ਚੰਡੀਗੜ (ਬੁਲੰਦ ਕੇਸਰੀ):- ਪੰਜਾਬ ਵਿੱਚ ਇੱਕ ਵਾਰ ਫਿਰ ਰਾਜਪਾਲ ਅਤੇ ਮੁੱਖ ਮੰਤਰੀ ਆਪਸ ਵਿੱਚ ਆਹਮੋ-ਸਾਹਮਣੇ ਹਨ। ਮੁੱਖ ਮੰਤਰੀ ਹੈਲੀਕਾਪਟਰ, ਵਿਧਾਨ ਸਭਾ ‘ਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ‘ਤੇ ਯੂਨੀਵਰਸਿਟੀ ਨੂੰ ਲੈਕੇ ਤੰਜ਼ ਕਸੇ ਸਨ। ਜਿਸ ਦਾ ਰਾਜਪਾਲ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਮੁੱਖ ਮੰਤਰੀ ਹਰ ਤਰ੍ਹਾਂ ਦੀ ਮਰਿਆਦਾ ਅਤੇ ਰਵਾਇਤਾਂ ਦੀ ਉਲੰਘਣਾ ਕਰਕੇ ਰਾਜਪਾਲ ਦਾ ਮਜ਼ਾਕ ਉਡਾ ਰਿਹਾ ਹੈ।
ਉਨ੍ਹਾਂ ਕਿਹਾ ਮਾਨ ਨੇ ਹੈਲੀਕਾਪਟਰ ਨੂੰ ਲੈਕੇ ਉਨ੍ਹਾਂ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਨੇ ਕਿਹਾ ਕਿ ਜਿੰਨਾ ਚਿਰ ਉਹ ਪੰਜਾਬ ਵਿੱਚ ਹਨ, ਉਹ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ।
ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਤਿੰਨ-ਚਾਰ ਵਾਰ ਹੈਲੀਕਾਪਟਰ ਦੀ ਵਰਤੋਂ ਕਰ ਚੁੱਕੇ ਹਨ ਅਤੇ ਉਹ ਵੀ ਸਰਹੱਦ ’ਤੇ ਜਾਣ ਲਈ। ਹੈਲੀਕਾਪਟਰ ‘ਤੇ ਸਿਰਫ਼ ਮੁੱਖ ਮੰਤਰੀ ਦਾ ਅਧਿਕਾਰ ਨਹੀਂ ਹੈ। ਹੈਲੀਕਾਪਟਰ ਵਿੱਚ ਉਹ ਇਕੱਲੇ ਨਹੀਂ ਗਏ ਸਨ।
ਜਦੋਂ ਉਹ ਸਰਹੱਦੀ ਪੱਟੀ ਵਿੱਚ ਗਏ ਤਾਂ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਵੀ ਉਨ੍ਹਾਂ ਦੇ ਨਾਲ ਸਨ। ਪਰ ਹੁਣ ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਉਹ ਹੁਣ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਨਹੀਂ ਕਰਨਗੇ।
ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕਿਹਾ ਕਿ ਮੁੱਖ ਮੰਤਰੀ ਮੇਰਾ ਮਜ਼ਾਕ ਉਡਾ ਸਕਦੇ ਹਨ, ਕਿਉਂਕਿ ਉਨ੍ਹਾਂ ਨੂੰ ਅਹੁਦੇ ਦੀ ਮਰਿਆਦਾ ਦੀ ਕੋਈ ਪਰਵਾਹ ਨਹੀਂ ਹੈ। ਪਰ ਭਗਵੰਤ ਮਾਨ ਉਨ੍ਹਾਂ ਨੂੰ ਪਹਿਲਾਂ ਉਨ੍ਹਾਂ ਵੱਲੋਂ ਪੁੱਛੇ ਗਏ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੇਰੀਆਂ ਚਿੱਠੀਆਂ ਨੂੰ ਪ੍ਰੇਮ ਪੱਤਰ ਕਹਿ ਕੇ ਮਜ਼ਾਕ ਉਡਾਇਆ ਹੈ। ਰਾਜਪਾਲ ਨੇ ਕਿਹਾ ਕਿ ਸਵਾਲ ਪੁੱਛਣਾ ਉਨ੍ਹਾਂ ਦਾ ਅਧਿਕਾਰ ਹੈ ਅਤੇ ਜਵਾਬ ਦੇਣਾ ਮੁੱਖ ਮੰਤਰੀ ਦਾ ਫਰਜ਼ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.