Buland kesari/Mandi Gobindgarh News : ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਵਿਖੇ ਰਿਹਾਈਸੀ ਖੇਤਰ ਵਿੱਚ ਬੀਤੀ ਦੇਰ ਰਾਤ ਇੱਕ ਸਕਰੈਪ ਸਟੋਰ ਵਿੱਚ ਅੱਗ ਲੱਗ ਜਾਣ ਕਾਰਨ ਭਾਵੇਂ ਲੱਖਾਂ ਦਾ ਨੁਕਸਾਨ ਹੋ ਗਿਆ ਪਰੰਤੂ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਇਸ ਭਿਆਨਕ ਅੱਗ ਨੂੰ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਰ ਰਾਤ ਤੱਕ ਲੱਗੀਆਂ ਰਹੀਆਂ, ਜਦਕਿ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਤੇ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਤੇ ਕਾਬੂ ਪਾਇਆ ਗਿਆ।

iTree Network Solutions +91-8699235413

ਉਧਰ ਸ਼ਹਿਰ ਨਿਵਾਸੀਆਂ ਤੇ ਸ਼ਹਿਰ ਦੇ ਕੌਂਸਲਰ ਨੇ ਰਿਹਾਇਸ਼ੀ ਖੇਤਰ ਵਿੱਚ ਬਣੇ ਅਜਿਹੇ ਸਕਰੈਪ ਸਟੋਰਾਂ ‘ਤੇ ਸਵਾਲ ਖੜੇ ਕੀਤੇ ਹਨ। ਸ਼ਹਿਰ ਦੇ ਕੌਂਸਲਰ ਨੇ ਕਿਹਾ ਕਿ ਅੱਜ ਤੋਂ ਤਕਰੀਬਨ ਪੰਜ ਸਾਲ ਪਹਿਲਾਂ ਵੀ ਇਸੇ ਏਰੀਏ ਵਿੱਚ ਸਕਰੈਪ ਸਟੋਰਾਂ ਵਿੱਚ ਅੱਗ ਲੱਗ ਗਈ ਸੀ ਪ੍ਰੰਤੂ ਫਿਰ ਵੀ ਇਹਨਾਂ ਸਕਰੈਪ ਸਟੋਰਾਂ ਨੂੰ ਰਿਹਾਇਸ਼ੀ ਖੇਤਰਾਂ ਵਿੱਚੋਂ ਬਾਹਰ ਨਹੀਂ ਲਿਜਾਇਆ ਜਾਂਦਾ। ਕੌਂਸਲਰ ਨੇ ਕਿਹਾ ਕਿ ਜੇਕਰ ਫਾਇਰ ਬ੍ਰੇਡ ਦੀਆਂ ਗੱਡੀਆਂ ਸਮੇਂ ਸਿਰ ਨਾ ਪਹੁੰਚਦੀਆਂ ਤਾਂ ਰਿਹਾਇਸ਼ੀ ਖੇਤਰ ਵਿੱਚ ਵੀ ਅੱਗ ਨਾਲ ਕਾਫੀ ਨੁਕਸਾਨ ਹੋ ਸਕਦਾ ਸੀ।

iTree Network Solutions +91-8699235413

ਬਾਬੂ ਰਾਮ ਸਕਰੈਪ ਸਟੋਰ ਦੇ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ। ਜਦੋਂ ਕਿ ਸਟੋਰ ਵਿੱਚ ਪਿਆ ਗੱਤਾ ਤੇ ਪਲਾਸਟਿਕ ਪੂਰੀ ਤਰ੍ਹਾਂ ਅੱਗ ਨਾਲ ਸੜ ਗਿਆ। ਉਹਨਾਂ ਦੱਸਿਆ ਕਿ ਜਦੋਂ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਤਾਂ ਉਹ ਉਸ ਟਾਈਮ ਦੁਕਾਨ ਵਿੱਚ ਹੀ ਬੈਠੇ ਸਨ ਤੇ ਜਦੋਂ ਧੂਆਂ ਨਿਕਲਦਾ ਦਿਖਿਆ ਤਾਂ ਪਾਣੀ ਪਾ ਕੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰੰਤੂ ਅੱਗ ‘ਤੇ ਕਾਬੂ ਨਾ ਪਾਇਆ ਜਾ ਸਕਿਆ। ਫਾਇਰ ਬਗਰੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।

iTree Network Solutions +91-8699235413

ਫਾਇਰ ਆਫਿਸਰ ਪ੍ਰਦੀਪ ਸਿੰਘ ਨੇ ਕਿਹਾ ਕਿ ਅੱਗ ਇਨੀ ਭਿਆਨਕ ਸੀ ਕਿ ਦੋ ਘੰਟੇ ਦੀ ਸਖਤ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ ਗਿਆ, ਜਦੋਂ ਕਿ ਇਸ ਅੱਗ ਦੇ ਲੱਗਣ ਦੇ ਕਾਰਨਾਂ ਦਾ ਕੋਈ ਪਤਾ ਨਹੀਂ ਲੱਗ ਸਕਿਆ।

iTree Network Solutions +91-8699235413