Buland kesari/ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੁਹੱਲਾ ਪੰਡੋਰੀ ਵਿੱਚ ਨਸ਼ੇ ਦੀ ਲਤ ਕਾਰਨ ਇੱਕ ਹੀ ਪਰਿਵਾਰ ਦੇ ਚਾਰ ਨੌਜਵਾਨ ਪੁੱਤਾਂ ਦੀ ਮੌਤ ਹੋ ਜਾਣ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪੀੜਤ ਮਾਂ ਨੇ ਰੋਂਦਿਆਂ ਦੱਸਿਆ ਕਿ ਉਸਦੇ ਪੁੱਤ ਹੌਲੀ-ਹੌਲੀ ਨਸ਼ੇ ਦੇ ਆਦੀ ਹੋ ਗਏ ਸਨ ਅਤੇ ਇਲਾਜ ਦੇ ਬਾਵਜੂਦ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ। ਮਹਿਲਾ ਨੇ ਦਸਿਆ ਕਿ ਉਸ ਦਾ ਪੰਜਵਾ ਪੁੱਤਰ ਵੀ ਨਸ਼ੇ ਦਾ ਆਦਿ ਹੈ, ‘ਉਸ ਨੂੰ ਤਾਂ ਬੱਚਾ ਲਿਓ’

iTree Network Solutions +91-8699235413

ਪ੍ਰਸ਼ਾਸਨ ਤੋਂ ਅਪੀਲ

iTree Network Solutions +91-8699235413

ਮਾਂ ਦਾ ਦਿਲ ਦਹਿਲਾ ਦੇਣ ਵਾਲਾ ਦੁੱਖ ਇਹ ਵੀ ਹੈ ਕਿ ਉਸਦੇ ਘਰ ਦੀਆਂ ਸਾਰੀਆਂ ਖੁਸ਼ੀਆਂ ਨਸ਼ਿਆਂ ਨੇ ਖਤਮ ਕਰ ਦਿੱਤੀਆਂ ਹਨ। ਉਸਨੇ ਪ੍ਰਸ਼ਾਸਨ ਅਤੇ ਪੁਲਿਸ ਤੋਂ ਅਪੀਲ ਕੀਤੀ ਹੈ ਕਿ ਪਿੰਡ ਵਿੱਚ ਚੱਲ ਰਹੇ ਨਸ਼ਾ ਤਸਕਰੀ ਦੇ ਧੰਦੇ ਨੂੰ ਤੁਰੰਤ ਬੰਦ ਕਰਵਾਇਆ ਜਾਵੇ, ਤਾਂ ਜੋ ਹੋਰ ਪਰਿਵਾਰਾਂ ਦੇ ਚਿਰਾਗ ਨਾ ਬੁਝਣ।

ਸਥਾਨਕ ਵਾਸੀਆਂ ਮੁਤਾਬਕ, ਇਲਾਕੇ ਵਿੱਚ ਨਸ਼ਾ ਆਸਾਨੀ ਨਾਲ ਉਪਲਬਧ ਹੋ ਰਿਹਾ ਹੈ, ਜਿਸ ਕਾਰਨ ਨੌਜਵਾਨ ਇਸ ਦੀ ਲਪੇਟ ਵਿੱਚ ਆ ਰਹੇ ਹਨ। ਲੋਕਾਂ ਨੇ ਦੱਸਿਆ ਕਿ ਕਈ ਵਾਰ ਸੰਬੰਧਿਤ ਵਿਭਾਗਾਂ ਨੂੰ ਜਾਣਕਾਰੀ ਦੇਣ ਦੇ ਬਾਵਜੂਦ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

iTree Network Solutions +91-8699235413

ਨਸ਼ੇ ਖਿਲਾਫ਼ ਸਖਤੀ ਦੀ ਅਪੀਲ

ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ ਅਤੇ ਨੌਜਵਾਨਾਂ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਜਲਦੀ ਹੀ ਕਾਰਵਾਈ ਨਾ ਹੋਈ ਤਾਂ ਉਹ ਸੰਘਰਸ਼ ਦਾ ਰਾਹ ਅਪਣਾਉਣ ਲਈ ਮਜਬੂਰ ਹੋਣਗੇ।

ਇਸ ਘਟਨਾ ਨੇ ਇੱਕ ਵਾਰ ਫਿਰ ਪੰਜਾਬ ਵਿੱਚ ਫੈਲ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਉਜਾਗਰ ਕਰ ਦਿੱਤਾ ਹੈ, ਜਿਸ ਨਾਲ ਨਿਪਟਣ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ।

iTree Network Solutions +91-8699235413