iTree Network Solutions +91-8699235413
iTree Network Solutions +91-8699235413
iTree Network Solutions +91-8699235413
HomePolitics🛑 ਜਲੰਧਰ ਲੋਕ ਸਭਾ ਹਲਕੇ ਦਾ ਵਿਕਾਸ ਮੇਰੀ ਅਤੇ ਭਾਜਪਾ ਦੀ ਪਹਿਲੀ...

🛑 ਜਲੰਧਰ ਲੋਕ ਸਭਾ ਹਲਕੇ ਦਾ ਵਿਕਾਸ ਮੇਰੀ ਅਤੇ ਭਾਜਪਾ ਦੀ ਪਹਿਲੀ ਤਰਜੀਹ: ਇੰਦਰ ਇਕਬਾਲ ਸਿੰਘ ਅਟਵਾਲ 🗣️ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਜਲੰਧਰ ਤੇ ਪੰਜਾਬ ਦਾ ਕੀਤਾ ਨੁਕਸਾਨ : ਰਾਣਾ ਗੁਰਮੀਤ ਸੋਢੀ

Date:

National News

भारत के इस राज्य के CM और डिप्टी CM पर चलीं गोलियां!

Buland Kesari/ जम्मू के ग्रेटर कैलाश इलाके में स्थित...

ਜਲੰਧਰ, 29 ਅਪ੍ਰੈਲ (ਬੁਲੰਦ ਕੇਸਰੀ): ਭਾਰਤੀ ਜਨਤਾ ਪਾਰਟੀ ਗਠਬੰਧਨ ਦੇ ਸਾਂਝੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਅੱਜ ਪਿੰਡ ਪਤਾਰਾ ਨੇੜੇ ਕਲਿਆਣਪੁਰ ਅਤੇ ਜਲੰਧਰ ਨੋਰਥ ਦਿਹਾਤੀ ਦੇ ਮੰਡਲ ਜੰਡੂ ਸਿੰਘਾ ਵਿਖੇ ਵੱਖ-ਵੱਖ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਲੰਧਰ ਲੋਕ ਸਭਾ ਜਲੰਧਰ ਲੋਕ ਸਭਾ ਹਲਕੇ ਦਾ ਵਿਕਾਸ ਸਿਰਫ ਭਾਰਤੀ ਜਨਤਾ ਪਾਰਟੀ ਹੀ ਕਰ ਸਕਦੀ ਹੈ। ਇਸ ਦਾ ਪ੍ਰਤੱਖ ਸਬੂਤ ਭਾਜਪਾ ਸ਼ਾਸਤ ਸੂਬੇ ਹਨ ਜੋ ਵਿਕਾਸ ਪੱਖੋਂ ਪੰਜਾਬ ਨਾਲੋਂ ਕਿਤੇ ਅੱਗੇ ਨਿਕਲ ਗਏ ਹਨ।

iTree Network Solutions +91-8699235413

ਉਨ੍ਹਾਂ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜੇਕਰ ਜਲੰਧਰ ਲੋਕ ਸਭਾ ਹਲਕੇ ਦੇ ਲੋਕ ਉਨ੍ਹਾਂ ਨੂੰ ਮੌਕਾ ਦਿੰਦੇ ਹਨ ਤਾਂ ਉਹ ਪਿੰਡਾਂ ਅਤੇ ਸ਼ਹਿਰਾਂ ਦਾ ਬਰਾਬਰ ਵਿਕਾਸ ਕਰਵਾਉਣਗੇ। ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਪੱਕੀਆਂ ਕਰਵਾਉਣਾ, ਸੀਵਰੇਜ ਸਹੂਲਤ ਮੁਹੱਈਆ ਕਰਵਾਉਣਾ, ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਉਣਾ, ਚੰਗੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਾ ਆਦਿ ਉਨ੍ਹਾਂ ਦੀ ਪਹਿਲ ਹੋਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਤਰਜੀਹ ਪਿੰਡਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਉਣਾ ਹੋਵੇਗੀ, ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲ ਸਕਣ ਅਤੇ ਸ਼ਹਿਰ ਪਹਿਲਾਂ ਨਾਲੋਂ ਵੱਧ ਤਰੱਕੀ ਕਰ ਸਕਣ।

