Buland kesari;- ਕਪੂਰਥਲਾ ਦੇ ਪਿੰਡ ਬਿਸ਼ਨਪੁਰ ਜੱਟਾਂ ਨੇੜੇ ਲੱਖਣ ਕਲਾਂ ਰੋਡ ‘ਤੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲਾ ਪੁਲਸ ਮੁਖੀ ਵਤਸਲਾ ਗੁਪਤਾ ਭਾਰੀ ਪੁਲਸ ਫੋਰਸ ਅਤੇ ਫੋਰੈਂਸਿਕ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਵਤਸਲਾ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਬਿਸ਼ਨਪੁਰ ਜੱਟਾਂ ਨੇੜੇ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਇਸ ਤੋਂ ਬਾਅਦ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਜਾਂਚ ਕਰਨ ‘ਤੇ ਪਤਾ ਲੱਗਾ ਕਿ ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਓਮਕਾਰ ਸਿੰਘ ਉਰਫ ਕਾਕੀ (50) ਪੁੱਤਰ ਤਾਰਾ ਚੰਦ ਵਾਸੀ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਨੇੜੇ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਓਮਕਾਰ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.