Buland kesari;- (himachal long traffic jam )ਚੰਡੀਗੜ੍ਹ-ਮਨਾਲੀ ਨੈਸ਼ਨਲ ਹਾਈਵੇ ‘ਤੇ ਜ਼ਮੀਨ ਖਿਸਕਣ ਕਾਰਨ ਹਰ ਪਾਸੇ ਹਫੜਾ-ਦਫੜੀ ਮਚ ਗਈ। ਦਰਅਸਲ ਦੇਰ ਰਾਤ ਮੰਡੀ ‘ਚ ਹਾਈਵੇਅ ‘ਤੇ ਪਹਾੜੀ ਤੋਂ ਭਾਰੀ ਮਲਬਾ ਡਿੱਗ ਗਿਆ, ਜਿਸ ਕਾਰਨ ਇਕ ਥਾਰ ਦੀ ਗੱਡੀ ਮਲਬੇ ‘ਚ ਫਸ ਗਈ। ਇਸ ਘਟਨਾ ਤੋਂ ਬਾਅਦ ਦੋਵੇਂ ਪਾਸੇ ਲੰਮਾ ਟਰੈਫਿਕ ਜਾਮ ਲੱਗ ਗਿਆ, ਜਿਸ ਵਿਚ ਪੰਜਾਬ, ਚੰਡੀਗੜ੍ਹ, ਹਰਿਆਣਾ, ਦਿੱਲੀ ਆਦਿ ਸਮੇਤ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਦੱਸ ਦੇਈਏ ਕਿ himachal mandi ਵਿੱਚ ਬੀਤੀ ਦੇਰ ਰਾਤ ਮੀਂਹ ਪਿਆ, ਜਿਸ ਕਾਰਨ ਢਿੱਗਾਂ ਡਿੱਗ ਗਈਆਂ। ਇਸ ਦੌਰਾਨ ਮੰਡੀ ਦੇ ਐਸਪੀ ਨੇ ਵਾਹਨ ਚਾਲਕਾਂ ਨੂੰ ਬਦਲਵੇਂ ਰਸਤੇ ਅਪਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੀਲ 9 ਨੇੜੇ ਮਸ਼ੀਨਰੀ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਹਾਈਵੇਅ ਨੂੰ ਬਹਾਲ ਕਰ ਦਿੱਤਾ ਜਾਵੇਗਾ।
you might also read;-ਲੜਾਈ ਤੋਂ ਬਾਅਦ ਪਿਤਾ ਨੇ ਆਪਣੀ ਧੀ ਦਾ ਗਲਾ ਵੱਢ ਕੇ ਟਰੱਕ ਅੱਗੇ ਛਾਲ ਮਾਰ ਦਿੱਤੀ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.