ਮਾਤਾ ਰਾਣੀ ਦਾ ਆਸ਼ੀਰਵਾਦ ਲੈ ਕੇ ਵਨੀਤ ਧੀਰ ਨੇ ਕੀਤਾ ਜਿੱਤ ਦਾ ਆਗਾਜ਼, ਪਰਿਵਾਰ ਸਮੇਤ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਟੇਕਿਆ ਮੱਥਾ
Buland Kesari/ ਜਲੰਧਰ: ਜਲੰਧਰ ਨੌਰਥ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਮਿਲਣ ਤੋਂ ਬਾਅਦ ਮੇਅਰ ਵਨੀਤ ਧੀਰ ਨੇ ਮਾਤਾ ਰਾਣੀ ਦਾ ਆਸ਼ੀਰਵਾਦ ਲੈ ਕੇ ਆਪਣੀ ਚੋਣ ਮੁਹਿੰਮ ਦੇ ਜਿੱਤ ਦੇ ਆਗਾਜ਼ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਹ ਆਪਣੇ ਪਰਿਵਾਰ ਸਮੇਤ ਪ੍ਰਸਿੱਧ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਨਤਮਸਤਕ ਹੋਏ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਤੇ ਜਲੰਧਰ ਨੌਰਥ ਹਲਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਕੌਂਸਲਰ ਸ਼ਵੇਤਾ ਧੀਰ, ਪੁੱਤਰ ਨਿਸ਼ਾਂਤ ਧੀਰ ਅਤੇ ਪ੍ਰਿਆਂਸ਼ ਧੀਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਪੂਰੇ ਪਰਿਵਾਰ ਨੇ ਮਾਤਾ ਰਾਣੀ ਦੇ ਦਰਬਾਰ ਵਿੱਚ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ।
ਮੰਦਰ ਵਿਖੇ ਪੂਜਾ-ਅਰਚਨਾ ਉਪਰੰਤ ਵਨੀਤ ਧੀਰ ਨੇ ਕਿਹਾ ਕਿ ਹਰ ਸ਼ੁਭ ਕੰਮ ਦੀ ਸ਼ੁਰੂਆਤ ਮਾਤਾ ਰਾਣੀ ਦਾ ਆਸ਼ੀਰਵਾਦ ਲੈ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਾਤਾ ਰਾਣੀ ਦੀ ਕਿਰਪਾ ਅਤੇ ਲੋਕਾਂ ਦੇ ਪਿਆਰ ਤੇ ਸਹਿਯੋਗ ਨਾਲ ਉਹ ਜਲੰਧਰ ਨੌਰਥ ਦੇ ਵਿਕਾਸ ਅਤੇ ਲੋਕਾਂ ਦੀ ਸੇਵਾ ਲਈ ਪੂਰੀ ਇਮਾਨਦਾਰੀ ਤੇ ਸਮਰਪਣ ਨਾਲ ਕੰਮ ਕਰਨਗੇ।
ਟਿਕਟ ਮਿਲਣ ਤੋਂ ਬਾਅਦ ਧਾਰਮਿਕ ਅਸਥਾਨ ‘ਤੇ ਨਤਮਸਤਕ ਹੋ ਕੇ ਵਨੀਤ ਧੀਰ ਨੇ ਆਪਣੀ ਚੋਣ ਸਰਗਰਮੀ ਦੀ ਸ਼ੁਰੂਆਤ ਕੀਤੀ ਹੈ। ਹੁਣ ਉਨ੍ਹਾਂ ਦੀ ਨਜ਼ਰ ਜਲੰਧਰ ਨੌਰਥ ਦੇ ਵੋਟਰਾਂ ਦਾ ਭਰੋਸਾ ਜਿੱਤਣ ਅਤੇ ਚੋਣ ਮੈਦਾਨ ਵਿੱਚ ਸਫਲਤਾ ਹਾਸਲ ਕਰਨ ‘ਤੇ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.







