Buland kesari ;- Hoshiarpur/Punjab – ਕਰਵਾਚੌਥ ਵਾਲੇ ਦਿਨ ਹੁਸ਼ਿਆਰਪੁਰ ਵਿਚ ਰਾਤ ਨੂੰ ਗੋਲੀਆਂ ਮਾਰ ਕੇ ਪਿਓ-ਪੁੱਤਰ ਦਾ ਕਤਲ ਕਰ ਦਿੱਤਾ ਗਿਆ ਸੀ। ਉਕਤ ਖ਼ੌਫ਼ਨਾਕ ਘਟਨਾ ਚੱਕੋਵਾਲ ਬ੍ਰਾਹਮਣਾ ਪਿੰਡ ਵਿਚ ਵਾਪਰੀ। ਮ੍ਰਿਤਕਾਂ ਦੀ ਪਛਾਣ ਅਮਰਜੀਤ ਸਿੰਘ ਅਤੇ ਕਸ਼ਮੀਰ ਸਿੰਘ ਵਜੋਂ ਹੋਈ। ਹੁਣ ਸਾਬਕਾ ਸਰਪੰਚ ਦੇ ਪਤੀ ਅਤੇ ਸਹੁਰੇ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ‘ਚ ਪੰਜਾਬ ਪੁਲਸ ਦਾ ਵੱਡਾ ਖ਼ੁਲਾਸਾ ਹੋਇਆ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਕਿਹਾ ਕਿ ਦੋਹਰੇ ਕਤਲ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਵਿਚੋਂ 2 ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਜਦਕਿ ਬਾਕੀਆਂ ਦੀ ਭਾਲ ਸੀ. ਸੀ. ਟੀ. ਵੀ. ਦੇ ਆਧਾਰ ‘ਤੇ ਕੀਤੀ ਜਾ ਰਹੀ ਹੈ।
Hoshiarpur news ;- ਕਾਨੂੰਨ ਦੇ ਮੁਤਾਬਕ ਸਖ਼ਤ ਸਜ਼ਾ ਦਿਵਾਈ ਜਾਵੇਗੀ। ਇਸ ਮਾਮਲੇ ਵਿਚ 11 ਮੁਲਜ਼ਮਾਂ ‘ਤੇ ਬਾਏ ਨੇਮ ਅਤੇ 3 ਅਣਪਛਾਤਿਆਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਸ਼ਨਾਖ਼ਤ ਕਰਕੇ ਚਾਰ ਵਿਸ਼ੇਸ਼ ਟੀਮਾਂ ਦਾ ਗਠਨ ਕਰ ਲਿਆ ਹੈ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਪਰਿਵਾਰ ਦਾ ਕਹਿਣਾ ਹੈ ਕਿ ਕਰੀਬ ਹਮਲਾਵਰਾਂ ਵੱਲੋਂ 6 ਰਾਊਂਡ ਫਾਇਰ ਕੀਤੇ ਗਏ ਹਨ, ਜਿਸ ਦੌਰਾਨ ਦੋ ਬੱਚੇ ਵੀ ਜ਼ਖ਼ਮੀ ਹੋਏ ਜੋਕਿ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
Hoshiarpur news ;- ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਦਾ ਕਾਰਨ ਦੋਵਾਂ ਧਿਰਾਂ ਦੀ ਆਪਸੀ ਰੰਜਿਸ਼ ਹੈ ਅਤੇ ਦੋਵਾਂ ਧਿਰਾਂ ਵੱਲੋਂ ਇਕ ਦੂਜੇ ਖ਼ਿਲਾਫ਼ ਕਰਾਸ ਐੱਫ. ਆਈ. ਆਰ. ਦਰਜ ਕਰਵਾਈਆਂ ਗਈਆਂ ਹਨ।ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਪੁਲਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਫੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੀੜਤਾਂ ਦੇ ਬਿਆਨਾਂ ‘ਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਅਤੇ ਜਿਨ੍ਹਾਂ ਦੋਸ਼ੀਆਂ ਦੇ ਨਾਮ ਦਰਜ ਕੀਤੇ ਗਏ ਹਨ, ਉਨ੍ਹਾਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਢਲੀ ਤਫ਼ਤੀਸ਼ ਵਿੱਚ ਨਸ਼ੇ ਦਾ ਕੋਈ ਵੀ ਪਹਿਲੂ ਸਾਹਮਣੇ ਨਹੀਂ ਆਇਆ ਹੈ, ਜਦਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਤਫ਼ਤੀਸ਼ ਦੌਰਾਨ ਸਾਰੇ ਤੱਥ ਸਪੱਸ਼ਟ ਹੋ ਜਾਣਗੇ। ਦੱਸਣਯੋਗ ਹੈ ਕਿ ਅਮਰਜੀਤ ਸਿੰਘ ਦੇ ਭਰਾ ਘਰ ਨਵਜੰਮੇ ਬੱਚੇ ਨੇ ਜਨਮ ਲਿਆ ਹੈ ਅਤੇ ਹਸਪਤਾਲ ਵਿਚ ਨਵਜੰਮੇ ਬੱਚੇ ਦਾ ਹਾਲ ਜਾਣਨ ਲਈ ਅਤੇ ਪਰਿਵਾਰ ਲਈ ਰੋਟੀ ਲੈ ਕੇ ਅਮਰਜੀਤ ਸਿੰਘ | ਆਪਣੇ ਪਿਤਾ ਕਸ਼ਮੀਰ ਸਿੰਘ ਨਾਲ ਗੱਡੀ ਵਿਚ ਬੈਠ ਕੇ ਆਏ ਸਨ। ਬਾਹਰ ਨਿਕਲਦਿਆਂ ਹੀ ਅਣਪਛਾਤੇ ਲੋਕਾਂ ਨੇ ਉਨ੍ਹਾਂ ‘ਤੇ ਫਾਇਰਿੰਗ ਕਰ ਦਿੱਤੀ।
Hoshiarpur news ;-ਪੁਰਾਣੀ ਰੰਜਿਸ਼ ਕਾਰਨ ਦਿੱਤਾ ਗਿਆ ਵਾਰਦਾਤ ਨੂੰ ਅੰਜਾਮ
ਅਮਰਜੀਤ ਦੀ ਪਤਨੀ ਪਿੰਡ ਦੀ ਸਰਪੰਚ ਰਹੀ ਹੈ। ਅਮਰਜੀਤ ਅਤੇ ਕਸ਼ਮੀਰ ਸਿੰਘ ਦਾ ਸਰਪੰਚੀ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲ ਰਿਹਾ ਸੀ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ‘ਚ ਭਿਜਵਾ ਦਿੱਤੀਆਂ ਹਨ। ਅਮਰਜੀਤ ਦੇ ਸਾਲੇ ਮੰਗਾ ਨੇ ਦੱਸਿਆ ਕਿ ਅਮਰਜੀਤ ਦੇ ਭਰਾ ਦੇ ਘਰ ਇਕ ਦਿਨ ਪਹਿਲਾਂ ਪੁੱਤਰ ਹੋਇਆ ਸੀ। ਸਾਰਾ ਪਰਿਵਾਰ ਹਸਪਤਾਲ ‘ਚ ਸੀ। ਅਮਰਜੀਤ ਅਤੇ ਕਸ਼ਮੀਰ ਵੀ ਹਸਪਤਾਲ ‘ਚ ਉਨ੍ਹਾਂ ਨੂੰ ਮਿਲਣ ਲਈ ਆਏ ਸਨ। ਜਿਵੇਂ ਹੀ ਦੋਵੇਂ ਹਸਪਤਾਲ ਤੋਂ ਬਾਹਰ ਆਏ ਤਾਂ ਮੁਲਜ਼ਮ ਪਹਿਲਾਂ ਤੋਂ ਹੀ ਉਨ੍ਹਾਂ ਦੀ ਤਾਕ ‘ਚ ਬੈਠੇ ਸਨ। ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ ‘ਤੇ ਗੋਲੀਆਂ ਵਰ੍ਹਾ ਦਿੱਤੀਆਂ। ਆਸ-ਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ। ਇਸ ਤੋਂ ਬਾਅਦ ਡਾਕਟਰਾਂ ਨੇ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇਕ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.