Buland kesari/ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਗਈ ਹੈ। ਇਸ ਚੁਣੌਤੀ ਵਿਚ ਉਨ੍ਹਾਂ ਨੇ ਗੈਂਗਸਟਰਾਂ ਨਾਲ ਸਬੰਧਾਂ ਦੇ ਮੁੱਦੇ ‘ਤੇ ਸਾਂਝੀ ਲਾਈਵ ਪ੍ਰੈੱਸ ਕਾਨਫਰੰਸ ਕਰਨ ਦੀ ਮੰਗ ਕੀਤੀ ਹੈ। ਰੰਧਾਵਾ ਨੇ ਭਗਵੰਤ ਮਾਨ ਨੂੰ ਚੈਲੰਜ ਕਰਦਿਆਂ ਕਿਹਾ ਕਿ ਉਹ ਲੋਕ ਸਭਾ ਸੈਸ਼ਨ ਛੱਡ ਕੇ ਵੀ ਆਉਣ ਲਈ ਤਿਆਰ ਹਨ ਤਾਂ ਜੋ ਦੋਵੇਂ ਇਕੱਠੇ ਬੈਠ ਕੇ ਲਾਈਵ ਪ੍ਰੈੱਸ ਕਾਨਫਰੰਸ ਕਰ ਸਕਣ।

iTree Network Solutions +91-8699235413

ਗੈਂਗਸਟਰਾਂ ਨਾਲ ਗੰਢਤੁੱਪ ਦਾ ਮੁੱਦਾ
ਰੰਧਾਵਾ ਅਨੁਸਾਰ ਇਸ ਕਾਨਫਰੰਸ ਦਾ ਮਕਸਦ ਪੰਜਾਬੀਆਂ ਨੂੰ ਇਹ ਸੱਚ ਦਿਖਾਉਣਾ ਹੈ ਕਿ ਅਸਲ ਵਿੱਚ ਗੈਂਗਸਟਰਾਂ ਦੇ ਨਾਲ ਕੌਣ ਰਲਿਆ ਹੋਇਆ ਹੈ। ਰੰਧਾਵਾ ਨੇ ਸਵਾਲ ਚੁੱਕਿਆ ਕਿ ਗੈਂਗਸਟਰਾਂ ਨੂੰ ਜੇਲ੍ਹਾਂ ਵਿਚ ‘ਵੀਆਈਪੀ ਟਰੀਟਮੈਂਟ’ (VIP Treatment) ਕੌਣ ਦੇ ਰਿਹਾ ਹੈ, ਇਸ ਬਾਰੇ ਪੰਜਾਬ ਦੇ ਲੋਕਾਂ ਨੂੰ ਜਾਣਕਾਰੀ ਮਿਲਣੀ ਬਹੁਤ ਜ਼ਰੂਰੀ ਹੈ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਜਿਹੜੀ ਵੀ ਤਾਰੀਖ ਅਤੇ ਸਮਾਂ ਤੈਅ ਕਰਨਗੇ, ਉਹ ਉਸ ਦਿਨ ਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ।

iTree Network Solutions +91-8699235413