iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਮੁਖਮੰਤਰੀ ਭਗਵੰਤ ਨੇ ਰੱਦ ਕੀਤੀ ਕੇਂਦਰ ਸਰਕਾਰ ਦੀ ਇਹ ਨੀਤੀ

ਮੁਖਮੰਤਰੀ ਭਗਵੰਤ ਨੇ ਰੱਦ ਕੀਤੀ ਕੇਂਦਰ ਸਰਕਾਰ ਦੀ ਇਹ ਨੀਤੀ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਕਿਸਾਨਾਂ ਤੇ ਖੇਤੀਬਾੜੀ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਮੁੜ ਆਹਮੋ-ਸਾਹਮਣੇ ਹੋ ਗਈਆਂ ਹਨ। ਮੁਖਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਭੇਜੇ ‘ਖੇਤੀ ਮੰਡੀ ਨੀਤੀ’ ਦਾ ਖਰੜਾ ਪੂਰਨ ਤੌਰ ’ਤੇ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਬਾਰੇ ਛੇਤੀ ਕੇਂਦਰ ਨੂੰ ਪੱਤਰ ਭੇਜਿਆ ਜਾਵੇਗਾ। ਮੁਖਮੰਤਰੀਮੁਖਮੰਤਰੀ ਭਗਵੰਤ ਮਾਨ ਨੇ ਕਿਸਾਨ ਜਥੇਬੰਦੀਆਂ ਦੀ ਹਾਂ ਵਿੱਚ ਹਾਂ ਮਿਲਾਉਂਦਿਆਂ ਕਿਹਾ ਕਿ ਨਵਾਂ ਖੇਤੀ ਮੰਡੀ ਨੀਤੀ ਖਰੜਾ ਰੱਦ ਕੀਤੇ ਜਾ ਚੁੱਕੇ ਤਿੰਨ ਖੇਤੀ ਕਾਨੂੰਨਾਂ ਦਾ ਹੀ ਨਵਾਂ ਰੂਪ ਹੈ ਜਿਸ ਨੂੰ ਪੰਜਾਬ ਕਦੇ ਵੀ ਲਾਗੂ ਨਹੀਂ ਕਰੇਗਾ।ਉਨ੍ਹਾਂ ਕਿਹਾ ਕਿ ਨਵਾਂ ਖਰੜਾ ਪੰਜਾਬ ਦੇ ਮੰਡੀ ਪ੍ਰਬੰਧਾਂ ਨੂੰ ਤਬਾਹ ਕਰਨ ਵਾਲਾ ਹੈ ਜਿਸ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਧੁਨਿਕ ਮੰਡੀਆਂ ਬਣਾਉਣਾ ਚਾਹੁੰਦੀ ਹੈ ਪਰ ਕੇਂਦਰ ਮੰਡੀਆਂ ਖ਼ਤਮ ਕਰਨ ’ਤੇ ਤੁਲਿਆ ਹੋਇਆ ਹੈ। ਮੁਖਮੰਤਰੀ ਭਗਵੰਤ ਮਾਨ ਨੇ ਇਹ ਸਟੈਂਡ ਕਿਸਾਨ, ਆੜ੍ਹਤੀ ਤੇ ਸ਼ੈਲਰ ਮਾਲਕਾਂ ਦੀ ਰਾਏ ਲੈਣ ਤੋਂ ਬਾਅਦ ਇਹ ਸਟੈਂਡ ਲਿਆ ਹੈ। ਮੁਖਮੰਤਰੀ ਭਗਵੰਤ ਮਾਨ ਨੇ ਇਸ ‘ਖੇਤੀ ਮੰਡੀ ਨੀਤੀ’ ਦਾ ਖਰੜਾ ਰੱਦ ਕਰਦਿਆਂ ਕੇਂਦਰ ਸਰਕਾਰ ਨੂੰ ਖੂਬ ਖਰੀਆਂ-ਖਰੀਆਂ ਵੀ ਸੁਣਾਈਆਂ। ਪੰਜਾਬ ਅਤੇ ਹਰਿਆਣੇ ਦਾ ਮੰਡੀਕਰਨ ਸਿਸਟਮ ਬਾ-ਕਮਾਲ ਹੈ। ਹਰ 4-5 ਕਿਲੋਮੀਟਰ ਦੇ ਦਾਇਰੇ ‘ਚ ਮੰਡੀ ਹੈ। ਮੰਡੀਕਰਨ ਬੋਰਡ ਸਾਡੀ ਬਹੁਤ ਵੱਡੀ ਸੰਸਥਾ ਹੈ। ਕੇਂਦਰ ਸਰਕਾਰ ਨੂੰ ਅਸੀਂ ਮੰਡੀਕਰਨ ਬੋਰਡ ਖ਼ਤਮ ਨਹੀਂ ਕਰਨ ਦੇਵਾਂਗੇ।

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਸਬੰਧੀ ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨਾਲ ਮੀਟਿੰਗ ਕਰਕੇ ਰਾਏ ਲਈ ਸੀ। ਸਾਰੀਆਂ ਧਿਰਾਂ ਨੇ ਇਸ ਖਰੜੇ ਨੂੰ ਰੱਦ ਕਰ ਦਿੱਤਾ ਸੀ। ਕਿਸਾਨਾਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਨੇ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਕੇਂਦਰ ਸਰਕਾਰ ਦੇ ਖਰੜੇ ਨੂੰ ਰੱਦ ਕਰਨ ਦਾ ਸੁਝਾਅ ਦਿੱਤਾ ਸੀ। ਇਨ੍ਹਾਂ ਦਾ ਕਹਿਣਾ ਸੀ ਕਿ ਇਸ ਡਰਾਫਟ ਰਾਹੀਂ ਕਾਰਪੋਰੇਟ ਘਰਾਣਿਆਂ ਨੂੰ ਬਾਜ਼ਾਰਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ 25 ਦਸੰਬਰ ਨੂੰ ਖੇਤੀ ਬਾਜ਼ਾਰ ਨੀਤੀ ਦਾ ਖਰੜਾ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਇਸ ਬਾਰੇ ਸੁਝਾਅ ਦੇਣ ਲਈ ਕਿਹਾ ਗਿਆ ਸੀ। ਇਸ ਤੋਂ ਬਾਅਦ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਕਿਸਾਨਾਂ ਨੇ ਇਸ ਨੀਤੀ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਹਾਲਾਂਕਿ ਸਰਕਾਰ ਨੇ ਇਸ ਬਾਰੇ ਸੁਝਾਅ ਦੇਣ ਲਈ ਕੇਂਦਰ ਸਰਕਾਰ ਤੋਂ ਤਿੰਨ ਹਫ਼ਤਿਆਂ ਦਾ ਸਮਾਂ ਮੰਗਿਆ ਸੀ। ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 10 ਜਨਵਰੀ ਤੱਕ ਦਾ ਸਮਾਂ ਦਿੱਤਾ ਸੀ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पाकिस्तान की अफ़गानिस्तान में एयरस्ट्राइक, TTP के ठिकानों पर कार्रवाई का दावा

पाकिस्तान ने रविवार सुबह अफ़गानिस्तान के अंदर कई जगहों पर एयरस्ट्राइक की। पाकिस्तान ने कहा कि हमलों में आतंकवादी ठिकानों को निशाना बनाया गया।...

You cannot copy content of this page