iTree Network Solutions +91-8699235413
iTree Network Solutions +91-8699235413
iTree Network Solutions +91-8699235413
HomeJalandharਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਢਿਲਵਾਂ ਵਿਖੇ ਕਰਮਚਾਰੀਆਂ ਦੀਆਂ ਸੁਣੀਆਂ...

ਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਢਿਲਵਾਂ ਵਿਖੇ ਕਰਮਚਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ

Date:

National News

ਢਿਲਵਾਂ , 26 ਦਸੰਬਰ: ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਗਰੇਵਾਲ ਵੱਲੋਂ ਅੱਜ ਢਿਲਵਾਂ ਨਗਰ ਪੰਚਾਇਤ ਵਿਖੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣਕੇ ਉਨ੍ਹਾਂ ਦਾ ਹੱਲ ਕੀਤਾ ਗਿਆ ।ਉਨ੍ਹਾਂ ਇਸ ਮੌਕੇ ਨਗਰ ਪੰਚਾਇਤ ਦੇ ਕੌਂਸਲਰਾਂ ਤੇ ਨੇੜਲੇ ਬਾਜ਼ਾਰ ਦੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।

iTree Network Solutions +91-8699235413

ਸਫਾਈ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਢਿਲਵਾਂ ਵਿਖੇ ਕਰਮਚਾਰੀਆਂ ਦੀਆਂ ਸੁਣੀਆਂ ਮੁਸ਼ਕਿਲਾਂ

iTree Network Solutions +91-8699235413

ਸ੍ਰੀ ਗਰੇਵਾਲ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਮਕਸਦ ਵੱਖ-ਵੱਖ ਸਥਾਨਕ ਸਰਕਾਰਾਂ ਵਿੱਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ ਦੀ ਪ੍ਰਾਪਤੀ ਨੂੰ ਯਕੀਨੀ ਬਣਾਉਣਾ ਹੈ ਜਿਸ ਲਈ ਕਮਿਸ਼ਨ ਵੱਲੋਂ ਲਗਾਤਾਰ ਪੰਜਾਬ ਭਰ ਵਿੱਚ ਦੌਰੇ ਕੀਤੇ ਜਾ ਰਹੇ ਹਨ ।

ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਵਰਦੀ, ਸਮੇਂ ਸਿਰ ਤਨਖਾਹ, ਸਿਹਤ ਸਹੂਲਤਾਂ ਅਤੇ ਕੰਮ ਲਈ ਉਪਕਰਨ ਮੁਹੱਈਆ ਕਰਵਾਉਣ ਸਮੇਤ ਜਿਨ੍ਹਾਂ ਕਰਮਚਾਰੀਆਂ ਨੂੰ ਆਪਣੇ ਬੈਂਕ ਖਾਤੇ ਸਬੰਧੀ ਕੇ.ਵਾਈ.ਸੀ ਆਦਿ ਦੀ ਸਮੱਸਿਆ ਹੈ, ਨੂੰ ਵੀ ਹੱਲ ਕਰਵਾਇਆ ਜਾਵੇਗਾ।

ਠੇਕੇਦਾਰਾਂ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ਬਾਬਤ ਸਖ਼ਤ ਕਰਨ ਦੇ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਕਿ ਕਿਸੇ ਵੀ ਬੇਨਿ਼ਯਮੀ ਨੂੰ ਉਹ ਨਿੱਜੀ ਪੱਧਰ ‘ਤੇ ਵਾਚਣਗੇ ਅਤੇ ਸਬੰਧਤ ਠੇਕੇਦਾਰ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਵਾਉਣੀ ਯਕੀਨੀ ਬਣਾਉਣਗੇ।

iTree Network Solutions +91-8699235413

ਸ਼੍ਰੀ ਚੰਦਨ ਗਰੇਵਾਲ ਨੇ ਕਿਹਾ ਕਿ ਪੰਜਾਬ ਨੂੰ ਸਾਫ-ਸੁਥਰਾ ਬਣਾਉਣ ਵਾਲੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।

ਚੇਅਰਮੈਨ ਨੇ ਠੇਕਾ ਅਧਾਰਤ ਸਫ਼ਾਈ ਕਰਮਚਾਰੀਆਂ ਤੋਂ ਉਹਨਾਂ ਨੂੰ ਮਿਲਦੀ
ਤਨਖਾਹ ਤੇ ਉਜਰਤਾਂ ਬਾਰੇ ਪਤਾ ਕੀਤਾ। ਉਹਨਾਂ ਨੂੰ ਬੈਂਕ ਵੱਲੋਂ ਖਾਤਿਆਂ ਵਿੱਚ ਪੈਸੇ ਆਉਣ ਬਾਬਤ ਮੋਬਾਈਲ ਫ਼ੋਨ ਉਤੇ ਸੁਨੇਹੇ ਲਾਗੂ ਕਰਵਾਉਣ ਲਈ ਵੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।

ਇਸ ਮੌਕੇ ਵਿਭਾਗੀ ਅਧਿਕਾਰੀ, ਕੌਂਸਲਰ ਤੇ ਵੱਡੀ ਗਿਣਤੀ ਵਿੱਚ ਸਫਾਈ ਕਰਮਚਾਰੀ ਹਾਜ਼ਰ ਸਨ ।

iTree Network Solutions +91-8699235413

ਕੈਪਸ਼ਨ – ਢਿਲਵਾਂ ਵਿਖੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

ਸਿੱਖ ਕਾਰੋਬਾਰੀ ਦੀ ਗੋਲ਼ੀ ਲੱਗਣ ਨਾਲ ਮੌਤ!

ਫਿਰੋਜ਼ਪੁਰ ਸ਼ਹਿਰ ਦੇ ਗੋਲਡਨ ਇਨਕਲੇਵ ਇਲਾਕੇ ਵਿੱਚ ਇੱਕ ਸਪੇਅਰ...

21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ, ਜਾਣੋ ਕਿਸਨੇ ਕੀਤਾ ਬੰਦ ਦਾ ਐਲਾਨ!

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ...

LEAVE A REPLY

Please enter your comment!
Please enter your name here

Related News

सावन की अष्टमी पर राजेश्वरी धाम में भव्य आयोजन, श्रद्धालुओं ने मां के दरबार में टेका माथा

Buland Kesari/ जालंधर: बस्ती शेख रोड स्थित राजेश्वरी धाम देवी राजरानी वैष्णो मंदिर में आज सावन की अष्टमी के पावन अवसर पर धार्मिक कार्यक्रम...

You cannot copy content of this page