Buland kesari;- ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਤੀਰਥ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਗੁਰੂ ਦੇ ਲੰਗਰ ਵਿੱਚ ਇੱਕ ਸ਼ਰਾਰਤੀ ਅਨਸਰ ਵੱਲੋਂ ਦਾਲਾਂ ਦੀ ਬਾਲਟੀ ਵਿੱਚ ਮਾਸ ਪਾ ਕੇ ਘਿਨਾਉਣੀ ਹਰਕਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਕਾਰਵਾਈ ਕਾਰਨ ਗੁਰੂ ਘਰ ਨਾਲ ਜੁੜੀਆਂ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਗਬੀਰ ਸਿੰਘ ਸੋਖੀ,(ਇਤਿਹਾਸਕ) ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਚਰਨ ਸਿੰਘ ਆਲਮਗੀਰ ਅਤੇ ਗੁਰਦੁਆਰਾ ਪ੍ਰਬੰਧਕ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਬਲਵੀਰ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਪਿੰਡ ਲਾਪਰਾਂ ਜ਼ਿਲ੍ਹਾ ਲੁਧਿਆਣਾ ਨੇ ਲੰਗਰ ਦੀ ਦਾਲ ਦੀ ਬਾਲਟੀ ਵਿੱਚ ਮੀਟ ਪਾਉਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ, ਜਿਸ ਨੂੰ ਸੇਵਾਦਾਰਾਂ ਨੇ ਫੜ ਕੇ ਹਵਾਲੇ ਕਰ ਦਿੱਤਾ। ਪੁਲਿਸ
ਡੇਹਲੋਂ ਥਾਣੇ ਦੇ ਜਾਂਚ ਅਧਿਕਾਰੀ ਸੁਲੱਖਣ ਸਿੰਘ ਨੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਮੁਲਜ਼ਮਾਂ ਦੀਆਂ ਕਾਰਵਾਈਆਂ ਦੀ ਪੜਤਾਲ ਕਰਨ ਉਪਰੰਤ 298 ਬੀ.ਐਨ.ਐਸ. ਤਹਿਤ ਮਾਮਲਾ ਦਰਜ ਕਰ ਲਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰ ਚਰਨ ਸਿੰਘ ਆਲਮਗੀਰ ਅਤੇ ਜਗਬੀਰ ਸਿੰਘ ਸੋਖੀ ਨੇ ਕਿਹਾ ਕਿ ਗੁਰੂ ਘਰਾਂ ਅਤੇ ਸਿੱਖੀ ਸਿਧਾਂਤਾਂ ’ਤੇ ਹਮਲੇ ਕੋਈ ਨਵੀਂ ਗੱਲ ਨਹੀਂ ਹੈ, ਇਸ ਪਿੱਛੇ ਡੂੰਘੀ ਸਾਜ਼ਿਸ਼ ਕਿਸ ਦੀ ਹੈ? ਇਹ ਜਾਂਚ ਦਾ ਵਿਸ਼ਾ ਹੈ, ਜਿਸ ਦਾ ਖੁਲਾਸਾ ਪੁਲਿਸ ਪ੍ਰਸ਼ਾਸਨ ਨੂੰ ਜਲਦੀ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨ ਦੀਆਂ ਜੋ ਧਾਰਾਵਾਂ ਬਣਾਈਆਂ ਗਈਆਂ ਹਨ, ਉਹ ਨਾਕਾਫ਼ੀ ਸਾਬਤ ਹੋ ਰਹੀਆਂ ਹਨ। (ਇਤਿਹਾਸਕ)ਕੌਣ, ਕਿਸ ਇਰਾਦੇ ਨਾਲ, ਬੇਅਦਬੀ ਵਰਗੀਆਂ ਘਿਨਾਉਣੀਆਂ ਹਰਕਤਾਂ ਨੂੰ ਅੰਜਾਮ ਦਿੰਦਾ ਹੈ, ਇਹ ਪਹਿਲੂ ਜਲਦੀ ਤੋਂ ਜਲਦੀ ਸਾਹਮਣੇ ਆਉਣਾ ਚਾਹੀਦਾ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.