ਚੰਡੀਗੜ੍ਹ, 1 ਅਕਤੂਬਰ 2026: ਪੰਜਾਬ ਕਾਂਗਰਸ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਦੇ ਦਰਮਿਆਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਣ ਦੀ ਖ਼ਬਰ ਸਾਹਮਣੇ ਆਈ ਹੈ। ਕੁਝ ਰਿਪੋਰਟਾਂ ਇਸ ਨੂੰ ਵੜਿੰਗ ਵੱਲੋਂ ਅਸਤੀਫ਼ਾ ਦੇਣ ਵਜੋਂ ਦੱਸ ਰਹੀਆਂ ਹਨ, ਜਦਕਿ ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਦੀ ਥਾਂ ਨਵਾਂ ਸੂਬਾ ਪ੍ਰਧਾਨ ਲਗਾਉਣ ਦਾ ਫੈਸਲਾ ਕੀਤਾ ਹੈ।
ਇਹ ਫੈਸਲਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਲਿਆ ਗਿਆ ਹੈ। ਰਿਪੋਰਟਾਂ ਮੁਤਾਬਕ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਪਾਰਟੀ ਦੇ ਆਗੂਆਂ ਅਤੇ ਜ਼ਿਲ੍ਹਾ ਪੱਧਰੀ ਅਹੁਦੇਦਾਰਾਂ ਨਾਲ ਕੀਤੀਆਂ ਗੱਲਬਾਤਾਂ ਤੋਂ ਬਾਅਦ ਹਾਈਕਮਾਂਡ ਤੱਕ ਸੰਗਠਨ ਬਾਰੇ ਫੀਡਬੈਕ ਪਹੁੰਚੀ ਸੀ।
ਵੜਿੰਗ ਨੂੰ ਬਦਲਣ ਦੀ ਚਰਚਾ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ਕਾਂਗਰਸ ਅੰਦਰ ਚੱਲ ਰਹੀ ਸੀ। ਜੁਲਾਈ ਵਿੱਚ ਵੀ ਕੁਝ ਸੀਨੀਅਰ ਆਗੂਆਂ ਵੱਲੋਂ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ਤੋਂ ਬਦਲਣ ਦੀ ਮੰਗ ਕੀਤੀ ਗਈ ਸੀ।
ਹੁਣ ਸਭ ਦੀ ਨਜ਼ਰ ਇਸ ਗੱਲ ’ਤੇ ਹੈ ਕਿ ਕਾਂਗਰਸ ਹਾਈਕਮਾਂਡ ਪੰਜਾਬ ਦੀ ਕਮਾਨ ਕਿਸ ਆਗੂ ਨੂੰ ਸੌਂਪਦੀ ਹੈ।
#RajaWarring #PunjabCongress #Congress #PunjabPolitics #RajaWarringResigns #BulandKesariPlus #PunjabNews

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








