Buland kesari;-ਪੰਜਾਬ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਅੱਜ ਐਲਾਨ ਕਰਦਿਆਂ ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਅਨੁਸੂਚਿਤ ਜਾਤੀ (ਐਸਸੀ) ਦੇ ਕਿਸਾਨਾਂ ਅਤੇ ਗ੍ਰਾਮ ਪੰਚਾਇਤਾਂ ਲਈ 5000 ਸੋਲਰ ਪੰਪ ਰਾਖਵੇਂ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਪ੍ਰਧਾਨ ਮੰਤਰੀ ਕੁਸਮ ਯੋਜਨਾ ਦੇ ਪਹਿਲੇ ਪੜਾਅ ਤਹਿਤ 20,000 ਸੋਲਰ ਪੰਪ (ਸਰਫੇਸ ਅਤੇ ਸਬਮਰਸੀਬਲ) ਲਗਾਉਣ ਦੀ ਯੋਜਨਾ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 2000 ਸੋਲਰ ਪੰਪ ਸੈੱਟ ਰਾਖਵੇਂ ਰੱਖੇ ਗਏ ਹਨ, ਜਿਨ੍ਹਾਂ ਦੀ ਕੁੱਲ ਲਾਗਤ ‘ਤੇ 80 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ 3000 ਸੋਲਰ ਪੰਪ ਗ੍ਰਾਮ ਪੰਚਾਇਤਾਂ ਲਈ ਰਾਖਵੇਂ ਰੱਖੇ ਗਏ ਹਨ। ਜਨਰਲ ਵਰਗ ਦੇ ਕਿਸਾਨਾਂ ਨੂੰ ਸੋਲਰ ਪੰਪਾਂ ਦੀ ਲਾਗਤ ‘ਤੇ 60 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਤੀ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਕੁਦਰਤੀ ਸੂਰਜੀ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਪੇਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਖੇਤੀਬਾੜੀ ਲਈ ਸੋਲਰ ਪੰਪ ਸਕੀਮ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਉਣ।
ਔਨਲਾਈਨ ਐਪਲੀਕੇਸ਼ਨ ਅਤੇ ਸੋਲਰ ਪੰਪਾਂ ਦੀ ਅਲਾਟਮੈਂਟ ਲਈ ਪੇਡਾ ਦੁਆਰਾ ਪੰਜਾਬ ਪ੍ਰਸ਼ਾਸਕੀ ਸੁਧਾਰ ਵਿਭਾਗ ਦੀ ਮਦਦ ਨਾਲ ਵਿਕਸਤ ਕੀਤੇ ਪੋਰਟਲ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੋਲਰ ਪੰਪਾਂ ਲਈ ਆਨਲਾਈਨ ਅਪਲਾਈ ਕਰਨ ਸਮੇਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.