iTree Network Solutions +91-8699235413
iTree Network Solutions +91-8699235413
iTree Network Solutions +91-8699235413
HomePunjabPunjab 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਸ ਹਾਲਤ...

Punjab ‘ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਇਸ ਹਾਲਤ ‘ਚ ਮਿਲੀ ਲਾਸ਼

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland kesari;- ਕਪੂਰਥਲਾ ਦੇ ਪਿੰਡ ਬਿਸ਼ਨਪੁਰ ਜੱਟਾਂ ਨੇੜੇ ਲੱਖਣ ਕਲਾਂ ਰੋਡ ‘ਤੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲਾ ਪੁਲਸ ਮੁਖੀ ਵਿਅਕਤੀਵਤਸਲਾ ਗੁਪਤਾ ਭਾਰੀ ਪੁਲਸ ਫੋਰਸ ਅਤੇ ਫੋਰੈਂਸਿਕ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਵਤਸਲਾ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਬਿਸ਼ਨਪੁਰ ਜੱਟਾਂ ਨੇੜੇ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਇਸ ਤੋਂ ਬਾਅਦ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਜਾਂਚ ਕਰਨ ‘ਤੇ ਪਤਾ ਲੱਗਾ ਕਿ ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਓਮਕਾਰ ਸਿੰਘ ਉਰਫ ਕਾਕੀ (50) ਪੁੱਤਰ ਤਾਰਾ ਚੰਦ ਵਾਸੀ ਬਿਸ਼ਨਪੁਰ ਜੱਟਾਂ ਵਜੋਂ ਹੋਈ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਨੇੜੇ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਓਮਕਾਰ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

युवक की हत्या के तीन आरोपी गिरफ्तार:कार से मारी टक्कर, सूनसान जगह पर छोड़कर हुए फरार, एक महिला शामिल

Buland kesari/लुधियाना (ग्रामीण) पुलिस ने एक युवक की हत्या का मामला 24 घंटे के भीतर सुलझा लिया है। इस मामले में 3 आरोपियों को...

You cannot copy content of this page