Buland kesari ;- Punjab /ਸਰਹੱਦੀ ਥਾਣਾ ਸਰਾਏ ਅਮਾਨਤ ਖਾਂ ਅਧੀਨ ਪੈਂਦੇ ਪਿੰਡ ਚੀਮਾ ‘ਚ ਮਾਮੂਲੀ ਗੱਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਲੜਾਈ ਨੇ ਉਸ ਸਮੇਂ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਇਕ ਧਿਰ ਨੇ ਰਸਤੇ ‘ਚ ਇਕ ਨੌਜਵਾਨ ਨੂੰ ਰੋਕ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਪਛਾਣ ਹਰਦੀਪ ਸਿੰਘ ਭੋਲਾ (35) ਪੁੱਤਰ ਨਿਰਮਲ ਸਿੰਘ ਵਾਸੀ ਨੌਸ਼ਿਹਰਾ ਵਜੋਂ ਹੋਈ ਹੈ।
Punjab news ;- ਇਸ ਤੋਂ ਇਲਾਵਾ 3 ਹੋਰ ਨੌਜਵਾਨ ਹਰਮਨਦੀਪ ਸਿੰਘ ਹਾਂਮਾ, ਸੁਲਤਾਨ ਸਿੰਘ ਅਤੇ ਜਗਰੂਪ ਸਿੰਘ ਵੀ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਮੁਖੀ ਅਮਾਨਤ ਖਾਂ ਬਲਰਾਜ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ |
Disclaimer:Buland Kesari receives the above news from social media. We do not officially confirm any news. If anyone has an objection to any news or wants to put his side in any news, then he can contact us on +91-98880-00404.