ਬੁਲੰਦ ਕੇਸਰੀ ਨਿਊਜ਼, ਦਿੱਲੀ : ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਦਿੱਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਤਖਤ ਸ਼੍ਰੀ ਹਜ਼ੂਰ ਸਿੱਖਾਂ ਦਾ ਪਵਿੱਤਰ ਸਥਾਨ ਹੈ। ਮਹਾਰਾਸ਼ਟਰ ਸਰਕਾਰ ਵਲੋਂ ਇੱਥੇ ਇੱਕ ਗੈਰ ਸਿੱਖ ਨੂੰ ਗੁਰਦੁਆਰਿਆਂ ਦਾ ਪ੍ਰਸ਼ਾਸ਼ਕ ਨਿਯੁਕਤ ਕਰਨਾ। ਸਿੱਖ ਸਮੁਦਾਏ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨਾ ਹੈ।
ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਸਰਕਾਰ ਆਪਣੇ ਕਰੀਬੀ ਅਧਿਕਾਰੀਆਂ ਨੂੰ ਗੁਰਦੁਆਰਿਆਂ ਦੇ ਪ੍ਰਸ਼ਾਸਕ ਲਗਾ ਰਹੀ ਹੈ। ਇਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਜਾ ਰਹੇ ਹਨ। ਉਹਨਾਂ ਮੰਗ ਕੀਤੀ ਕਿ ਅੰਮ੍ਰਿਤਧਾਰੀ ਸਿੱਖਣ ਨੂੰ ਗੁਰਦੁਆਰਿਆਂ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਕ-ਜੁਟ ਹੋ ਕੇ ਮਹਾਰਾਸ਼ਟਰ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਨਾ ਚਾਹੀਦਾ ਵਰਨਾ ਇਹ ਪਿਰਤ ਮੁੜ ਅੱਗੇ ਤੁਰੇਗੀ ਅਤੇ ਹਰਿਆਣਾ ਤੇ ਦਿੱਲੀ ਵਿੱਚ ਵੀ ਅਜਿਹਾ ਹੀ ਹੋਣ ਲਗੇਗਾ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.