iTree Network Solutions +91-8699235413

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਕਾਂਗਰਸੀ ਸੰਸਦ ਮੈਂਬਰ ਦਾ 9 ਸਾਲ ਦਾ ਕਾਰਜਕਾਲ ਦੇਖਿਆ ਹੈ ਅਤੇ ਇਸ ਦੌਰਾਨ ਨਾ ਤਾਂ ਪਿੰਡ ਤਰੱਕੀ ਕਰ ਸਕੇ ਅਤੇ ਨਾ ਹੀ ਸ਼ਹਿਰ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਪਿਛਲੇ ਇੱਕ ਸਾਲ ਵਿੱਚ ਜਲੰਧਰ ਲੋਕ ਸਭਾ ਹਲਕੇ ਅਤੇ ਇੱਥੋਂ ਦੇ ਲੋਕਾਂ ਲਈ ਕੁਝ ਨਹੀਂ ਕੀਤਾ। ਅਜਿਹੇ ‘ਚ ਹੁਣ ਜਲੰਧਰ ਦੇ ਲੋਕਾਂ ਕੋਲ 2024 ਦੀਆਂ ਲੋਕ ਸਭਾ ਚੋਣਾਂ ‘ਚ ਬਚੇ 9 ਮਹੀਨਿਆਂ ਦੇ ਬਾਕੀ ਸਮੇਂ ‘ਚ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਇਸ ਵਾਰ ਮੌਕਾ ਦੇਣ ਦਾ ਸੁਨਹਿਰੀ ਮੌਕਾ ਹੈ। ਤਾਂ ਜੋ ਇੰਦਰ ਅਟਵਾਲ ਕੇਂਦਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਤੋਂ ਜਲੰਧਰ ਲੋਕ ਸਭਾ ਹਲਕੇ ਲਈ ਸਾਰੀਆਂ ਸਹੂਲਤਾਂ ਲਈ ਫੰਡ ਲਿਆ ਸਕਣ, ਜੋ ਕਿ ਦੂਜੇ ਰਾਜਾਂ ਵਿੱਚ ਮਿਲਦੀਆਂ ਹਨ। ਇਸ ਮੌਕੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ, ਹਰਜਿੰਦਰ ਸਿੰਘ ਠੇਕੇਦਾਰ ਆਦਿ ਹਾਜ਼ਰ ਸਨ।

iTree Network Solutions +91-8699235413
iTree Network Solutions +91-8699235413

ਫੋਟੋ ਕੈਪਸ਼ਨ: ਜੰਡੂ ਸਿੰਘਾ ਅਤੇ ਕਲਿਆਣਪੁਰ ਇਲਾਕੇ ਵਿੱਚ ਹੋਈ ਜਨਸਭਾ ਮੌਕੇ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਬਲਵਿੰਦਰ ਸਿੰਘ ਲਾਡੀ ਤੇ ਹੋਰ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

भाई रणजीत सिंह ढडरियां वालों को कोर्ट में तलब करने के जारी हुए निर्देश

पटियाला : फतेहगढ़ साहिब की अदालत से मानहानि मामले में...

LEAVE A REPLY

Please enter your comment!
Please enter your name here

Related News

पंजाब में नवरात्र पर शराब का लंगर:कोटकपूरा के धार्मिक डेरे पर चले पैग, बेंच पर रखीं देसी-अंग्रेजी को बोतलें, श्रद्धालु बोले-ऐसी मान्यता है

Buland kesari/पंजाब के कोटकपूरा में चैत्र नवरात्र पर शराब का लंगर चला। गांव मरहाना में बाबा काला महर के यादगार मेले में ये नजारा...

You cannot copy content of this page