ਮੋਗਾ- ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਕੋਲੋਂ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਗ੍ਰਿਫਤਾਰ ਕੀਤੇ ਗਏ ਸਾਰੇ 6 ਦੋਸ਼ੀਆਂ ਕੋਲੋਂ ਭਾਰੀ ਮਾਤਰਾ ‘ਚ ਹਥਿਆਰ ਵੀ ਬਰਾਮਦ ਕੀਤੇ ਹਨ। ਗੌਰਤਲਬ ਹੈ ਕਿ ਇਸ ਵੇਲੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਜਿਨ੍ਹਾਂ ਵਿੱਚੋਂ ਦੋ ਥਾਣਾ ਅਜਨਾਲਾ ਵਿੱਚ ਹਨ। ਪੁਲਿਸ ਕਾਫੀ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਕਰਨ ਦੀ ਤਿਆਰੀ ਕਰ ਰਹੀ ਸੀ।
ਦਸ ਦਈਏ ਕਿ ਅੱਜ ਅੰਮ੍ਰਿਤਪਾਲ ਸਿੰਘ ਵੱਲੋਂ ਜਲੰਧਰ ਦੇ ਸ਼ਾਹਕੋਟ ਮਲਸੀਆਂ ਤੋਂ ਖਾਲਸਾ ਵਹੀਰ ਕੱਢੀ ਜਾਣੀ ਸੀ। ਗੁਰਦੁਆਰਾ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਮਰਥਕ ਇਕੱਠੇ ਹੋ ਰਹੇ ਸਨ। ਪਰ ਸਵੇਰ ਤੋਂ ਹੀ ਭਾਰੀ ਪੁਲਿਸ ਫੋਰਸ ਉਨ੍ਹਾਂ ਦੇ ਕਾਫਲੇ ਦਾ ਪਿੱਛਾ ਕਰ ਰਹੀ ਸੀ। ਜਦੋਂ ਇਹ ਕਾਫਲਾ ਸ਼ਾਹਕੋਟ ਪੁੱਜਾ ਤਾਂ ਪੁਲਿਸ ਫੋਰਸ ਨੇ ਘੇਰ ਲਿਆ।
ਫਿਲਹਾਲ ਜਲੰਧਰ ਅਤੇ ਮੋਗਾ ਪੁਲਿਸ ਦੀ ਸਾਂਝੀ ਕਾਰਵਾਈ ਜਾਰੀ ਹੈ। 100 ਦੇ ਕਰੀਬ ਗੱਡੀਆਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪਿੱਛਾ ਕਰ ਰਹੀਆਂ ਸਨ।
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਦੇ ਨੇੜਿਓਂ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਅਜੇ ਤੱਕ ਇਸ ਦੀ ਅਧਿਕਾਰਿਕ ਪੁਸ਼ਟੀ ਨਹੀਂ ਹੋਈ ਹੈ।
ਉਥੇ ਹੀ ਪੁਲਿਸ ਵੱਲੋਂ ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿੱਚ ਧਾਰਾ 144 ਲਗਾ ਦਿੱਤੀ ਗਈ ਹੈ।
ਖ਼ਬਰ ਇਹ ਵੀ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਨਾਭਾ ਜੇਲ੍ਹ ਵਿੱਚ ਰੱਖਿਆ ਜਾ ਸਕਦਾ ਹੈ ਇਸ ਲਈ ਨਾਭਾ ਜੇਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀ ਖਬਰ ਮਿਲਣ ਤੋਂ ਬਾਅਦ ਇਨਸਾਫ ਮੋਰਚਾ ਵਿੱਚ ਗਰਮਾ-ਗਰਮੀ ਵੇਖਣ ਨੂੰ ਮਿਲ ਰਹੀ ਹੈ। ਮੋਰਚੇ ਵਿੱਚ ਨਿਹੰਗ ਸਿੰਘਾਂ ਵੱਲੋਂ ਗੁਰਦੁਆਰਾ ਸੋਹਾਣ ਸਾਹਿਬ ਅੱਗੇ ਧਰਨਾ ਲਗਾ ਦਿੱਤਾ ਗਿਆ ਹੈ।
ਇਨ੍ਹਾਂ ਹੀ ਨਹੀਂ ਨਿਹੰਗ ਸਿੰਘਾਂ ਦੇ ਕਈ ਜਥੇ ਮਹਿਤਪੁਰ ਦੇ ਬੁਲੰਦ ਸਾਹਿਬ ਗੁਰਦੁਆਰਾ ਪਹੁੰਚ ਰਹੇ ਹਨ ਜਿੱਥੇ ਪੁਲਿਸ ਨੇ ਵੀ ਭਾਰੀ ਤੈਨਾਤ ਕਰ ਦਿੱਤਾ ਹੈ। ਜਿੱਥੇ ਖਦਸ਼ਾ ਹੈ ਕਿ ਜਲਦੀ ਹੀ ਇੱਕ ਵੱਡੀ ਪੁਲਿਸ ਕਾਰਵਾਈ ਹੋ ਸਕਦੀ ਹੈ। ਜਿਸ ਤੋਂ ਲੱਗ ਰਿਹਾ ਹੈ ਕਿ ਅਜੇ ਤੱਕ ਅੰਮ੍ਰਿਤਪਾਲ ਸਿੰਘ ਗ੍ਰਿਫਤਾਰ ਨਹੀਂ ਹੋਏ।
ਉਧਰ ਪੰਜਾਬ ਪੁਲਿਸ ਵੱਲੋਂ ਲਗਾਤਾਰ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਲੋਕਾਂ ਨੂੰ ਕੀਤੀ ਜਾ ਰਹੀ ਹੈ। ਪਰ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ ਅੱਜ ਤਕ ਸਿੱਖ ਅਧਿਕਾਰੀਆਂ ਵੱਲੋਂ ਕੁਝ ਵੀ ਨਹੀਂ ਕੀਤਾ ਗਿਆ ਅਤੇ ਪੁਲਿਸ ਅਧਿਕਾਰੀਆਂ ਨੇ ਚੁੱਪੀ ਧਾਰੀ ਹੋਈ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.