Buland kesari/ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪਿੰਡ ਮਾਛੀਵਾਲ ਵਿਖੇ ਪਹੁੰਚ ਕੇ ਅਜੀਤ ਸਿੰਘ ਜਿਸਦੀ ਦੀ ਹੜਾਂ ਵਿੱਚ ਰੁੜ ਜਾਣ ਕਾਰਨ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ ਸਰਕਾਰ ਵੱਲੋਂ ਐਲਾਨੀ ਗਈ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ। ਇਸ ਮੌਕੇ ਉਹਨਾਂ ਨਾਲ ਐਸਡੀਐਮ ਅਜਨਾਲਾ ਰਵਿੰਦਰ ਸਿੰਘ ਵੀ ਹਾਜ਼ਰ ਸਨ। ਧਾਲੀਵਾਲ ਨੇ ਇਸ ਮੌਕੇ ਪਰਿਵਾਰ ਨਾਲ ਅਫਸੋਸ ਜ਼ਾਹਿਰ ਕਰਦਿਆਂ ਕਿਹਾ ਕਿ ਹੜਾਂ ਨੇ ਸਾਡਾ ਬਹੁਤ ਵੱਡਾ ਨੁਕਸਾਨ ਕੀਤਾ ਹੈ, ਸਾਡੀਆਂ ਫਸਲਾਂ ਖਰਾਬ ਹੋ ਗਈਆਂ ਹਨ, ਸੜਕਾਂ ਖਰਾਬ ਹੋ ਗਈਆਂ ਹਨ, ਘਰ ਟੁੱਟ ਗਏ ਹਨ ਅਤੇ ਹੋਰ ਪਤਾ ਨਹੀਂ ਕਿੰਨਾ ਕੁ ਨੁਕਸਾਨ ਹੋ ਗਿਆ। ਇਹ ਸਾਰਾ ਨੁਕਸਾਨ ਅਸੀਂ ਬਰਦਾਸ਼ਤ ਕਰ ਸਕਦੇ ਹਾਂ ਪਰ ਅਜਿਹਾ ਨੁਕਸਾਨ ਜਿਸ ਦੀ ਭਰਭਾਈ ਹੀ ਨਹੀਂ ਕੀਤੀ ਜਾ ਸਕਦੀ ਨੂੰ ਪੂਰਾ ਕਰਨਾ ਅਸੰਭਵ ਹੈ। ਉਹਨਾਂ ਕਿਹਾ ਕਿ ਅਜੀਤ ਸਿੰਘ ਪਰਿਵਾਰ ਦਾ ਸਹਾਰਾ ਹੀ ਨਹੀਂ ਸਾਡਾ ਸੱਜਣ ਵੀ ਸੀ ਅਤੇ ਸਾਨੂੰ ਅਫਸੋਸ ਹੈ ਕਿ ਅਸੀਂ ਉਸ ਨੂੰ ਬਚਾਅ ਨਹੀਂ ਸਕੇ। ਉਨਾ ਕਿਹਾ ਕਿ ਇਸ ਕੁਦਰਤੀ ਸੰਕਟ ਵਿੱਚ ਅਸੀਂ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰਾਂਗੇ ਅਤੇ ਫਿਲਹਾਲ ਅਸੀਂ ਸਰਕਾਰ ਵੱਲੋਂ ਐਲਾਨੇ ਗਈ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਦਿੱਤਾ ਹੈ। ਉਹਨਾਂ ਹਰ ਸੰਕਟ ਵਿੱਚ ਪਰਿਵਾਰ ਨਾਲ ਖੜਨ ਦਾ ਭਰੋਸਾ ਵੀ ਦਿੱਤਾ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.




