Buland kesari;- (abroad, case registered) ਵਿਦੇਸ਼ ਭੇਜਣ ਦੇ ਬਹਾਨੇ ਇਕ ਵਿਅਕਤੀ ਤੋਂ 2 ਲੱਖ 60 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ‘ਚ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖਿਲਾਫ਼ ਆਈਪੀਸੀ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ 2014 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਤਹਿਤ ਦਰਜ ਕੀਤਾ ਗਿਆ ਹੈ।
Abroad ;- ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਰਮਨ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਾਗਰ ਪੁੱਤਰ ਸੁਰਜੀਤ ਸਿੰਘ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਅਤੇ ਬਿਆਨਾਂ ‘ਚ ਦੋਸ਼ ਲਗਾਇਆ ਹੈ ਕਿ ਸਤਨਾਮ ਸਿੰਘ, ਛਿੰਦਰਪਾਲ ਸਿੰਘ ਅਤੇ ਮਹਿੰਦਰ ਸਿੰਘ ਨੇ ਉਸ ਨੂੰ ਵਿਦੇਸ਼ ਭੇਜਣ ਦੇ ਬਹਾਨੇ 2 ਲੱਖ 60 ਹਜ਼ਾਰ ਰੁਪਏ ਲੈ ਲਏ ਸਨ ਅੱਜ ਤੱਕ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਹੈ ਅਤੇ ਨਾ ਹੀ ਨਾਮਜ਼ਦ ਵਿਅਕਤੀਆਂ ਵੱਲੋਂ ਉਸ ਤੋਂ ਲਏ ਪੈਸੇ ਵਾਪਸ ਕੀਤੇ ਗਏ ਹਨ। ਰਮਨ ਕੁਮਾਰ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪੁਲਿਸ ਵੱਲੋਂ ਨਾਮਜ਼ਦ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.