Buland kesari/Firing in Tarn Taran: ਤਰਨਤਾਰਨ ਦੇ ਪਿੰਡ ਨਾਰਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਕ ਧਿਰ ਵੱਲੋਂ ਘਰ ਵਿੱਚ ਦਾਖਲ ਹੋ ਕੇ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ। ਇਹ ਹਮਲਾ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਕੀਤਾ ਗਿਆ। ਹਾਲਾਂਕਿ ਵਿਰੋਧੀ ਧਿਰ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਵਿਅਕਤੀ ਉੱਪਰ ਪਹਿਲੀ ਧਿਰ ਵੱਲੋਂ ਮਾਰ ਦੇਣ ਦੀ ਨੀਅਤ ਨਾਲ ਰਸਤਾ ਰੋਕ ਕੇ ਗੋਲੀ ਚਲਾਈ ਗਈ।
ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਕਰਕੇ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਅਤੇ ਵੀਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿੱਚ ਮੌਜੂਦ ਸੀ ਕਿ ਇਸ ਦੌਰਾਨ ਪਿੰਡ ਦੇ ਹੀ ਮੁਹਤਬਰ ਵਿਅਕਤੀ ਨਿਰਮਲਜੀਤ ਸਿੰਘ ਆਪਣੇ ਸਾਥੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਇਆ ਅਤੇ ਮਾਰ ਦੇਣ ਦੀ ਨੀਅਤ ਨਾਲ ਉਹਨਾਂ ‘ਤੇ ਸਿੱਧੀਆਂ ਗੋਲੀਆਂ ਚਲਾਈਆਂ। ਜਿਸ ਚੋਂ ਦੋ ਗੋਲੀਆਂ ਉਨ੍ਹਾਂ ਦੇ ਲੜਕੇ ਦਲੇਰ ਸਿੰਘ ਅਤੇ ਸ਼ਮਸ਼ੇਰ ਸਿੰਘ ਦੇ ਲੱਗੀਆਂ। ਦੋਵਾਂ ਨੂੰ ਗੰਭੀਰ ਹਾਲਤ ਵਿੱਚ ਭੇਖੀਵਿੰਡ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ।
ਦੋਵਾਂ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੋਣ ਕਰਕੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਪੀੜਤਾਂ ਨੇ ਇਨਸਾਫ ਦੀ ਗੁਹਾਰ ਲਗਾਉਂਦਿਆਂ ਕਿਹਾ ਕਿ ਪੁਲਿਸ ਨੂੰ ਉਹਨਾਂ ਵੱਲੋਂ ਪਿਛਲੇ ਤਿੰਨ ਦਿਨ ਪਹਿਲਾਂ ਤੋਂ ਦਰਖਾਸਤਾਂ ਦਿੱਤੀਆਂ ਜਾ ਰਹੀਆਂ ਸੀ ਪਰ ਉਹਨਾਂ ਦੀ ਸੁਣਵਾਈ ਕਰਨ ਦੀ ਬਜਾਏ ਅੱਜ ਪੁਲਿਸ ਉਨ੍ਹਾਂ ਦੇ ਘਰ ਮੌਕਾ ਵੇਖਣ ਆਈ ਅਤੇ ਜ਼ਬਰਦਸਤੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ। ਹੁਣ ਪੀੜਤ ਪਰਿਵਾਰ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਮੰਗ ਕਰ ਰਿਹਾ ਹੈ। ਉੱਥੇ ਹੀ ਜ਼ਖ਼ਮੀ ਦਲੇਰਾ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਨਿਰਮਲਜੀਤ ਸਿੰਘ ਨੇ ਸ਼ਰੇਆਮ ਗੋਲੀਆਂ ਮਾਰ ਕੇ ਜ਼ਖ਼ਮੀ ਕੀਤਾ।

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.









