Buland kesari ;- (Police raid on immigration centre ) ਜਲੰਧਰ : ਸ਼ਹਿਰ ‘ਚ ਸਮੇਂ-ਸਮੇਂ ‘ਤੇ ਜਲੰਧਰ ਪੁਲਸ ਵਲੋਂ ਧੋਖੇਬਾਜ਼ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਹੁੰਦੀ ਨਜ਼ਰ ਆ ਰਹੀ ਹੈ। ਇਸ ਸਬੰਧੀ ਇੱਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਦੇ ਥਾਣਾ ਨੰ. 2 ਦੀ ਪੁਲਸ ਨੇ ਬੱਸ ਸਟੈਂਡ ਨੇੜੇ ਸਥਿਤ ਇਕ immigration centre ‘ਤੇ ਛਾਪਾ ਮਾਰ ਕੇ ਉਥੋਂ ਕਈ ਦਸਤਾਵੇਜ਼ ਜ਼ਬਤ ਕੀਤੇ ਹਨ। ਜਾਣਕਾਰੀ ਅਨੁਸਾਰ ਉਕਤ ਟਰੈਵਲ ਏਜੰਸੀ ਦੇ ਮਾਲਕ ‘ਤੇ ਕਰੋੜਾਂ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਲੱਗੇ ਹਨ, ਜਿਸ ਕਾਰਨ ਪੁਲਸ ਨੇ ਉਕਤ ਸੈਂਟਰ ‘ਤੇ ਛਾਪਾ ਮਾਰ ਕੇ ਕਈ ਲੋਕਾਂ ਨੂੰ ਕਾਬੂ ਵੀ ਕੀਤਾ ਹੈ। ਪੁਲੀਸ ਦੀ ਛਾਪੇਮਾਰੀ ਹੁੰਦੇ ਹੀ ਇਮੀਗ੍ਰੇਸ਼ਨ ਦਫ਼ਤਰ ਵਿੱਚ ਹੜਕੰਪ ਮੱਚ ਗਿਆ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਕਈ ਫਰਜ਼ੀ ਟਰੈਵਲ ਏਜੰਟਾਂ ਵੱਲੋਂ ਭੋਲੇ-ਭਾਲੇ ਲੋਕਾਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਜਿਸ ਸਬੰਧੀ ਪੁਲਸ ਨੂੰ ਸ਼ਿਕਾਇਤਾਂ ਵੀ ਕੀਤੀਆਂ ਜਾ ਚੁੱਕੀਆਂ ਹਨ। ਜਿਸ ਤੋਂ ਬਾਅਦ ਪੁਲਿਸ ਥਾਣਾ ਡਵੀਜ਼ਨ ਨੰ. 2 ਦੀ ਪੁਲਸ ਨੇ ਉਕਤ ਇਮੀਗ੍ਰੇਸ਼ਨ ਸੈਂਟਰ ‘ਤੇ ਛਾਪਾ ਮਾਰ ਕੇ ਉਥੋਂ ਫਾਈਲਾਂ ਨੂੰ ਜ਼ਬਤ ਕਰਕੇ ਥਾਣੇ ਲਿਜਾਇਆ ਗਿਆ ਹੈ ਅਤੇ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।
also read – Diljit Dosanjh ਦੇ ਲਾਈਵ ਸ਼ੋਅ ‘ਚ ਫੈਨ ਨੇ ਕੀਤਾ ਅਨੋਖਾ ਕੰਮ
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.