Buland kesari;- (Punjab government Mann)ਪੰਜਾਬ ਸਰਕਾਰ ਨੇ ਸੂਬੇ ਦੀਆਂ ਪੰਚਾਇਤ ਕਮੇਟੀਆਂ ਭੰਗ ਕਰ ਦਿੱਤੀਆਂ ਹਨ। ਇਸ ਸਬੰਧੀ ਸਰਕਾਰ ਦੇ ਪ੍ਰਮੁੱਖ ਸਕੱਤਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇੱਥੇ ਦੱਸ ਦੇਈਏ ਕਿ ਸੂਬੇ ਦੀਆਂ 74 ਪੰਚਾਇਤ ਕਮੇਟੀਆਂ ਦਾ ਕਾਰਜਕਾਲ 10 ਸਤੰਬਰ ਨੂੰ ਖਤਮ ਹੋ ਗਿਆ ਹੈ।
ਸਰਕਾਰ ਨੇ ਪੰਚਾਇਤ ਕਮੇਟੀਆਂ ਨੂੰ ਅਜਿਹੇ ਸਮੇਂ ਭੰਗ ਕਰ ਦਿੱਤਾ ਹੈ ਜਦੋਂ ਪੰਚਾਇਤੀ ਚੋਣਾਂ ਦੀ ਚਰਚਾ ਚੱਲ ਰਹੀ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਸੂਬੇ ਵਿੱਚ ਜਲਦੀ ਹੀ ਪੰਚਾਇਤੀ ਚੋਣਾਂ ਹੋ ਸਕਦੀਆਂ ਹਨ। ਜਿਹੜੀਆਂ ਪੰਚਾਇਤ ਕਮੇਟੀਆਂ ਭੰਗ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਕਾਰਜਕਾਲ 10 ਸਤੰਬਰ ਤੱਕ ਹੈ। ਉਨ੍ਹਾਂ ਦੀਆਂ ਚੋਣਾਂ ਕਰਵਾਉਣ ਜਾਂ ਉਨ੍ਹਾਂ ਦੇ ਕੰਮਕਾਜ ਚਲਾਉਣ ਲਈ ਪ੍ਰਸ਼ਾਸਕ ਨਿਯੁਕਤ ਕਰਨਾ ਜ਼ਰੂਰੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ punjab government ਜਲਦੀ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ-ਨਾਲ ਪੰਚਾਇਤ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੀ ਕਰਵਾ ਸਕਦੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ 13 ਹਜ਼ਾਰ ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ।
you might also like ;-कुछ महीने पहले New Zealand गए भारतीय परिवार के साथ हुई बेहद दुखद घटना
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.