IELTS 5 Bands के साथ Canada जाने के लिए इन नंबरों पर Call करें। 0181–5044888, 0172–5219200
SYL News: (BulandKesari.Com) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਆਕਾ AAP ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੁਕਮਾਂ ’ਤੇ ਪੰਜਾਬੀਆਂ ਨੂੰ ਵੰਡਣ ਵਾਸਤੇ 1 ਨਵੰਬਰ ਨੂੰ ਬਹਿਸ ਦਾ ਡਰਾਮਾ ਕਰ ਰਹੇ ਹਨ ਤੇ ਪਾਰਟੀ ਇਸ ਪੰਜਾਬ ਵਿਰੋਧੀ ਕਾਰਵਾਈ ਵਿਚ ਹਿੱਸਾ ਨਹੀਂ ਲਵੇਗੀ।
Read This Also: Patiala Police के हाथ लगी बड़ी सफलता, भारी मात्रा में शराब सहित तस्कर गिरफ्तार
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਾਨੂੰ ਪਤਾ ਲੱਗਾ ਹੈ ਕਿ ਕੇਂਦਰੀ ਸਰਵੇਖਣ ਟੀਮਾਂ ਦੇ 1 ਨਵੰਬਰ ਨੂੰ ਪੰਜਾਬ ਪਹੁੰਚਣ ਦੇ ਆਸਾਰ ਹਨ। ਸਾਡਾ ਪੂਰਾ ਧਿਆਨ ਇਹ ਯਕੀਨੀ ਬਣਾਉਣ ’ਤੇ ਰਹੇਗਾ ਕਿ ਇਹ ਟੀਮਾਂ ਪੰਜਾਬ ਦੀ ਧਰਤੀ ’ਤੇ ਕੋਈ ਸਰਵੇਖਣ ਨਾ ਕਰਨ।
Read This Also: SYL News Punjab: ਜਾਣੋਂ ਕਿਸਨੇ ਕਹੀ ਇਹ ਵੱਡੀ ਗੱਲ : ਸਾਡੀਆਂ ਲਾਸ਼ਾਂ ਤੇ ਬਣੂੰ SYL
ਇਸ ਲਈ ਅਸੀਂ ਸਤਲੁਜ ਯਮੁਨਾ ਲਿੰਕ (SYL) ਨਹਿਰ ਦੀ ਉਸਾਰੀ ਵਾਸਤੇ ਸਰਵੇਖਣ ਨਹੀਂ ਹੋਣ ਦੇਵਾਂਗੇ ਤੇ ਇਸ ਲਈ ਪਾਰਟੀ ਸ੍ਰੀ ਕਿਰਤਪੁਰ ਸਾਹਿਬ ਨੇੜੇ ਲੂੰਡ ਖੱਡ ‘ਤੇ ਨਹਿਰ ਦੇ ਪੰਜਾਬ ’ਚ ਆਖਰੀ ਪੁਆਇੰਟ ਪਟਿਆਲਾ ਜ਼ਿਲ੍ਹੇ ਦੇ ਕਪੂਰੀ ਵਿਚ ਰੋਸ ਧਰਨੇ ਦੇਵੇਗੀ।
ਅਕਾਲੀ ਆਗੂ ਨੇ ਕਿਹਾ ਕਿ ਭਗਵੰਤ ਮਾਨ ਨੇ ਉਸੇ ਤਰੀਕੇ ਪੰਜਾਬ ਦੇ ਹਿੱਤਾਂ ਨਾਲ ਧੋਖਾ ਕੀਤਾ ਹੈ ਜਿਵੇਂ ਸਾਬਕਾ ਮੁੱਖ ਮੰਤਰੀ ਸ੍ਰੀ ਦਰਬਾਰਾ ਸਿੰਘ ਨੇ ਕੀਤਾ ਸੀ ਤੇ ਇੰਦਰਾ ਗਾਂਧੀ ਦੇ ਦਬਾਅ ਅੱਗੇ ਝੁਕਦਿਆਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਤੇ ਐਸ ਵਾਈ ਐਲ ਨਹਿਰ ਦੀ ਉਸਾਰੀ ਕਰਨ ਲਈ ਸਹਿਮਤੀ ਦਿੱਤੀ ਸੀ।
See This Video: ਕਿਰਤ ਅਤੇ ਸੇਵਾ ਦੀ ਅਨੋਖੀ ਮਿਸਾਲ ਹੈ ਇਹ ਖਾਲਸਾ ਜੀ ਦਾ Auto
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.