iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest News*ਬੀਜੇਪੀ ਸਰਕਾਰ ਪੰਜਾਬ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ, ਬੰਦੀ ਸਿੰਘਾਂ...

*ਬੀਜੇਪੀ ਸਰਕਾਰ ਪੰਜਾਬ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ, ਬੰਦੀ ਸਿੰਘਾਂ ਦੀ ਰਿਹਾਈ ਦਾ ਨੋਟੀਫਿਕੇਸ਼ਨ ਕਰਕੇ ਮੁੱਕਰ ਗਈ ਹੈ ਬੀਜੇਪੀ ਸਰਕਾਰ* – *ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ*

Date:

National News

*ਬੰਦੀ ਸਿੰਘਾਂ ਦੀ ਰਿਹਾਈ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਲਈ ਨਕੋਦਰ ਵਿਖੇ ਸਾਂਤਮਈ ਰੋਸ ਪ੍ਰਦਰਸ਼ਨ*

ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਅੱਜ ਨਕੋਦਰ ਵਿਖੇ ਸਮੂਹ ਸਿੱਖ ਜਥੇਬੰਦੀਆਂ ਸ਼੍ਰੋਮਣੀ ਅਕਾਲੀ ਦਲ ਮਾਨ ਦਲ,ਮਿਸਲ ਸਤਲੁਜ ਅਤੇ ਸ਼੍ਰੋਮਣੀ ਅਕਾਲੀ ਦਲ ਵਿਰਸਾ ਪੰਜਾਬ, ਅਤੇ ਨਿਹੰਗ ਜਥੇਬੰਦੀ ਤਰਨਾ ਦਲ ਅਤੇ ਆਦਿ ਸਮੂਹ ਜਥੇਬੰਦੀਆਂ ਦੁਆਰਾ ਪੂਰਨ ਸਾਂਤਮਈ ਢੰਗ ਨਾਲ ਕਮਲ ਹਸਪਤਾਲ ਜਲੰਧਰ ਰੋਡ ਚੌਂਕ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਦਾ ਮੁੱਖ ਮਕਸਦ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਆਵਾਜ਼ ਬੁਲੰਦ ਕਰਨਾ ਸੀ।

iTree Network Solutions +91-8699235413

ਇਸ ਵਿਰੋਧ ਪ੍ਰਦਰਸ਼ਨ ਵਿੱਚ ਹਲਕਾ ਨਕੋਦਰ ਦੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ। ਜਥੇਦਾਰ ਜਗਤਾਰ ਸਿੰਘ ਹਵਾਰਾ ਜੀ ਅਤੇ ਹੋਰ ਬੰਦੀ ਸਿੰਘਾਂ ਨੂੰ ਜਲਦੀ ਤੋਂ ਜਲਦੀ ਪੈਰੋਲ ਮਿਲਣੀ ਚਾਹੀਦੀ ਹੈ ਜੋ ਕਿ ਇੱਕ ਦੋ ਦਿਨ ਦੀ ਪੈਰੋਲ ਦੇ ਕੇ ਬੀਜੇਪੀ ਸਰਕਾਰ ਅਤੇ ਮੌਜੂਦਾ ਪੰਜਾਬ ਸਰਕਾਰ ਗੋਗਲੂਆਂ ਤੋਂ ਮਿੱਟੀ ਝਾੜ ਰਹੀ ਹੈ, ਜਦ ਕਿ ਪਖੰਡੀ ਸਾਧ ਰਾਮ ਰਹੀਮ ਸਿਰਸੇ ਵਾਲੇ ਨੂੰ ਬੀਜੇਪੀ ਦੇ ਇਸ਼ਾਰਿਆਂ ਤੇ ਕਈ ਵਾਰੀ ਪੈਰੋਲ ਮਿਲ ਚੁੱਕੀ ਹੈ,ਉਹਨਾਂ ਨੇ ਵੱਖ-ਵੱਖ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਨਾਲ ਮਿਲ ਕੇ ਨਕੋਦਰ ਦੇ ਵੱਖ-ਵੱਖ ਇਲਾਕਿਆਂ ਵਿੱਚ ਬੈਠ ਕੇ ਸਰਕਾਰਾਂ ਵਿਰੁੱਧ ਸ਼ਾਂਤਮਈ ਢੰਗ ਨਾਲ ਆਪਣਾ ਰੋਸ ਪ੍ਰਗਟਾਇਆ।

