Buland kesari/Amritsar drug smuggler arrested; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੀ ਨਸ਼ਾ ਤਸਕਰੀ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ਾ ਤਸਕਰ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ ਵਾਸੀ ਪਿੰਡ ਗਿੱਲਾਂ ਵਾਲੀ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਲਈ ਵਰਤੇ ਜਾ ਰਹੇ ਉਸਦੇ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 14 ਡੀਓ 554) ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਇੱਕ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਆਪਣੇ ਹੋਰ ਸਾਥੀਆਂ ਦੀ ਮਦਦ ਨਾਲ ਅੰਮ੍ਰਿਤਸਰ ਦੇ ਪਿੰਡ ਘੋਨੇਵਾਲਾ ਦੇ ਇਲਾਕੇ ਤੋਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਿਹਾ ਸੀ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਸ਼ੱਕੀ ਰਣਜੀਤ ਨੇ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੰਮ੍ਰਿਤਸਰ-ਰਾਮਦਾਸ ਰੋਡ ਦੇ ਨੇੜੇ ਅੱਡਾ ਪਿੰਡ ਅਨੀਅਤਪੁਰਾ ਨਜਦੀਕ ਕਿਸੇ ਸਥਾਨ ‘ਤੇ ਕਿਸੇ ਵਿਅਕਤੀ ਨੂੰ ਡਿਲੀਵਰ ਕਰਨ ਜਾ ਰਿਹਾ ਹੈ। ਇਸ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਸ ਇਲਾਕੇ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਸ਼ੀ ਨੂੰ 9 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ, ਐਫਆਈਆਰ ਨੰਬਰ 15 ਮਿਤੀ 09.03.2026 ਨੂੰ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.








