ਜਲੰਧਰ (ਬੁਲੰਦ ਕੇਸਰੀ) – ਜਲੰਧਰ ਲੋਕ ਸਭਾ ਦੀ ਜਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਚੋਣ ਮੁਹਿੰਮ ਨੂੰ ਉਸ ਵਕਤ ਹੋਰ ਮਜਬੂਤੀ ਮਿਲੀ ਜਦੋਂ ਉੱਤਰੀ ਵਿਧਾਨਸਭਾ ਹਲਕੇ ਨਾਲ ਸੰਬੰਧਿਤ ਵਾਰਡ ਨੰਬਰ 4 ਵਿੱਚ ਬੀਬੀ ਸਰਬਜੀਤ ਕੌਰ ਸੰਧੂ ਦੀ ਅਗਵਾਈ ਹੇਠਾਂ ਮਹਿਲਾ ਸੇਵਾ ਸਮਿਤੀ ਨਾਲ ਸੰਬੰਧਿਤ 20 ਮਹਿਲਾਵਾਂ ਤੋਂ ਇਲਾਵਾ ਹੋਰ ਦਰਜਨਾਂ ਲੋਕਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਚੋਣ ਮੁਹਿੰਮ ਦੇ ਇੰਚਾਰਜ ਸੁਖਰਾਜ ਸਿੰਘ ਗੋਰਾ ਨੇ ਦੱਸਿਆ ਕਿ ਹਲਕਾ ਇੰਚਾਰਜ ਦਿਨੇਸ਼ ਢੱਲ ਦੇ ਭਰਾ ਬੌਬੀ ਢੱਲ ਨੇ ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਸੁਆਗਤ ਕੀਤਾ। ਉਨ੍ਹਾਂ ਇਸ ਮੌਕੇ ਦੱਸਿਆ ਕਿ ਜਿਸ ਤਰੀਕੇ ਨਾਲ ਪੰਜਾਬ ਦੀ ਭਗਵੰਤ ਮਾਨ ਸਰਕਾਰ ਸਾਰੇ ਵਰਗਾਂ ਦੇ ਹਿੱਤਾਂ ਦਾ ਖਿਆਲ ਰੱਖ ਰਹੀ ਹੈ, ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਹੀ ਸਾਲ ਦੌਰਾਨ ਭ੍ਰਿਸ਼ਟਾਚਾਰ ਤੇ ਨਸ਼ਿਆਂ ਨੂੰ ਨੱਥ ਪਾਉਣ ਲਈ ਜੀਰੋ ਟਾਲਰੈਂਸ ਦੀ ਨੀਤੀ ਰਾਹੀਂ ਕਾਰਵਾਈ ਕੀਤੀ ਹੈ ਉਸ ਨੇ ਪੰਜਾਬ ਵਾਸੀਆਂ ਵਿੱਚ ਆਸ ਦੀ ਨਵੀਂ ਕਿਰਨ ਜਗਾਈ ਹੈ। ਇਹੋ ਕਾਰਨ ਹੈ ਕਿ ਵੱਡੀ ਗਿਣਤੀ ਲੋਕ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।
ਇਸ ਮੌਕੇ ਗੁਰਪ੍ਰੀਤ ਸਿੰਘ ਸੰਧੂ ਅਤੇ ਬੀਬੀ ਸਰਬਜੀਤ ਕੌਰ ਸੰਧੂ ਨੇ ਵਾਰਡ ਨੰਬਰ 4 ਅਤੇ 5 ਦੇ ਖੇਤਰ ਵਾਸੀਆਂ ਦੀ ਸਹੂਲਤ ਲਈ ਆਮ ਆਦਮੀ ਕਲੀਨਿਕ ਦੀ ਉਸਾਰੀ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਢੱਲ ਭਰਾਵਾਂ ਦੇ ਨਾਲ ਨਾਲ ਦਸਤਖਤ ਮੁਹਿੰਮ ਵਿੱਚ ਪਾਰਟੀ ਬਾਜੀ ਤੋਂ ਉੱਪਰ ਉੱਠਕੇ ਸਹਿਯੋਗ ਲਈ ਸਮੂਹ ਇਲਾਕਾ ਵਾਸੀਆਂ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਹਾਜਰ ਇਲਾਕਾ ਵਾਸੀਆਂ ਨੇ ਰੇਰੂ ਦੇ ਐਲੀਮੈਂਟਰੀ ਸਕੂਲ ਨੂੰ ਅੱਪਗਰੇਡ ਕਰਵਾਉਣ ਦੀ ਵੀ ਮੰਗ ਕੀਤੀ ਜਿਸ ਨੂੰ ਪੂਰਾ ਕਰਨ ਦਾ ਬੌਬੀ ਢੱਲ ਨੇ ਭਰੋਸਾ ਦੁਆਇਆ ਅਤੇ ਦੱਸਿਆ ਕਿ ਸਿਹਤ ਅਤੇ ਸਿੱਖਿਆ ਤੋਂ ਬਾਦ ਗਲੀਆਂ ਸੜਕਾਂ ਦਾ ਵਿਕਾਸ ਆਮ ਆਦਮੀ ਪਾਰਟੀ ਦੇ ਮੁੱਖ ਏਜੰਡੇ ਵਿੱਚ ਸ਼ਾਮਿਲ ਹੈ ਜਿਸ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਢੱਲ ਭਰਾ ਪੂਰੀ ਤਰ੍ਹਾਂ ਸਮਰਪਿਤ ਹਨ।
ਵਾਰਡ ਨੰਬਰ 5 ਤੋਂ ਸਾਬਕਾ ਕੌਂਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਨੇ ਇਸ ਮੌਕੇ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਯਕੀਨੀ ਬਣਾਉਣ ਲਈ ਇੱਕ ਇੱਕ ਵੋਟ ਝਾੜੂ ਦੇ ਨਿਸ਼ਾਨ ਉੱਪਰ ਪੋਲ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਆਪ ਦੇ ਸੀਨੀਅਰ ਆਗੂ ਜਾਵੇਦ , ਜੀਵਨ ਸ਼ਰਮਾਂ, ਮੈਡਮ ਮਨਦੀਪ ਨੋਤਾ, ਮਨੋਜ ਮਿਸ਼ਰਾ, ਤੇਜ ਪਰਤਾਪ, ਬਲਬੀਰ ਵਾਲੀਆ, ਤੋਂ ਇਲਾਵਾ ਸ਼੍ਰੀਮਤੀ ਸੁਰਜੀਤ ਕੌਰ, ਪਲਵਿੰਦਰ ਕੌਰ, ਮਨਜੀਤ ਕੌਰ, ਸੁਰਿੰਦਰ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ, ਸੰਕੁਤਲਾ, ਆਸ਼ਾ ਰਾਣੀ, ਬਲਬੀਰ ਕੌਰ, ਪਵਨਜੀਤ ਕੌਰ, ਦਵਿੰਦਰ ਸਿੰਘ, ਗੁਰਦੀਪ ਸਿੰਘ ਬਿੱਟੂ, ਗੁਰਦੀਪ ਸਿੰਘ ਦੀਪਾ, ਜਸਵਿੰਦਰ ਸਿੰਘ ਜੇਕੇ, ਮਨਜੀਤ ਕਾਹਨਪੁਰੀ,ਮੈਡਮ ਸੋਨਾ, ਸੁੱਚਾ ਸਿੰਘ ਫੌਜੀ, ਸ਼੍ਰੀਮਤੀ ਬਲਵਿੰਦਰ ਕੌਰ, ਗੁਰਮੀਤ ਕੌਰ,ਜਸਵਿੰਦਰ ਕੌਰ,ਕਰਨੈਲ ਸਿੰਘ ਆਦਿ ਤੋਂ ਇਲਾਵਾ ਬਹੁਤ ਸਾਰੇ ਇਲਾਕਾ ਵਾਸੀ ਹਾਜ਼ਰ ਸਨ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.