iTree Network Solutions +91-8699235413

ਧਰਨੇ ਦੌਰਾਨ ਬੋਲਦਿਆਂ ਆਗੂਆਂ ਨੇ ਆਖਿਆ ਕਿ ਆਪਣੀਆਂ ਨਿਰਧਾਰਤ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿੱਚ ਬੰਦ ਰੱਖਣਾ ਮਨੁੱਖੀ ਅਧਿਕਾਰਾਂ ਦੀ ਸ਼ਰੇਆਮ ਉਲੰਘਣਾ ਹੈ। ਕੇਂਦਰ ਅਤੇ ਰਾਜ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸੰਵਿਧਾਨਿਕ ਨਿਯਮਾਂ ਦੀ ਪਾਲਣਾ ਕਰਦਿਆਂ ਲੰਮੇ ਸਮੇਂ ਤੋਂ ਬੰਦ ਸਿੱਖ ਕੈਦੀਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਰਿਹਾਅ ਕਰੇ।

iTree Network Solutions +91-8699235413

ਇਸ ਦੇ ਨਾਲ ਹੀ ਬੁਲਾਰਿਆਂ ਨੇ ਜੋ ਕਿ ਕੁਝ ਸਮਾਂ ਪਹਿਲਾਂ ਹੋਏ ਗੋਲੀਕਾਂਡ ਦੇ ਦੋਸ਼ੀਆਂ ਨੂੰ ਹੁਣ ਤੱਕ ਸਜ਼ਾਵਾਂ ਨਾ ਮਿਲਣ ‘ਤੇ ਗਹਿਰੀ ਚਿੰਤਾ ਪ੍ਰਗਟਾਈ। ਉਹਨਾਂ ਨੇ ਮੰਗ ਕੀਤੀ ਕਿ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰਕੇ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਜੋ ਸੰਗਤਾਂ ਨੂੰ ਇਨਸਾਫ਼ ਮਿਲ ਸਕੇ।

iTree Network Solutions +91-8699235413

ਪ੍ਰਦਰਸ਼ਨ ਦੌਰਾਨ ਸ਼ਹਿਰ ਅੰਦਰ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਰਕਰਾਰ ਰਹੀ ਅਤੇ ਵੱਖ-ਵੱਖ ਥਾਵਾਂ ‘ਤੇ ਸੰਗਤਾਂ ਨੇ ਅਨੁਸ਼ਾਸਨ ਵਿੱਚ ਰਹਿ ਕੇ ਆਪਣਾ ਵਿਰੋਧ ਦਰਜ ਕਰਵਾਇਆ। ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਬੰਦੀ ਸਿੰਘਾਂ ਦੀ ਰਿਹਾਈ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲਦੀਆਂ, ਤਦੋਂ ਤੱਕ ਇਨਸਾਫ਼ ਦੀ ਇਹ ਆਵਾਜ਼ ਲਗਾਤਾਰ ਬੁਲੰਦ ਕੀਤੀ ਜਾਵੇਗੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਗੁਰਬਾਣੀ ਪ੍ਰਸਾਰਣ ਮਾਮਲੇ ’ਚ ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ; SGPC ਦੀ ਪਟੀਸ਼ਨ ’ਤੇ ਅੰਤਰਿਮ ਰੋਕ ਤੋਂ ਇਨਕਾਰ, ਨਿੱਜੀ ਚੈਨਲ ਵੱਲੋਂ ਗੁਰਬਾਣੀ ਦੇ ਮੁੜ...

Buland Kesari/ ਨਵੀਂ ਦਿੱਲੀ: ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਚੱਲ ਰਹੇ ਕਾਪੀਰਾਈਟ ਵਿਵਾਦ ਵਿੱਚ ਦਿੱਲੀ ਹਾਈਕੋਰਟ ਨੇ ਅਹਿਮ ਰੁਖ...

You cannot copy content of this page