iTree Network Solutions +91-8699235413
iTree Network Solutions +91-8699235413
iTree Network Solutions +91-8699235413
HomeLatest Newsਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari ;- ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਵੱਖ-ਵੱਖ ਬਰਾਂਚਾਂ ਵਿੱਚ ਜਾ ਕੇ ਜਾਇਜਾ ਲਿਆ ਅਤੇ ਇੱਥੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜਰੀ ਜਾਂਚਣ ਦੇ ਨਾਲ ਨਾਲ ਉਹਨਾਂ ਦੇ ਮੇਜਾਂ ਉੱਤੇ ਪਈਆਂ ਫਾਈਲਾਂ ਦੀ ਵੀ ਜਾਂਚ ਕੀਤੀ।ਹਰਪਾਲ

iTree Network Solutions +91-8699235413

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਉਨ੍ਹਾਂ ਦੀ ਇਹ ਚੈਕਿੰਗ ਵਿਸ਼ੇਸ਼ ਕਰਕੇ ਕਈ ਫਾਈਲਾਂ ਅਤੇ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਹੋ ਰਹੀ ਦੇਰੀ ਦਾ ਕਾਰਨ ਜਾਨਣਾ ਹੈ। ਇਸ ਦੌਰਾਨ ਵਿੱਤ ਮੰਤਰੀ ਅਤੇ ਕਮਿਸ਼ਨਰ ਐਕਸਾਈਜ਼ ਵਿਭਾਗ ਨੇ ਕਈ ਤਰ੍ਹਾਂ ਦੇ ਦਸਤਾਵੇਜ ਆਪਣੇ ਕਬਜ਼ੇ ਵਿੱਚ ਲਏ ਅਤੇ ਕਈਆਂ ਦੀ ਸੂਚੀ ਬਣਾ ਕੇ ਅਗਲੇਰੀ ਕਾਰਵਾਈ ਲਈ ਆਦੇਸ਼ ਦਿੱਤੇ।

iTree Network Solutions +91-8699235413

ਸਰਕਾਰੀ ਦਸਤਾਵੇਜੀ ਫਾਈਲਾਂ ਦੇ ਨਾਲ ਨਾਲ ਉਨਾਂ ਨੇ ਐਕਸਾਈਜ਼ ਵਿਭਾਗ ਵਿੱਚ ਚੱਲ ਰਹੇ ਕੰਮ ਕਾਜ ਜਿਸ ਵਿੱਚ ਈ ਆਫਿਸ ਮੁੱਖ ਰੂਪ ਨਾਲ ਸ਼ਾਮਿਲ ਹੈ, ਦੀ ਵੀ ਜਾਂਚ ਕੀਤੀ ਅਤੇ ਇਹ ਦੇਖਣ ਦੀ ਕੋਸ਼ਿਸ਼ ਕੀਤੀ ਕਿ ਇੱਕ ਕੇਸ ਜਾਂ ਫਾਈਲ ਨਿਪਟਾਉਣ ਵਿੱਚ ਕਿੰਨੀ ਦੇਰੀ ਹੋ ਰਹੀ ਹੈ ਅਤੇ ਕੀ ਇਹ ਕੰਮ ਤੁਰੰਤ ਹੋ ਰਹੇ ਨੇ ਜਾ ਇੱਕ ਦੋ ਦਿਨ ਦੀ ਕੁਤਾਹੀ ਵੀ ਵਰਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਕੰਮ ਕਰਨ ਜਾਂ ਫਾਇਲ ਨਿਪਟਾਉਣ ਵਿੱਚ ਦੇਰੀ ਵੀ ਭ੍ਰਿਸ਼ਟਾਚਾਰ ਮੰ‌ਨਿਆ ਜਾਵੇਗਾ।

iTree Network Solutions +91-8699235413

ਇਸ ਦੌਰਾਨ ਵਿੱਤ ਮੰਤਰੀ ਨੇ ਵੱਖ ਵੱਖ ਬਰਾਂਚਾਂ ਦੇ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਅਤੇ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਮੌਕੇ ਉਤੇ ਮੌਜੂਦ ਨਹੀਂ ਸੀ ਉਹਨਾਂ ਦੀ ਹਾਜ਼ਰੀ ਵੀ ਜਾਂਚੀ ਅਤੇ ਜਿਹੜੇ ਅਧਿਕਾਰੀ ਬਿਨਾਂ ਮੂਵਮੈਂਟ ਰਜਿਸਟਰ ਭਰੇ ਆਪਣੇ ਡੈਪੂਟੇਸ਼ਨ ਵਾਲੇ ਸਥਾਨ ਉਤੇ ਗਏ ਹੋਏ ਸਨ ਉਹਨਾਂ ਦੀ ਵੀ ਪੜਤਾਲ ਕੀਤੀ।

ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ, ਕਰ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕੰਮ ਵਿੱਚ ਦੇਰੀ ਕਰਦਾ ਹੈ ਤਾਂ ਉਹ ਵੀ ਭ੍ਰਿਸ਼ਟਾਚਾਰ ਦਾ ਹਿੱਸਾ ਹੈ ਉਹਨਾਂ ਕਿਹਾ ਕਿ ਨੈਗਟਿਵ ਰਿਪੋਰਟ ਜਾਂ ਪੋਜੀਟਿਵ ਰਿਪੋਰਟ ਦੇਣੀ ਉਸ ਅਧਿਕਾਰੀ ਦਾ ਅਧਿਕਾਰ ਖੇਤਰ ਹੈ ਲੇਕਿਨ ਕੰਮ ਵਿੱਚ ਕਿਸੇ ਵੀ ਤਰਾਂ ਦੀ ਜਾਣ ਬੁਝ ਕੇ ਕੀਤੀ ਹੋਈ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਆਬਕਾਰੀ ਮੰਤਰੀ ਨੇ ਕਿਹਾ ਕਿ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਮੂਵਮੈਂਟ ਰਜਿਸਟਰ ਭਰੇ ਦਫਤਰ ਵਿੱਚ ਮੌਜੂਦ ਨਹੀਂ ਹੈ ਉਹਨਾਂ ਦੇ ਖਿਲਾਫ ਕਾਰਵਾਈ ਕੀਤੀ ਜਾਏਗੀ। ਉਹਨਾਂ ਦੱਸਿਆ ਕਿ ਕੁਝ ਬਰਾਂਚਾਂ ਦਾ ਰਿਕਾਰਡ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਕੁਝ ਅਧਿਕਾਰੀਆਂ ਦੀ ਪੜਤਾਲ ਕਰਨ ਲਈ ਕਹਿ ਦਿੱਤਾ ਗਿਆ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਹਰਪਾਲ ਚੀਮਾ ਨੇ ਕਿਹਾ ਕਿ ਹਾਈਵੇ ਉਤੇ ਜਿਹੜੇ ਕਮਰਸ਼ੀਅਲ ਵਾਹਨ ਚੱਲ ਰਹੇ ਹਨ ਖਾਸ ਤੌਰ ਉਤੇ ਭਾਰੀ ਵਾਹਨ, ਜਿਨ੍ਹਾਂ ਵੱਲੋਂ ਜੀਐਸਟੀ ਦੀ ਚੋਰੀ ਕੀਤੀ ਜਾਂਦੀ ਹੈ ਜਾਂ ਕਿਸੇ ਹੋਰ ਤਰਾਂ ਦੀ ਕਰ ਸੰਬੰਧੀ ਕੁਤਾਹੀ ਕਰੀ ਜਾ ਰਹੀ ਹੈ ਉਹਨਾਂ ਖ਼ਿਲਾਫ਼ ਪਹਿਲਾਂ ਵੀ ਕਾਰਵਾਈ ਕੀਤੀ ਗਈ ਸੀ ਅਤੇ ਅੱਗੇ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਏਗੀ।

 ਐਡਵੋਕੇਟ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਿਨ੍ਹਾਂ ਮੁੱਦਿਆਂ ਉਤੇ ਪੰਜਾਬ ਦੀ ਸੱਤਾ ਵਿੱਚ ਆਈ ਸੀ ਉਹਨਾਂ ਸਾਰੇ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇੱਕ ਪਾਰਦਰਸ਼ੀ ਅਤੇ ਇਮਾਨਦਾਰ ਸਰਕਾਰ ਦੇਣ ਦੇ ਨਾਲ ਨਾਲ ਸਮਾਂਬੱਧ ਤਰੀਕੇ ਨਾਲ ਉਹਨਾਂ ਦੇ ਕੰਮ ਵੀ ਕੀਤੇ ਜਾਣਗੇ।

iTree Network Solutions +91-8699235413

ਇਸ ਮੌਕੇ ਉਨ੍ਹਾਂ ਦੇ ਨਾਲ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ,  ਡਾਇਰੈਕਟਰ ਇਨਵੇਸਟੀਗੇਸ਼ਨ ਜਸਕਰਨ ਸਿੰਘ ਬਰਾੜ, ਵਧੀਕ ਡਾਇਰੈਕਟਰ ਐਕਸਾਇਜ ਐਂਡ ਟੈਕਸੇਸ਼ਨ ਗੁਰਪ੍ਰੀਤ ਸਿੰਘ, ਏ.ਆਈ.ਜੀ. ਸੁਖਮਿੰਦਰ ਸਿੰਘ ਚੌਹਾਨ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

लुधियाना में युवक की नशे से मौत:एक साल पहले भाई की हादसे में गई थी जान, परिजन बोले- नशे ने पूरा परिवार तबाह किया

Buland kesari/पंजाब सरकार द्वारा नशों के खिलाफ अभियान चलाए जाने के बावजूद युवा नशे की चपेट में आ रहे हैं। लुधियाना के कूमकलां थाना...

You cannot copy content of this page