iTree Network Solutions +91-8699235413
iTree Network Solutions +91-8699235413
iTree Network Solutions +91-8699235413
HomecityPunjab ਦੇ ਇਸ ਸ਼ਹਿਰ 'ਚ ਹੁੰਦੀ ਹੈ ਰਾਵਣ ਦੀ ਪੂਜਾ

Punjab ਦੇ ਇਸ ਸ਼ਹਿਰ ‘ਚ ਹੁੰਦੀ ਹੈ ਰਾਵਣ ਦੀ ਪੂਜਾ

Date:

National News

ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਵੱਡਾ ਧਮਾਕਾ , ਇੱਕ ਦੀ ਮੌਤ

ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਮਾਘ ਬਾਜ਼ਾਰ ਵਿੱਚ ਇੱਕ...

Buland Kesari :- Punjab news ਬਦੀ ‘ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਮੌਕੇ ਜਿੱਥੇ ਹਰ ਜਗ੍ਹਾ ਲੰਕਾਪਤੀ ਰਾਵਣ ਦਾ ਪੁਤਲਾ ਫੂਕਿਆ ਜਾਂਦਾ ਹੈ, ਉੱਥੇ ਹੀ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰ ਪਾਇਲ ਵਿਖੇ ਦੁਸਹਿਰੇ ਮੌਕੇ ਰਾਵਣ ਦੀ ਪੂਜਾ ਅਰਚਨਾ ਕੀਤੀ ਜਾਂਦੀ ਹੈ।Punjab ਇਸ ਪਰੰਪਰਾ ਨੂੰ ਦੂਬੇ ਪਰਿਵਾਰ ਹਰ ਸਾਲ ਦੁਸਹਿਰੇ ਮੌਕੇ ਪਾਇਲ ਆ ਕੇ ਪਿਛਲੀਆਂ ਸੱਤ ਪੁਸ਼ਤਾਂ ਤੋਂ ਨਿਭਾਅ ਰਿਹਾ ਹੈ ਅਤੇ ਰਾਵਣ ਦੀ ਪੂਜਾ ਸਮੇਤ ਰਾਮ ਮੰਦਰ ‘ਚ ਵੀ ਪੂਜਾ ਅਰਚਨਾ ਕਰਦਿਆਂ ਲੋਕਾਂ ‘ਚ ਸਤਿਕਾਰ ਦਾ ਪਾਤਰ ਬਣਿਆ ਹੋਇਆ ਹੈ। Punjab news :- ਸ਼ਾਮ ਮੌਕੇ ਇੱਥੇ ਬੱਕਰੇ ਦੇ ਕੰਨ ਨੂੰ ਕੱਟ ਲਗਾ ਕੇ ਖ਼ੂਨ ਚੜ੍ਹਾਇਆ ਜਾਂਦਾ ਹੈ। ਉੱਥੇ ਹੀ ਸ਼ਰਾਬ ਵੀ ਚੜ੍ਹਾਈ ਜਾਂਦੀ ਹੈ।ਦੂਬੇ ਪਰਿਵਾਰ ਦੇ ਮੈਂਬਰ ਵਿਨੋਦ ਦੂਬੇ ਤੇ ਅਖਿਲ ਪ੍ਰਕਾਸ਼ ਦੂਬੇ ਨੇ ਦੱਸਿਆ ਕਿ ਸਾਡੇ ਪੁਰਖੇ ਬੀਰਬਲ ਦਾਸ ਦੇ ਸੰਤਾਨ ਨਹੀਂ ਸੀ, ਜਿਨ੍ਹਾਂ ਪਾਇਲ ਸ਼ਹਿਰ ਛੱਡ ਕੇ ਹਰਿਦੁਆਰ ਵੱਲ ਕੂਚ ਕਰ ਦਿੱਤਾ। Punjab news :- ਰਸਤੇ ਵਿਚ ਇਕ ਸਾਧੂ ਨੇ ਸੰਤਾਨ ਦੀ ਇੱਛਾ ਪ੍ਰਾਪਤੀ ਦਾ ਹੱਲ ਦੱਸਦੇ ਕਿਹਾ ਕਿ ਜਾ ਕੇ ਰਾਮਲੀਲਾ ਕਰੋ ਤੇ ਦੁਸਹਿਰਾ ਮਨਾਉ। ਜਿਨ੍ਹਾਂ ਪਾਇਲ ਆ ਕੇ ਰਾਮਲੀਲਾ ਕਰਵਾਈ ਤੇ ਅਗਲੇ ਸਾਲ ਦੇ ਦੁਸਹਿਰੇ ਤੋਂ ਪਹਿਲਾਂ ਪਹਿਲੀ ਸੰਤਾਨ ਦੀ ਪ੍ਰਾਪਤੀ ਹੋਈ। ਇਸੇ ਤ੍ਹਰਾਂ ਉਨ੍ਹਾਂ ਦੇ ਚਾਰ ਪੁੱਤਰ ਪੈਦਾ ਹੋਏ ਜਿਨ੍ਹਾਂ ਦਾ ਨਾਮ ਹਕੀਮ ਅੱਛਰੂਦਾਸ ਦੂਬੇ, ਤੁਲਸੀਦਾਸ ਦੂਬੇ, ਪ੍ਰਭੂਦਿਆਲ ਦੂਬੇ ਅਤੇ ਨਰੈਣਦਾਸ ਦੂਬੇ ਸੀ। ਜਿਨ੍ਹਾਂ ਨੂੰ ਅਸੀਂ ਰਾਮ, ਲਸ਼ਮਣ, ਸ਼ਤਰੂਘਣ ਤੇ ਭਰਤ ਵਜੋਂ ਮੰਨਦੇ ਹਾਂ, ਦੂਜਾ ਪੁਰਖਿਆਂ ਦੇ ਘਰ ਸੰਤਾਨ ਦਾ ਪੈਦਾ ਹੋਣਾ ਸਾਡੇ ਦੂਬੇ ਪਰਿਵਾਰ ਲਈ ਦੁਸਹਿਰੇ ਮੌਕੇ ਪੂਜਾ ਅਰਚਨਾ ਕਰਨ ਦਾ ਜ਼ਰੀਆ ਬਣਿਆ, ਜੋ ਅੱਜ ਤੱਕ ਨਿਰਵਿਘਨ ਕੀਤੀ ਜਾ ਰਹੀ ਹੈ।Punjab news :- ਰਾਮ ਮੰਦਰ ‘ਤੇ ਲੱਗੀ ਸ਼ਿਲਾ ਰਾਮ ਮੰਦਰ ਦੀ ਉਸਾਰੀ ਸੰਨ 1835 ਵਿਚ ਹੋਣ ਦਾ ਪ੍ਰਮਾਣ ਦਰਸਾਉਂਦੀ ਹੈ ਅਤੇ ਰਾਵਣ ਦਾ ਬੁੱਤ ਵੀ ਮੰਦਰ ਦਾ ਸਮਕਾਲੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰ ਸਾਲ ਰਾਮਲੀਲਾ ਵੀ ਕੀਤੀ ਜਾਂਦੀ ਹੈ ਅਤੇ ਬੱਚਿਆਂ ਵੱਲੋਂ ਦਿਨ ਸਮੇਂ ਖੇਡੀ ਜਾਂਦੀ ਰਾਮਲੀਲਾ ਦਾ ਮੰਚਨ ਵੀ ਕੀਤਾ ਜਾਂਦਾ ਹੈ। ਉਨ੍ਹਾਂ ਵਿਸ਼ੇਸ਼ ਜ਼ਿਕਰ ਕਰਦਿਆਂ ਦੱਸਿਆ ਕਿ ਇਕ ਪਰਿਵਾਰ ਵੱਲੋਂ ਰਾਵਣ ਦੇ ਬੁੱਤ ਨੂੰ ਪੱਕੇ ਤੌਰ ‘ਤੇ ਸਥਾਪਤ ਕੀਤੇ ਜਾਣ ਨੂੰ ਅਸ਼ੁੱਭ ਮੰਨਦਿਆਂ ਤੋੜਿਆ ਗਿਆ, ਜਿਨ੍ਹਾਂ ਨੂੰ ਪਰਿਵਾਰਕ ਨੁਕਸਾਨ ਹੋਣ ਕਰਕੇ ਦੁਬਾਰਾ ਨਿਰਮਾਣ ਕਰਵਾਉਣਾ ਪਿਆ, ਜੋ ਅੱਜ ਵੀ ਇਸ ਅਸਥਾਨ ਨਾਲ ਜੁੜੇ ਹੋਏ ਹਨ। ਦੁਸਹਿਰੇ ਮੌਕੇ ਸਾਰੇ ਇਲਾਕੇ ਲਈ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਇਹ ਤਿਉਹਾਰ ਬੜੀ ਮਹੱਤਤਾ ਰੱਖਦਾ ਹੈ। ਦੂਬੇ ਪਰਿਵਾਰ ਦਾ ਮੰਨਣਾ ਹੈ ਕਿ ਰਾਵਣ ਦੀ ਪੂਜਾ ਲਈ ਸਾਡੀ ਅਗਲੀ ਪੀੜ੍ਹੀ ਵੀ ਬੜੀ ਸ਼ਿੱਦਤ ਨਾਲ ਰਾਵਣ ਪੂਜਾ ਅਤੇ ਮੰਦਰ ਵਿਚ ਪਾਠ ਆਦਿਕ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਸ਼ਾਮ ਸਮੇਂ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ, ਜਿੱਥੇ ਵਿਸ਼ੇਸ਼ ਤੌਰ ਤੇ ਰਾਵਣ ਨੂੰ ਦੁਸਹਿਰੇ ਵਾਲੇ ਦਿਨ ਸੂਰਜ ਛਿੱਪਣ ਮੌਕੇ ਸ਼ਰਾਬ ਸਮੇਤ ਲਹੂ ਦਾ ਟਿੱਕਾ ਲਗਾਉਣ ਦੀ ਰਸਮ ਵੀ ਨਿਭਾਈ ਜਾਂਦੀ ਹੈ। ਇਸਦੇ ਉਪਰੰਤ ਰਾਵਣ ਦੇ ਬੁੱਤ ਦੇ ਸਿਰ ਉਪਰ ਅੱਗ ਲਾ ਕੇ ਅਗਨੀ ਦੀ ਰਸਮ ਵੀ ਨਿਭਾਈ ਜਾਂਦੀ ਹੈ। ਸ਼ਰਾਬ ਤੇ ਖੂਨ ਭੇਂਟ ਕਰਨ ਦੇ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਜਿੱਥੇ ਰਾਵਣ ਰਾਖਸ਼ਿਸ਼ ਬੁੱਧੀ ਵਾਲਾ ਸੀ ਉੱਥੇ ਵੇਦਾਂ ਦਾ ਗਿਆਤਾ ਵੀ ਸੀ, ਜਿਸ ਕਰਕੇ ਰਾਵਣ ਦੀ ਪੂਜਾ ਕੀਤੀ ਜਾਂਦੀ ਹੈ।  

WhatsApp पर खबरें पाने के लिए हमारे Buland Kesari WhatsApp Group को Join करें
iTree Network Solutions +91-8699235413

Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.

Punjab News

LEAVE A REPLY

Please enter your comment!
Please enter your name here

Related News

पुलिस बनकर लूटपाट करने वाले गिरोह का भंडाफोड़:4 आरोपी गिरफ्तार, खाकी पगड़ी और पुलिसिया जूतों में करते थे वारदात

Buland kesari/जालंधर की थाना नई बारादरी पुलिस ने एक ऐसे शातिर गैंग को गिरफ्तार किया है जो फर्जी पुलिसकर्मी बनकर शहर में लूटपाट की...

You cannot copy content of this page