Buland kesari ;- Vicky Middukhera Murder Case : 7 ਅਗਸਤ 2021 ਨੂੰ ਸੈਕਟਰ-70 ਵਿਖੇ ਯੂਥ ਅਕਾਲੀ ਆਗੂ ਅਤੇ ਸੋਪੂ ਲਈ ਕੰਮ ਕਰਦੇ ਵਿਕਰਮਜੀਤ ਸਿੰਘ ਕੁਲਾਰ ਉਰਫ (ਵਿੱਕੀ ਮਿੱਢੂ ਖੇੜਾ) ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿੱਚ ਵਧੀਕ ਜਿਲਾ ਸੈਸ਼ਨ ਜੱਜ ਦੀ ਅਦਾਲਤ ਵਲੋਂ ਮੁਲਜਮ ਕੌਸ਼ਲ ਚੌਧਰੀ, ਅਮਿਤ ਡਾਗਰ, ਅਜੇ ਉਰਫ ਸਨੀ, ਸੱਜਣ ਉਰਫ ਭੋਲੂ, ਅਨਿਲ ਲੱਠ, ਅਤੇ ਗੈਂਗਸਟਰ ਭੁਪਿੰਦਰ ਉਰਫ ਭੂਪੀ ਰਾਣਾ ਵਿਰੁਧ ਧਾਰਾ 302, 482, 120ਬੀ, 34 ਅਤੇ ਆਰਮਜ਼ ਐਕਟ ਦੇ ਤਹਿਤ ਦੋਸ਼ ਤੈਅ ਕੀਤੇ ਹਨ। ਇਸ ਮਾਮਲੇ ਵਿੱਚ ਅਗਲੀ ਤਰੀਕ ਤੇ ਗਵਾਹੀਆਂ ਸ਼ੁਰੂ ਹੋ ਜਾਣਗੀਆਂ।ਇਸ ਮਾਮਲੇ ਵਿੱਚ ਪੁਲਿਸ ਵਲੋਂ ਅਰਮੀਨੀਆ ਦੀ ਜੇਲ੍ਹ ਵਿਚ ਬੈਠੇ ਗੌਰਵ ਉਰਫ ਲੱਕੀ ਪਡਿਆਲ (ਜੋ ਬੰਬੀਹਾ ਗੈਂਗ ਦਾ ਸੰਚਾਲਕ ਹੈ) ਸਮੇਤ ਸਿੱਧੂ ਮੂਸੇਵਾਲਾ ਦੇ ਮੈਨੇਜ਼ਰ ਸ਼ਗਨਪ੍ਰੀਤ ਸਿੰਘ (ਜੋ ਇਸ ਸਮੇਂ ਵਿਦੇਸ਼ ਵਿੱਚ ਹੈ) ਸਮੇਤ ਕਈ ਮੁਲਜਮਾਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਪੁਲੀਸ ਵਲੋਂ ਉਨ੍ਹਾਂ ਦੇ ਖਿਲਾਫ ਸ਼ੁਰੂਆਤ ਵਿੱਚ ਚਾਰਜਸ਼ੀਟ ਦਾਖਲ ਨਹੀਂ ਕੀਤੀ ਗਈ ਅਤੇ ਆਉਣ ਵਾਲੇ ਦਿਨਾਂ ਵਿੱਚ ਉਕਤ ਮੁਲਜਮਾਂ ਖਿਲਾਫ਼ ਪੁਲਿਸ ਸਪਲੀਮੈਂਟਰੀ ਚਲਾਨ ਪੇਸ਼ ਕਰ ਸਕਦੀ ਹੈ।
ਜਿਕਰਯੋਗ ਹੈ ਕਿ ਸੈਕਟਰ-70 ਵਿਖੇ 7 ਅਗਸਤ 2021 ਨੂੰ ਹੋਏ ਵਿੱਕੀ ਮਿੱਢੂ ਖੇੜਾ ਦੇ ਕਤਲ ਤੋਂ ਅਗਲੇ ਦਿਨ ਬੰਬੀਹਾ ਗੈਂਗ ਨੇ ਇਸ ਕਤਲ ਦੀ ਜਿਮੇਵਾਰੀ ਲਈ ਸੀ ਅਤੇ ਪੁਲੀਸ ਦੀ ਸ਼ੁਰੂਆਤੀ ਜਾਂਚ ਵਿਚ ਬੰਬੀਹਾ ਗੈਂਗ ਚਲਾ ਰਹੇ ਲੱਕੀ ਪਡਿਆਲ ਦਾ ਨਾਮ ਸਾਹਮਣੇ ਆਇਆ ਸੀ। ਜਾਂਚ ਦੌਰਾਨ ਇਹ ਗੱਲ ਸਾਮ੍ਹਣੇ ਆਈ ਸੀ ਕਿ ਲੱਕੀ ਦੇ ਕਹਿਣ ਤੇ ਵਿੱਕੀ ਮਿੱਢੂਖੇੜਾ ਦਾ ਕਤਲ ਕਰਵਾਇਆ ਗਿਆ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.