iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ:...

ਰਾਜ ਵਿਆਪੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਬਾਲ ਵਿਆਹ ਰੋਕੂ ਮੁਹਿੰਮ ਤਹਿਤ ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ, ਬੀਤੇ ਦਿਨੀਂ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਲ ਵਿਆਹ ਦੇ ਦੋ ਮਾਮਲੇ ਸਫਲਤਾਪੂਰਵਕ ਰੋਕੇ ਗਏ।

iTree Network Solutions +91-8699235413

iTree Network Solutions +91-8699235413
ਮੁਹਿੰਮ

ਇਹ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਵਿਭਾਗ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀ.ਸੀ.ਪੀ.ਯੂ.), ਸੀ.ਡੀ.ਪੀ.ਓ., ਬਾਲ ਭਲਾਈ ਕਮੇਟੀਆਂ ਅਤੇ ਚਾਈਲਡ ਹੈਲਪ ਲਾਈਨ ਟੀਮਾਂ ਵੱਲੋਂ ਪਿੰਡ ਸਹਾਣੇ ਚੱਕ (ਬਲਾਕ ਕਲਾਨੌਰ) ਅਤੇ ਗਾਧੀਆਂ ਪਨਿਆੜ (ਬਲਾਕ ਗੁਰਦਾਸਪੁਰ) ਵਿਖੇ ਤੇਜ਼ ਅਤੇ ਤਾਲਮੇਲ ਵਾਲੀ ਕਾਰਵਾਈ ਕਰਕੇ ਇਹ ਦੋਵੇਂ ਬਾਲ ਵਿਆਹ ਰੁਕਵਾਏ ਗਏ।

iTree Network Solutions +91-8699235413

ਡਾ. ਬਲਜੀਤ ਕੌਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਾਲ ਵਿਆਹ ਰੋਕੂ ਐਕਟ 2006 ਦੇ ਤਹਿਤ 18 ਸਾਲ ਤੋਂ ਘੱਟ ਉਮਰ ਦੀ ਲੜਕੀ ਅਤੇ 21 ਸਾਲ ਤੋਂ ਘੱਟ ਉਮਰ ਦੇ ਲੜਕੇ ਦਾ ਵਿਆਹ ਸਜ਼ਾਯੋਗ ਅਪਰਾਧ ਹੈ। ਯੋਜਨਾਬੱਧ ਵਿਆਹਾਂ ਦੀ ਜਾਣਕਾਰੀ ਮਿਲਣ ‘ਤੇ ਤੁਰੰਤ ਦਖਲ ਅੰਦਾਜ਼ੀ ਕੀਤੀ ਗਈ ਅਤੇ ਦੋਵਾਂ ਪਰਿਵਾਰਾਂ ਨੂੰ ਕਾਨੂੰਨੀ ਨਿਯਮਾਂ, ਬੱਚਿਆਂ ਦੀ ਸਿਹਤ, ਸਿੱਖਿਆ ਅਤੇ ਭਵਿੱਖ ‘ਤੇ ਬਾਲ ਵਿਆਹ ਦੇ ਨੁਕਸਾਨ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ।

iTree Network Solutions +91-8699235413

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬਾਲ ਵਿਆਹਾਂ ਦੀਆਂ ਘਟਨਾਵਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਨਿਰੰਤਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਇਕ ਪ੍ਰਗਤੀਸ਼ੀਲ ਅਤੇ ਬੱਚਿਆਂ ਲਈ ਸੁਖਮਈ ਭਵਿੱਖ ਵਾਲਾ ਰਾਜ ਬਣਾਇਆ ਜਾਵੇਗਾ।

ਪਰਿਵਾਰਕ ਮੈਂਬਰਾਂ ਨੇ ਅਧਿਕਾਰੀਆਂ ਨੂੰ ਆਪਣੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਵਿਆਹਾਂ ਨੂੰ ਕਾਨੂੰਨੀ ਉਮਰ ਤੱਕ ਮੁਲਤਵੀ ਕਰਨ ਦੀ ਸਹਿਮਤੀ ਦਿੱਤੀ। ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਤੁਰੰਤ ਰਿਪੋਰਟ ਕਰਨ ਲਈ ਪਰਿਵਾਰਾਂ ਅਤੇ ਪਿੰਡ ਵਾਸੀਆਂ ਨੂੰ ਚਾਈਲਡ ਹੈਲਪਲਾਈਨ ਨੰਬਰ 1098 ਦੀ ਜਾਣਕਾਰੀ ਵੀ ਦਿੱਤੀ ਗਈ।

iTree Network Solutions +91-8699235413

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਗਰੂਕ ਰਹਿਣ ਅਤੇ ਆਪਣੇ ਆਸ-ਪਾਸ ਜੇਕਰ ਕਿਸੇ ਵੀ ਬਾਲ ਵਿਆਹ ਦੀ ਜਾਣਕਾਰੀ ਮਿਲੇ ਤਾਂ ਤੁਰੰਤ ਚਾਈਲਡ ਹੈਲਪ ਲਾਈਨ 1098 ਜਾਂ ਨਜ਼ਦੀਕੀ ਪੁਲਿਸ ਸਟੇਸ਼ਨ ਨੂੰ ਸੂਚਿਤ ਕਰਨ। ਉਨ੍ਹਾਂ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

ਤਿੰਨ ਦਿਨ ਬਾਅਦ ਵੀ ਇਨਸਾਫ਼ ਨਹੀਂ, ਪਰਿਵਾਰ ਨੇ ਪੋਸਟਮਾਰਟਮ ਤੋਂ ਕੀਤਾ ਇਨਕਾਰ

Buland kesari/Abohar road accident: ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਇਲਾਕੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਤੋਂ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਮ੍ਰਿਤਕ ਦੇ ਪਰਿਵਾਰ...

You cannot copy content of this page