Buland kesari/Punjab Government action against Corruption and Drug: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜੇਲ੍ਹਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਜੇਲ੍ਹਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ, ਸੂਬਾ ਸਰਕਾਰ ਨੇ 25 ਜੇਲ੍ਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਹੈ।
ਮੁਅੱਤਲ ਅਧਿਕਾਰੀਆਂ ਵਿੱਚ 3 ਡਿਪਟੀ ਸੁਪਰਡੈਂਟ, 2 ਸਹਾਇਕ ਸੁਪਰਡੈਂਟ, ਵੱਖ-ਵੱਖ ਜੇਲ੍ਹਾਂ ਨਾਲ ਜੁੜੇ ਕੁੱਲ 25 ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ। ਸਰਕਾਰ ਨੂੰ ਇਨ੍ਹਾਂ ਅਧਿਕਾਰੀਆਂ ਵਿਰੁੱਧ ਭ੍ਰਿਸ਼ਟਾਚਾਰ, ਲਾਪਰਵਾਹੀ ਅਤੇ ਜੇਲ੍ਹ ਅੰਦਰ ਨਸ਼ਿਆਂ ਦੇ ਨੈੱਟਵਰਕ ਨੂੰ ਉਤਸ਼ਾਹਿਤ ਕਰਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸੀ।
ਸੂਤਰਾਂ ਅਨੁਸਾਰ ਸਰਕਾਰ ਨੂੰ ਕਈ ਜੇਲ੍ਹਾਂ ਤੋਂ ਨਸ਼ਿਆਂ ਦੀ ਸਪਲਾਈ, ਮੋਬਾਈਲ ਫੋਨਾਂ ਦੀ ਤਸਕਰੀ, ਕੈਦੀਆਂ ਨੂੰ ਵਿਸ਼ੇਸ਼ ਸਹੂਲਤਾਂ ਦੇਣ ਅਤੇ ਰਿਸ਼ਵਤਖੋਰੀ ਵਰਗੇ ਮਾਮਲਿਆਂ ਦੀਆਂ ਲਗਾਤਾਰ ਰਿਪੋਰਟਾਂ ਮਿਲ ਰਹੀਆਂ ਸੀ। ਹਾਲ ਹੀ ਵਿੱਚ, ਕੁਝ ਜੇਲ੍ਹਾਂ ਵਿੱਚ ਕੀਤੇ ਗਏ ਦੌਰਿਆਂ ਅਤੇ ਜਾਂਚਾਂ ਵਿੱਚ ਇਨ੍ਹਾਂ ਦੋਸ਼ਾਂ ਦੀ ਪੁਸ਼ਟੀ ਹੋਈ ਸੀ, ਜਿਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ।
ਪੰਜਾਬ ਸਰਕਾਰ ਜੇਲ੍ਹਾਂ ਵਿੱਚ ਮੌਜੂਦ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ। ਜੇਲ੍ਹ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵੀ ਲਾਪਰਵਾਹੀ ਕਰਦਾ ਪਾਇਆ ਜਾਂਦਾ ਹੈ ਜਾਂ ਕਿਸੇ ਹੋਰ ਮਾਮਲੇ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.









