵਰ ਬਾਡੀ ਬਿਲਡਰ ਹੈ, ਜਿਸਦਾ ਕੱਦ 6.2 ਫੁੱਟ ਹੈ। ਘੁੰਮਣ ਦੁਨੀਆ ਦਾ ਇਕਲੌਤਾ ਸ਼ਾਕਾਹਾਰੀ ਬਾਡੀ ਬਿਲਡਰ ਹੈ। ਵਰਿੰਦਰ ਸਿੰਘ ਘੁੰਮਣ ਜਲੰਧਰ ਵਿੱਚ ਇੱਕ ਡੇਅਰੀ ਫਾਰਮ ਵੀ ਚਲਾਉਂਦੇ ਹਨ। ਉਨ੍ਹਾਂ ਕੋਲ 100 ਤੋਂ ਵੱਧ ਪਸ਼ੂ ਹਨ।
ਵਰਿੰਦਰ ਸਿੰਘ ਘੁੰਮਣ ਬਚਪਨ ਤੋਂ ਹੀ ਬਾਡੀ ਬਿਲਡਿੰਗ ਮੁਕਾਬਲਿਆਂ ‘ਚ ਹਿੱਸਾ ਲੈ ਰਹੇ ਹਨ। 2005 ਵਿੱਚ, ਵਰਿੰਦਰ ਸਿੰਘ ਘੁੰਮਣ ਨੂੰ ਪਹਿਲੀ ਵਾਰ ਮਿਸਟਰ ਜਲੰਧਰ ਚੁਣਿਆ ਗਿਆ ਸੀ। ਜਿਸ ਤੋਂ ਬਾਅਦ ਉਹ ਨਹੀਂ ਰੁਕੇ ਅਤੇ ਇੱਕ ਤੋਂ ਬਾਅਦ ਇੱਕ ਇਨਾਮ ਜਿੱਤਦੇ ਰਹੇ। 2005 ਵਿੱਚ ਹੀ, ਵਰਿੰਦਰ ਸਿੰਘ ਘੁੰਮਣ ਨੇ ਮਿਸਟਰ ਪੰਜਾਬ ਦਾ ਖਿਤਾਬ ਵੀ ਜਿੱਤਿਆ।
ਤਿੰਨ ਸਾਲਾਂ ਦੀ ਸਖ਼ਤ ਮਿਹਨਤ ਤੋਂ ਬਾਅਦ, ਉਨ੍ਹਾਂ ਨੂੰ 2008 ਵਿੱਚ ਮਿਸਟਰ ਇੰਡੀਆ ਚੁਣਿਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਅਗਲੇ ਸਾਲ ਮਿਸਟਰ ਏਸ਼ੀਆ ਮੁਕਾਬਲੇ ਵਿੱਚ ਹਿੱਸਾ ਲਿਆ ਅਤੇ ਉਹ ਉੱਥੇ ਦੂਜੇ ਸਥਾਨ ‘ਤੇ ਰਹੇ। ਵਰਿੰਦਰ ਦੇ ਦਾਦਾ ਜੀ ਹਾਕੀ ਖਿਡਾਰੀ ਸਨ। ਪਿਤਾ ਭੁਪਿੰਦਰ ਸਿੰਘ ਕਬੱਡੀ ਖੇਡਦੇ ਸਨ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.









