Buland kesari/Rana Balachauria Murder Case: ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਦੇ ਮਸ਼ਹੂਰ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਵਾਰਦਤ ਦੇ ਮੁੱਖ ਦੋਸ਼ੀ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਨੂੰ ਟਰਾਂਜ਼ਿਟ ਰਿਮਾਂਡ ‘ਤੇ ਮੋਹਾਲੀ ਲਿਆਂਦਾ ਗਿਆ ਹੈ, ਜਿੱਥੇ ਉਸ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

iTree Network Solutions +91-8699235413

ਕੋਲਕਾਤਾ ਕਨੈਕਸ਼ਨ ਰਾਹੀਂ ਮਿਲਿਆ ਸੁਰਾਗ

iTree Network Solutions +91-8699235413

ਇਸ ਮਾਮਲੇ ਦੀ ਜਾਂਚ ਦੌਰਾਨ AGTF ਨੇ ਪਹਿਲਾਂ ਕੋਲਕਾਤਾ ਤੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਉਨ੍ਹਾਂ ਕੋਲੋਂ ਹੋਈ ਸਖ਼ਤ ਪੁੱਛਗਿੱਛ ਦੌਰਾਨ ਹੀ ਆਦਿੱਤਿਆ ਉਰਫ਼ ਮੱਖਣ ਦੇ ਟਿਕਾਣੇ ਬਾਰੇ ਅਹਿਮ ਜਾਣਕਾਰੀ ਮਿਲੀ ਸੀ। ਪੁਲਿਸ ਅਨੁਸਾਰ, ਆਦਿੱਤਿਆ ਨੇ ਇਸ ਕਤਲ ਦੀ ਸਾਜ਼ਿਸ਼ ਰਚਣ ਅਤੇ ਵਾਰਦਤ ਨੂੰ ਅੰਜਾਮ ਦੇਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ।

iTree Network Solutions +91-8699235413

ਕੀ ਸੀ ਪੂਰਾ ਮਾਮਲਾ?

ਮੋਹਾਲੀ ਵਿੱਚ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਜਾਂਚ ਵਿੱਚ ਸਾਹਮਣੇ ਆਇਆ ਕਿ ਇਸ ਕਤਲ ਪਿੱਛੇ ਖ਼ਤਰਨਾਕ ਗੈਂਗਸਟਰਾਂ ਦਾ ਹੱਥ ਸੀ। ਵਾਰਦਤ ਤੋਂ ਬਾਅਦ ਮੁਲਜ਼ਮ ਆਪਣੀ ਪਛਾਣ ਛੁਪਾਉਣ ਲਈ ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਲੁਕ ਗਏ ਸਨ।

AGTF ਨੇ ਤਕਨੀਕੀ ਨਿਗਰਾਨੀ ਅਤੇ ਖੁਫੀਆ ਜਾਣਕਾਰੀ ਦੀ ਵਰਤੋਂ ਕਰਦੇ ਹੋਏ ਪਹਿਲਾਂ ਪੱਛਮੀ ਬੰਗਾਲ (ਕੋਲਕਾਤਾ) ਅਤੇ ਹੁਣ ਤ੍ਰਿਪੁਰਾ ਵਿੱਚ ਸਫਲ ਛਾਪੇਮਾਰੀ ਕੀਤੀ ਹੈ। ਪੁਲਿਸ ਦਾ ਮੰਨਣਾ ਹੈ ਕਿ ਆਦਿੱਤਿਆ ਦੀ ਗ੍ਰਿਫ਼ਤਾਰੀ ਨਾਲ ਇਸ ਕਤਲ ਕਾਂਡ ਦੀਆਂ ਕਈ ਹੋਰ ਪਰਤਾਂ ਖੁੱਲ੍ਹਣਗੀਆਂ ਅਤੇ ਵਾਰਦਾਤ ਵਿੱਚ ਸ਼ਾਮਲ ਹੋਰ ਗੈਂਗਸਟਰਾਂ ਬਾਰੇ ਵੀ ਪਤਾ ਲੱਗੇਗਾ।

iTree Network Solutions +91-8699235413